02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਪੰਜਾਬੀ ’ਵਰਸਿਟੀ ਤੇ ‘ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ’ ਦਰਮਿਆਨ ਹੋਇਆ ਇਕਰਾਰਨਾਮਾ

ਅਜੀਤ ਡੈਸਕ 01-08-2026
ਪਟਿਆਲਾ, 31 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਲੋਂ ਆਪਣੀ ਅਕਾਦਮਿਕ ਬਿਹਤਰੀ ਤੇ ਸਮਾਜਿਕ ਸਰੋਕਾਰਾਂ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਦੀ ਪ੍ਰਮੁੱਖ ਸੰਸਥਾ ‘ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ’ ਨਾਲ਼ ਇੱਕ ਅਹਿਮ ਇਕਰਾਰਨਾਮਾ ਕੀਤਾ ਗਿਆ ਹੈ। ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਸੰਸਥਾਵਾਂ ਨਾਲ਼ ਸਹਿਯੋਗ ਦੇ ਘੇਰੇ ਨੂੰ ਲਗਾਤਾਰ ਵਿਸ਼ਾਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਉਦੇਸ਼ ਅਜਿਹੀਆਂ ਨਵੀਆਂ ਪਹਿਲਕਦਮੀਆਂ, ਅੰਤਰ-ਅਨੁਸ਼ਾਸਨੀ ਖੋਜ, ਹੁਨਰ ਵਿਕਾਸ ਅਤੇ ਸਮਾਜ-ਮੁਖੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨਾ ਹੈ, ਜੋ ਰਾਸ਼ਟਰੀ ਨਿਰਮਾਣ ਅਤੇ ਸਮਾਜਿਕ ਤਬਦੀਲੀ ਵਿੱਚ ਸਾਰਥਕ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ‘ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ’ ਨਾਲ਼ ਇਹ ਭਾਈਵਾਲੀ ਵਿਦਿਆਰਥੀਆਂ ਤੇ ਖੋਜਾਰਥੀਆਂ ਲਈ ਨਵੇਂ ਦਿਸਹੱਦੇ ਖੋਲ੍ਹੇਗੀ। ਉਨ੍ਹਾਂ ਦੱਸਿਆ ਕਿ ਇਸ ਇਕਰਾਰਨਾਮੇ ਤਹਿਤ ਸਮਾਜਿਕ ਨਿਆਂ, ਸਮਾਜਿਕ ਸੁਰੱਖਿਆ, ਬਜ਼ੁਰਗਾਂ ਦੀ ਭਲਾਈ, ਦਿਵਿਆਂਗ ਵਿਅਕਤੀਆਂ ਦੇ ਸ਼ਕਤੀਕਰਨ ਤੇ ਨਸ਼ੇ ਦੀ ਰੋਕਥਾਮ ਵਰਗੇ ਮਹੱਤਵਪੂਰਨ ਖੇਤਰਾਂ ਵਿੱਚ ਸਾਂਝੇ ਯਤਨ ਕੀਤੇ ਜਾਣਗੇ। ਪੰਜਾਬੀ ਯੂਨੀਵਰਸਿਟੀ ਵੱਲੋਂ ਇਸ ਇਕਰਾਰਨਾਮੇ ‘ਤੇ ਮਨੋਵਿਗਿਆਨ ਵਿਭਾਗ ਦੇ ਪ੍ਰੋਫੈਸਰ ਅਤੇ ਅੰਤਰਰਾਸ਼ਟਰੀ ਮਾਮਲਿਆਂ ਦੇ ਡਾਇਰੈਕਟੋਰੇਟ ਦੇ ਡੀਨ ਪ੍ਰੋ. ਦਮਨਜੀਤ ਸੰਧੂ ਨੇ ਦਸਤਖ਼ਤ ਕੀਤੇ ਜਦੋਂ ਕਿ ‘ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ’ ਵੱਲੋਂ ਡਿਪਟੀ ਡਾਇਰੈਕਟਰ ਟਰੇਨਿੰਗ ਡਾ. ਐੱਚ.ਸੀ. ਸ਼੍ਰੀਧਰ ਚੰਨਾਕੇਸ਼ਵ ਰੰਗਾ ਰੈੱਡੀ ਨੇ ਸਹੀ ਪਾਈ।ਇਸ ਮੌਕੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਸਹਾਇਕ ਪ੍ਰੋਫੈਸਰ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਦੇ ਨੋਡਲ ਅਫ਼ਸਰ ਡਾ. ਜਗਜੀਤ ਸਿੰਘ ਚੱਠਾ ਵੀ ਹਾਜ਼ਰ ਸਨ। ਸਮਾਗਮ ਵਿੱਚ ‘ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ’ ਤੋਂ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਤੇ ਯੋਜਨਾਬੰਦੀ ਵਿਵੇਕ ਕੁਮਾਰ, ਖੋਜ ਅਫ਼ਸਰ ਸ਼੍ਰੀਮਤੀ ਤਾਨੀਆ ਸੇਨਗੁਪਤਾ, ਅਤੇ ‘ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ’ ਦੇ ਗਵਰਨਿੰਗ ਕੌਂਸਲ ਮੈਂਬਰ ਅਤੇ ਐੱਨ. ਸੀ. ਸੀ. ਡੀ. ਆਰ. ਦੇ ਵਿਸ਼ੇਸ਼ ਮੈਂਬਰ ਸੁਖਵਿੰਦਰ ਸਿੰਘ ਬਿੰਦਰਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਡਾਇਰੈਕਟਰ ਯੋਜਨਾ ਅਤੇ ਨਿਰੀਖਣ ਡਾ. ਸੁਖਜੀਤ ਕੌਰ ਨੇ ਦੱਸਿਆ ਕਿ ਇਸ ਇਕਰਾਰਨਾਮੇ ਨੂੰ ਨੇਪਰੇ ਚਾੜ੍ਹਨ ਵਿੱਚ ਸੁਖਵਿੰਦਰ ਸਿੰਘ ਬਿੰਦਰਾ ਦਾ ਅਹਿਮ ਯੋਗਦਾਨ ਰਿਹਾ ਹੈ।
ਪਿਛਲੀ ਖ਼ਬਰ ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ ਵਲੋਂ ਪੰਜਾਬੀ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਪ੍ਰਦਰਸ਼ਨ ਅਗਲੀ ਖ਼ਬਰ ਭਾਜਪਾ ਕੌਂਸਲਰਾਂ ਨੇ ਨਗਰ ਕੌਂਸਲ ਦੀ ਬੈਠਕ ਦਾ ਕੀਤਾ ਬਾਈਕਾਟ ਨਗਰ ਕੌਂਸਲ ਪ੍ਰਧਾਨ ਅਤੇ ਵਿਧਾਇਕ ਨੀਨਾ ਮਿੱਤਲ ਖ਼ਿਲਾਫ਼ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।