02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਕਿਸੇ ਵੀ ਸਰਕਾਰ ਨੇ ਆਮ ਆਦਮੀ ਸਰਕਾਰ ਜਿੰਨੀਆਂ ਸਿਹਤ ਸਹੂਲਤਾਂ ਨਹੀਂ ਦਿੱਤੀਆਂ-ਵਿੱਕੀ ਘਨੌਰ ਵਾਈਸ ਚੇਅਰਮੈਨ

ਅਜੀਤ ਡੈਸਕ 01-08-2026
ਰਾਜਪੁਰਾ, 31ਜੁਲਾਈ (ਜੀ. ਪੀ. ਸਿੰਘ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵਲੋਂ ਰਾਜਪੁਰਾ ਦੇ ਏ. ਪੀ. ਜੈਨ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਮਰੀਜ਼ਾਂ ਨਾਲ ਸਿੱਧੀ ਗੱਲਬਾਤ ਕਰਕੇ ਸਰਕਾਰੀ ਸਹੂਲਤਾਂ ਦਾ ਫੀਡਬੈਕ ਲਿਆ। ਇਸ ਦੌਰੇ ਦੋਰਾਨ ਉਪਰੰਤ ਗੱਲਬਾਤ ਕਰਦਿਆਂ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਕਿਹਾ ਕਿ ਇਹ ਇਕ ਰੁਟੀਨ ਚੈਕਿੰਗ ਦਾ ਹਿੱਸਾ ਸੀ ਤਾਂ ਜੋ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲਣੀਆਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਆਮ ਤੌਰ ’ਤੇ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਤੇ ਮਰੀਜ਼ਾਂ ਵਿਚਕਾਰ ਤਣਾਅ ਜਾਂ ਸ਼ਿਕਾਇਤਾਂ ਦੇਖਣ ਨੂੰ ਮਿਲਦੀਆਂ ਹਨ, ਪਰ ਇਥੇ ਮਾਹੌਲ ਬਹੁਤ ਸੁਖਾਵਾਂ ਰਿਹਾ। ਡਾਕਟਰਾਂ ਤੇ ਸਟਾਫ਼ ਵਲੋਂ ਹਰ ਮਰੀਜ਼ ਨੂੰ ਬਹੁਤ ਹੀ ਪਿਆਰ ਤੇ ਤਨਦੇਹੀ ਨਾਲ ਵਾਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਤੇ 70 ਸਾਲਾਂ ਦੇ ਇਤਿਹਾਸ ਵਿਚ ਇਹ ਪਹਿਲੀ ਅਜਿਹੀ ‘ਆਪ’ ਦੀ ਸਰਕਾਰ ਸੱਤਾ ਵਿਚ ਆਈ ਹੈ ਜੋ ਸੱਚਮੁੱਚ ਆਮ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ ਜੋ ਪਹਿਲਾਂ ਦੀਆਂ ਸਰਕਾਰਾਂ ਨੇ ਕਦੀ ਨਹੀਂ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਿਹਤ ਢਾਂਚੇ ਨੂੰ ਪੂਰੀ ਤਰ੍ਹਾਂ ਅਪਗ੍ਰੇਡ ਕੀਤਾ ਗਿਆ ਹੈ, ਜਿਸ ਤਹਿਤ ਹਸਪਤਾਲਾਂ ਵਿਚ ਆਧੁਨਿਕ ਮਸ਼ੀਨਾਂ, ਮੁਫ਼ਤ ਦਵਾਈਆਂ ਤੇ ਸਾਰੇ ਜ਼ਰੂਰੀ ਟੈਸਟਾਂ ਦੀ ਮੁਫ਼ਤ ਸਹੂਲਤ ਦਿੱਤੀ ਜਾ ਰਹੀ ਹੈ। ਇਸ ਮੌਕੇ ਐੱਸ. ਐੱਮ. ਓ. ਡਾ. ਸ਼ਰਨਪ੍ਰੀਤ ਸਿੰਘ, ਹੈੱਡ ਨਰਸ ਇੰਦਰਰੂਪ ਕੌਰ ਸਮੇਤ ਹੋਰ ਡਾਕਟਰ ਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਸਰਬਸੰਮਤੀ ਨਾਲ ਬਣੀਆਂ 30 ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵਲੋਂ ਪੰਜਾਬੀ ਭਾਸ਼ਾ ਵਿਚ ਲਿਖੀ ਵਿਗਿਆਨ ਵਿਸ਼ੇ ਦੀ ਪੁਸਤਕ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।