02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਚੁੰਨੀ ਕਲਾਂ ਤੇ ਖ਼ੁਰਦ ’ਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ-ਬਲਿਹਾਰ ਸਿੰਘ ਚੁੰਨੀ

ਅਜੀਤ ਡੈਸਕ 01-08-2026
ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ਸਿੰਘ ਚੁੰਨੀ ਨੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਦੇ ਕੀਤੇ ਜਾ ਰਹੇ ਦਾਅਵਿਆਂ ਨੂੰ ਝੂਠਾ ਤੇ ਗੁੰਮਰਾਹਕੁੰਨ ਦੱਸਦਿਆਂ ਕਿਹਾ ਕਿ ਚੁੰਨੀ ਕਲਾਂ ਤੇ ਚੁੰਨੀ ਖ਼ੁਰਦ ਵਿਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ। ਇਸ ਮੌਕੇ ਬਲਿਹਾਰ ਸਿੰਘ ਚੁੰਨੀ ਨੇ ਸੰਬੰਧਿਤ ਖੇਤਰ ਦਾ ਦੌਰਾ ਕਰਕੇ ਪੀੜਤ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ। ਸ. ਚੁੰਨੀ ਨੇ ਕਿਹਾ ਕਿ ਚੁੰਨੀ ਕਲਾਂ ਤੇ ਚੁੰਨੀ ਖ਼ੁਰਦ ਦੀਆਂ ਮੁੱਖ ਸੜਕਾਂ ਪਿਛਲੇ ਕਈ ਮਹੀਨਿਆਂ ਤੋਂ ਗੰਦੇ ਪਾਣੀ ਨਾਲ ਭਰੀਆਂ ਹੋਈਆਂ ਹਨ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਸੜਕਾਂ ਤਲਾਅ ਦਾ ਰੂਪ ਧਾਰਨ ਕਰ ਚੁੱਕੀਆਂ ਹਨ, ਜਿਸ ਕਾਰਨ ਰਾਹਗੀਰਾਂ, ਸਕੂਲੀ ਬੱਚਿਆਂ ਤੇ ਬਜ਼ੁਰਗਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਡੇ-ਵੱਡੇ ਇਸ਼ਤਿਹਾਰਾਂ ਵਿਚ ਸੂਬੇ ਦੇ ਸਰਬਪੱਖੀ ਵਿਕਾਸ ਦਾ ਢੰਡੋਰਾ ਪਿੱਟ ਰਹੀ ਹੈ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਕਾਰਨ ਇਲਾਕੇ ਵਿਚ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਗਿਆ ਹੈ, ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਚੁੰਨੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਹੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਲੋਕਾਂ ਨੂੰ ਨਾਲ ਲੈ ਕੇ ਸੜਕਾਂ ’ਤੇ ਉੱਤਰੇਗੀ। ਇਸ ਮੌਕੇ ਅਜੈਬ ਸਿੰਘ ਬਡਾਲੀ ਮਾਈ ਕੀ, ਸਰਬਜੀਤ ਸਿੰਘ ਛੋਟਾ, ਜਗਤਾਰ ਸਿੰਘ ਪੱਪਾ, ਜਸਵੀਰ ਸਿੰਘ ਨਰੈਣਾਂ, ਵਿਧੀ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਮਨਜੀਤ ਸਿੰਘ ਧੀਮਾਨ, ਮਨਦੀਪ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਤੀਆਂ ਦੇ ਮੇਲੇ ਸਾਡੇ ਅਮੀਰ ਸੱਭਿਆਚਾਰ ਵਿਰਸੇ ਦਾ ਅਨਿੱਖੜਵਾਂ ਅੰਗ-ਚੇਅਰਮੈਨ ਜੱਸੀ ਸੋਹੀਆਂ ਵਾਲਾ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਸਰਬਸੰਮਤੀ ਨਾਲ ਬਣੀਆਂ 30 ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।