02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਤੀਆਂ ਦੇ ਮੇਲੇ ਸਾਡੇ ਅਮੀਰ ਸੱਭਿਆਚਾਰ ਵਿਰਸੇ ਦਾ ਅਨਿੱਖੜਵਾਂ ਅੰਗ-ਚੇਅਰਮੈਨ ਜੱਸੀ ਸੋਹੀਆਂ ਵਾਲਾ

ਅਜੀਤ ਡੈਸਕ 01-08-2026
ਨਾਭਾ, 31 ਜੁਲਾਈ (ਵਰਿੰਦਰ ਵਰਮਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਕੇ ਹਰ ਪੱਖ ਤੋਂ ਪੰਜਾਬ ਨੂੰ ਮਜ਼ਬੂਤ ਬਣਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਨਾਭਾ ਹਲਕੇ ਦੇ ਪਿੰਡ ਮੈਹਸ ਵਿਖੇ ਪੰਚਾਇਤ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਮੇਲਾ ਤੀਆਂ ਦਾ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸਮੂਲੀਅਤ ਕਰਨ ਮੌਕੇ ਹਲਕੇ ਦੇ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਤੀਆਂ ਦੇ ਮੇਲੇ ਸਾਡੇ ਅਮੀਰ ਸਭਿਆਚਾਰ ਵਿਰਸੇ ਦਾ ਅਨਿੱਖੜਵਾਂ ਅੰਗ ਹਨ ਜੋ ਕਿ ਪਿਛਲੇ ਕੁਝ ਦਹਾਕਿਆਂ ਤੋਂ ਲੱਗਣੇ ਬੰਦ ਹੋ ਗਏ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੁੜ ਤੋਂ ਲੱਗਣੇ ਸ਼ੁਰੂ ਹੋਏ ਹਨ, ਜਿਨ੍ਹਾਂ ਨੂੰ ਲੈ ਕੇ ਪਿੰਡਾਂ ਤੇ ਸ਼ਹਿਰਾਂ ਦੀਆਂ ਔਰਤਾਂ ਬੇਹੱਦ ਖੁਸ਼ ਹਨ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਸਰਪੰਚ ਜਰਨੈਲ ਸਿੰਘ ਨੇ ਸਾਂਝੇ ਤੌਰ ’ਤੇ ਇਸ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਯੂਥ ਆਗੂ ਪਰਮਿੰਦਰ ਸਿੰਘ ਭੰਗੂ, ਜਸਕਰਨਵੀਰ ਸਿੰਘ ਤੇਜੇ, ਜ਼ਿਲ੍ਹਾ ਯੂਥ ਸੈਕਟਰੀ ਲਾਡੀ ਖਹਿਰਾ, ਕੁਲਦੀਪ ਸਿੰਘ ਰਹਿਲ ਆਦਿ ਸਮੇਤ ਵੱਡੀ ਗਿਣਤੀ ਵਿਚ ਪਿੰਡ ਦੀਆਂ ਔਰਤਾਂ ਮੌਜੂਦ ਸਨ।
ਪਿਛਲੀ ਖ਼ਬਰ ਹਰੇਕ ਇਨਸਾਨ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਲਈ ਇਕ ਰੁੱਖ ਲਗਾ ਕੇ ਆਪਣਾ ਯੋਗਦਾਨ ਪਾਵੇ-ਚੇਅਰਮੈਨ ਬਲਦੇਵ ਚੰਦੀ ਅਗਲੀ ਖ਼ਬਰ ਚੁੰਨੀ ਕਲਾਂ ਤੇ ਖ਼ੁਰਦ ’ਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ-ਬਲਿਹਾਰ ਸਿੰਘ ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।