02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਚੰਡੀਗੜ੍ਹ ਪੁਲਿਸ ਵਲੋਂ ਸਾਬਕਾ ਮੰਤਰੀ ਸਵ. ਅਜੈਬ ਸਿੰਘ ਮੁਖਮੇਲਪੁਰ ਖ਼ਿਲਾਫ਼ ਫ਼ੌਜਦਾਰੀ ਕੇਸ ਦਰਜ

ਪਟਿਆਲਾ, 1 ਅਗਸਤ (ਅ. ਸ.

ਅਜੀਤ ਡੈਸਕ 02-08-2026
ਪਟਿਆਲਾ, 1 ਅਗਸਤ (ਅ. ਸ. ਅਹਲੂਵਾਲੀਆ)-ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਚੰਡੀਗੜ੍ਹ ਪੁਲਿਸ ਵਲੋਂ ਉਨ੍ਹਾਂ ਦੇ ਮਰਹੂਮ ਪਤੀ ਤੇ ਸਾਬਕਾ ਮੰਤਰੀ ਅਜੈਬ ਸਿੰਘ ਮੁਖਮੇਲਪੁਰ ਦੇ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕਰਨ ਪਿੱਛੇ ਉਨ੍ਹਾਂ ਦੇ ਪਰਿਵਾਰ ਦੇ ਅਕਸ ਨੂੰ ਢਾਹ ਲਾਉਣ ਦੀ ਇਕ ਡੂੰਘੀ ਸਾਜ਼ਿਸ਼ ਵਾਲੀ ਕਾਰਵਾਈ ਦੱਸਿਆ ਹੈ। ਪਟਿਆਲਾ ਮੀਡੀਆ ਕਲੱਬ ਵਿਚ ਆਪਣੇ ਪਰਿਵਾਰਕ ਮੈਂਬਰਾਂ ਤੇ ਸਮਰਥਕਾਂ ਦੀ ਹਾਜ਼ਰੀ ਵਿਚ ਇਕ ਪ੍ਰੈੱਸ ਮਿਲਨੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਪਾਰਟੀ ਨਾਲ ਕੋਈ ਸੰਬੰਧ ਨਹੀਂ ਹੈ। ਇਸ ਪਾਰਟੀ ਦੇ ਰੋਸ ਪ੍ਰਦਰਸ਼ਨ ਵਿਚ ਸਾਬਕਾ ਮੰਤਰੀ ਅਜੈਬ ਸਿੰਘ ਮੁਖਮੇਲਪੁਰ ਦੇ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕਰਨਾ ਇਕ ਡੂੰਘੀ ਸਾਜ਼ਿਸ਼ ਹੈ। ਸਾਬਕਾ ਮੰਤਰੀ ਕਰੀਬ ਡੇਢ ਸਾਲ ਪਹਿਲਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ, ਜਿਸ ਦਿਨ ਚੰਡੀਗੜ੍ਹ ਪੁਲਿਸ ਨੇ ਇਹ ਕੇਸ ਦਰਜ ਕੀਤਾ ਤਾਂ ਉਨ੍ਹਾਂ ਨੇ ਇਸ ਮਾਮਲੇ ਵਿਚ ਤੁਰੰਤ ਚੰਡੀਗੜ੍ਹ ਦੇ ਐਸ. ਐਸ. ਪੀ. ਨਾਲ ਸੰਪਰਕ ਕੀਤਾ ਪਰ ਉਹ ਤਸੱਲੀਬਖ਼ਸ਼ ਜਵਾਬ ਨਾ ਦੇ ਸਕੇ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਇਸ ਮਾਮਲੇ ਵਿਚ ਅਗਲੀ ਕਾਨੂੰਨੀ ਕਾਰਵਾਈ ਵੀ ਕਰਨਗੇ ਅਤੇ ਕੇਸ ਦਰਜ ਕਰਨ ਲਈ ਜ਼ਿੰਮੇਵਾਰ ਅਧਿਕਾਰੀਆਂ ਦੇ ਖ਼ਿਲਾਫ਼ ਮਾਣਹਾਨੀ ਦਾ ਕੇਸ ਵੀ ਦਰਜ ਕਰਵਾਉਣਗੇ ਤੇ ਇਨਸਾਫ ਹਾਸਿਲ ਕਰ ਕੇ ਰਹਿਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਡਾ. ਪਰਨੀਤ ਕੌਰ ਢਿੱਲੋਂ ਤੇ ਹਰਨੀਤ ਕੌਰ, ਬੇਟਾ ਅਜੈਪ੍ਰੀਤ ਸਿੰਘ ਮੁਖਮੇਲਪੁਰ, ਜਵਾਈ ਐਡਵੋਕੇਟ ਸਿਮਰਜੋਤ ਸਿੰਘ ਢਿੱਲੋਂ ਤੇ ਹਰਿੰਦਰਪਾਲ ਸਿੰਘ ਟੌਹੜਾ, ਕੰਵਰਪ੍ਰਤਾਪ ਸਿੰਘ ਮੁਖਮੇਲਪੁਰ, ਨਰੇਸ਼ ਕੁਮਾਰ ਪੀ. ਏ. ਤੇ ਹੋਰ ਸਮਰਥਕ ਵੱਡੀ ਗਿਣਤੀ ’ਚ ਹਾਜ਼ਰ ਸਨ।
ਪਿਛਲੀ ਖ਼ਬਰ ਐਕਸਾਇਜ਼ ਵਿਭਾਗ ਦੀ ਟੀਮ ਨੇ ਢਾਬਿਆਂ ਦੀ ਕੀਤੀ ਜਾਂਚ, ਗੈਰ ਕਾਨੂੰਨੀ ਧੰਦੇ ਤੋਂ ਵਰਜਿਆ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਮੰਨ ਕੇ ਪੰਜਾਬੀਆਂ ਦੇ ਮਨ ਸ਼ਾਂਤ ਕਰੇ-ਜਥੇਦਾਰ ਬੂਟਾ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।