02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਗੁਰੂ ਨਾਨਕ ਕਾਲੋਨੀ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵਸਨੀਕਾਂ ’ਚ ਭਾਰੀ ਰੋਸ

ਦੇਵੀਗੜ੍ਹ, 1 ਅਗਸਤ (ਰਾਜਿੰਦਰ ਸਿੰਘ ਮੌਜੀ)-ਨਗਰ ਪੰਚਾਇਤ ਦੇਵੀਗੜ੍ਹ ਅਧੀਨ ਆਉਂਦੀ ਗੁਰੂ ਨਾਨਕ ਕਾਲੋਨੀ, ਕਪੂਰੀ ਰੋਡ ਦੇ ਵਸਨੀਕਾਂ ਵਿਚ ਕਾਲੋਨੀ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਨਾ ਹੋਣ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਮੱਸਿਆ ਤੋਂ ਪ੍ਰੇਸ਼ਾਨ ਕਾਲੋਨੀ ਵਾਸੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਹੀ ਇਸ ਸਮੱਸਿਆ ਦਾ ਕੋਈ ਢੁਕਵਾਂ ਹੱਲ ਨਾ ਕੀਤਾ ਗਿਆ ਤਾਂ ਉਹ ਮਜਬੂਰਨ ਨਗਰ ਪੰਚਾਇਤ ਦੀ ਪ੍ਰਧਾਨ ਦੇ ਘਰ ਦੇ ਸਾਹਮਣੇ ਧਰਨਾ ਤੇ ਰੋਸ ਪ੍ਰਦਰਸ਼ਨ ਕਰਨਗੇ।

ਅਜੀਤ ਡੈਸਕ 02-08-2026
ਦੇਵੀਗੜ੍ਹ, 1 ਅਗਸਤ (ਰਾਜਿੰਦਰ ਸਿੰਘ ਮੌਜੀ)-ਨਗਰ ਪੰਚਾਇਤ ਦੇਵੀਗੜ੍ਹ ਅਧੀਨ ਆਉਂਦੀ ਗੁਰੂ ਨਾਨਕ ਕਾਲੋਨੀ, ਕਪੂਰੀ ਰੋਡ ਦੇ ਵਸਨੀਕਾਂ ਵਿਚ ਕਾਲੋਨੀ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਨਾ ਹੋਣ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਮੱਸਿਆ ਤੋਂ ਪ੍ਰੇਸ਼ਾਨ ਕਾਲੋਨੀ ਵਾਸੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਹੀ ਇਸ ਸਮੱਸਿਆ ਦਾ ਕੋਈ ਢੁਕਵਾਂ ਹੱਲ ਨਾ ਕੀਤਾ ਗਿਆ ਤਾਂ ਉਹ ਮਜਬੂਰਨ ਨਗਰ ਪੰਚਾਇਤ ਦੀ ਪ੍ਰਧਾਨ ਦੇ ਘਰ ਦੇ ਸਾਹਮਣੇ ਧਰਨਾ ਤੇ ਰੋਸ ਪ੍ਰਦਰਸ਼ਨ ਕਰਨਗੇ। ਕਾਲੋਨੀ ਦੇ ਵਸਨੀਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਗੰਦੇ ਪਾਣੀ ਦੀ ਨਿਕਾਸੀ ਦੀ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਪ੍ਰਸ਼ਾਸਨ ਕੋਲ ਆਪਣੀ ਫਰਿਆਦ ਲੈ ਕੇ ਜਾਂਦੇ ਹਨ, ਤਾਂ ਉਨ੍ਹਾਂ ਦੀ ਕਾਲੋਨੀ ਨੂੰ ਅਣਧਿਕਾਰਤ ਦੱਸ ਦਿੱਤਾ ਜਾਂਦਾ ਹੈ। ਵਸਨੀਕਾਂ ਨੇ ਸਵਾਲ ਕੀਤਾ ਕਿ ਜੇਕਰ ਉਨ੍ਹਾਂ ਦੀ ਕਾਲੋਨੀ ਅਣਧਿਕਾਰਤ ਹੈ, ਤਾਂ ਫਿਰ ਨਗਰ ਪੰਚਾਇਤ ਵਲੋਂ ਉਨ੍ਹਾਂ ਪਾਸੋਂ ਵੱਖ-ਵੱਖ ਤਰ੍ਹਾਂ ਦੇ ਟੈਕਸ ਕਿਉਂ ਵਸੂਲੇ ਜਾ ਰਹੇ ਹਨ? ਇਸ ਮੌਕੇ ਪਹੁੰਚੇ ਕੌਂਸਲਰ ਸ਼ੁਭਮ ਲਾਂਬਾ ਦੇ ਪਿਤਾ ਅਤੇ ਚੇਅਰਮੈਨ ਦਾਨੂੰ ਲਾਂਬਾ ਨੇ ਕਾਲੋਨੀ ਵਾਸੀਆਂ ਦੀ ਮੰਗ ਨੂੰ ਪੂਰੀ ਤਰ੍ਹਾਂ ਜਾਇਜ਼ ਕਰਾਰ ਦਿੱਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਗੰਭੀਰ ਸਮੱਸਿਆ ਦਾ ਜਲਦੀ ਹੀ ਕੋਈ ਸਾਰਥਿਕ ਤੇ ਪੱਕਾ ਹੱਲ ਕੱਢਿਆ ਜਾਵੇਗਾ। ਦੂਜੇ ਪਾਸੇ , ਵਪਾਰ ਮੰਡਲ ਦੇਵੀਗੜ੍ਹ ਦੇ ਪ੍ਰਧਾਨ ਰਣਜੀਤ ਸਿੰਘ ਸੰਧੂ ਨੇ ਵੀ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਜੇਕਰ ਨਗਰ ਪੰਚਾਇਤ ਦੀ ਪ੍ਰਧਾਨ ਆਮ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨ ਵਿਚ ਅਸਮਰੱਥ ਹੈ, ਤਾਂ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਮੌਕੇ ’ਤੇ ਪਹੁੰਚੇ। ਉਨ੍ਹਾਂ ਕਾਲੋਨੀ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਂਦੇ 10 ਤੋਂ 15 ਦਿਨਾਂ ਦੇ ਅੰਦਰ-ਅੰਦਰ ਉਹ ਆਪਣੇ ਤੌਰ ’ਤੇ ਮਸ਼ੀਨ ਲਗਾ ਕੇ ਗੰਦੇ ਪਾਣੀ ਦੀ ਨਿਕਾਸੀ ਦਾ ਹਮੇਸ਼ਾ ਲਈ ਹੱਲ ਕਰਵਾਉਣਗੇ। ਇਸ ਮੌਕੇ ਵੱਡੀ ਗਿਣਤੀ ਵਿਚ ਕਲੋਨੀ ਦੇ ਲੋਕ ਹਾਜ਼ਰ ਸਨ ਜਿਨ੍ਹਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਦਿੱਤੇ ਗਏ ਸਮੇਂ ਵਿਚ ਕੰਮ ਸ਼ੁਰੂ ਨਾ ਹੋਇਆ ਤਾਂ ਉਹ ਸੰਘਰਸ਼ ਦਾ ਰਾਹ ਅਖਤਿਆਰ ਕਰਨਗੇ। ਇਸ ਮੌਕੇ ਕੌਂਸਲਰ ਗੁਰਮੀਤ ਸਿੰਘ ਭੰਬੂਆਂ, ਕੌਂਸਲਰ ਹੈਪੀ ਜੁਲਕਾਂ ਤੋਂ ਇਲਾਵਾ ਕਾਲੋਨੀ ਵਾਸੀ ਹਾਜ਼ਰ ਸਨ। ਇਸ ਸੰਬੰਧੀ ਨਗਰ ਪੰਚਾਇਤ ਦੇਵੀਗੜ੍ਹ ਦੀ ਪ੍ਰਧਾਨ ਬੀਬੀ ਸਵਿੰਦਰ ਕੌਰ ਨਾਲ ਫੋਨ ’ਤੇ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਉਹ ਰਿਸ਼ਤੇਦਾਰੀ ਵਿਚ ਭੋਗ ’ਤੇ ਗਏ ਹੋਏ ਹਨ ਸ਼ਾਮ ਨੂੰ ਗੱਲ ਕਰਨਗੇ। ਸ਼ਾਮ ਸਮੇਂ ਉਨ੍ਹਾਂ ਨੇ ਨਾ ਫੋਨ ਚੁੱਕਿਆ ਨਾ ਗੱਲਬਾਤ ਕੀਤੀ।
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਦੀ ਚਾਲੂ ਭੱਠੀ, ਲਾਹਣ ਤੇ ਸ਼ਰਾਬ ਸਣੇ ਕਾਬੂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਥਾਪੇ ਹਲਕਾ ਨਾਭਾ ਦੇ ਅੱਠ ਸਰਕਲਾਂ ਦੇ ਬੀ. ਸੀ. ਵਿੰਗ ਦੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।