ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਹਲਕੇ ਦੇ ਵਰਕਰਾਂ ਨਾਲ ਮੀਟਿੰਗ
ਨਾਭਾ, 1 ਅਗਸਤ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਟਿਆਲਾ ਗੇਟ ਵਿਖੇ ਹਲਕੇ ਦੇ ਮਿਹਨਤੀ ਵਰਕਰਾਂ ਤੇ ਨੌਜਵਾਨਾਂ ਨਾਲ ਮੀਟਿੰਗ ਕੀਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਹਲਕੇ ਦੇ ਸਾਰੇ ਅਹੁਦੇਦਾਰਾਂ ਤੇ ਵਲੰਟੀਅਰਾਂ ਨੂੰ ਇਕਜੁੱਟ ਹੋ ਕੇ ਆਮ ਆਦਮੀ ਪਾਰਟੀ ਪਾਰਟੀ ਨੂੰ ਬੂਥ ਪੱਧਰ ਤੋਂ ਮਜਬੂਤ ਕਰਨ ਦਾ ਸੁਨੇਹਾ ਦਿੱਤਾ।
ਨਾਭਾ, 1 ਅਗਸਤ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਟਿਆਲਾ ਗੇਟ ਵਿਖੇ ਹਲਕੇ ਦੇ ਮਿਹਨਤੀ ਵਰਕਰਾਂ ਤੇ ਨੌਜਵਾਨਾਂ ਨਾਲ ਮੀਟਿੰਗ ਕੀਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਹਲਕੇ ਦੇ ਸਾਰੇ ਅਹੁਦੇਦਾਰਾਂ ਤੇ ਵਲੰਟੀਅਰਾਂ ਨੂੰ ਇਕਜੁੱਟ ਹੋ ਕੇ ਆਮ ਆਦਮੀ ਪਾਰਟੀ ਪਾਰਟੀ ਨੂੰ ਬੂਥ ਪੱਧਰ ਤੋਂ ਮਜਬੂਤ ਕਰਨ ਦਾ ਸੁਨੇਹਾ ਦਿੱਤਾ। ਮੀਟਿੰਗ ਦੌਰਾਨ ਹਲਕੇ ਦੇ ਹੋਣਹਾਰ ਨੌਜਵਾਨ ਆਗੂ ਲਾਡੀ ਖਹਿਰਾ ਨੂੰ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦਾ ਜੁਆਇੰਟ ਸੈਕਟਰੀ ਨਿਯੁਕਤ ਹੋਣ ’ਤੇ ਮੂੰਹ ਮਿੱਠਾ ਕਰਵਾਉਂਦੇ ਹੋਏ, ਸਮੁੱਚੀ ਵਲੰਟੀਅਰ ਟੀਮ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਮਿਹਨਤੀ ਤੇ ਵਫ਼ਾਦਾਰ ਸਾਥੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਦੇ ਕੇ ਅੱਗੇ ਲਿਆਂਦਾ ਜਾ ਰਿਹਾ ਹੈ। ਇਸ ਮੌਕੇ ਯੂਥ ਆਗੂ ਗੁਰਪ੍ਰੀਤ ਸਿੰਘ ਗੋਪੀ ਫੈਜਗੜ੍ਹ, ਟਰੱਕ ਯੂਨੀਅਨ ਭਾਦਸੋਂ ਦੇ ਸਾਬਕਾ ਪ੍ਰਧਾਨ ਸੁੱਖ ਘੁੰਮਣ ਚਾਸਵਾਲ, ਲਾਲੀ ਫਤਿਹਪੁਰ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਦੀਪਾ ਰਾਮਗੜ੍ਹ, ਸਤਵੰਤ ਸਿੰਘ ਸੋਹੀ ਸਰਪੰਚ ਰਣਜੀਤਗੜ੍ਹ, ਬੁੱਧ ਸਿੰਘ ਸੰਧਨੋਲੀ, ਰਾਜਿੰਦਰ ਸਿੰਘ ਸਰਪੰਚ ਗੁਰਦਿੱਤਪੁਰਾ, ਚੇਅਰਮੈਨ ਨੀਟੂ ਸ਼ਰਮਾ ਜੱਸੋਮਜਾਰਾ, ਚੇਅਰਮੈਨ ਇਕਬਾਲ ਮੁਹੰਮਦ ਕਾਲਾ, ਚੇਅਰਮੈਨ ਧੀਰਜ ਠਾਕੁਰ, ਚੇਅਰਮੈਨ ਅਬਦੁਲ ਫਰੀਦਪੁਰ, ਚੇਅਰਮੈਨ ਹੈਪੀ ਅਰੋੜਾ, ਜਤਿੰਦਰ ਸਿੰਘ ਕਕਰਾਲਾ, ਗੁਰਧਿਆਨ ਸਿੰਘ ਬਿੱਟੂ, ਦਵਿੰਦਰ ਸਿੰਘ ਥੂਹੀ, ਨਰਵਿੰਦਰ ਸ਼ਰਮਾ ਭਾਦਸੋਂ, ਗੁਰਜੀਤ ਸਿੰਘ ਕੋਟ ਕਲਾਂ, ਕੁਲਦੀਪ ਸਿੰਘ ਰਹਿਲ, ਗੁਰਪ੍ਰੀਤ ਸਿੰਘ ਸੋਹੀ ਨੰਬਰਦਾਰ, ਬਾਵਾ ਸਿੰਘ ਕਕਰਾਲਾ, ਕਮਲ ਭਾਦਸੋਂ, ਅਮਾਮਦੀਨ ਸਕਰਾਲੀ, ਜੁਝਾਰ ਸਿੰਘ ਅੱਚਲ, ਦੀਨਾ ਜੋਸ਼ੀ, ਬੇਅੰਤ ਸਿੰਘ ਘੜੂੰਆਂ, ਸੂਖਚੈਨ ਸਿੰਘ ਕੁਲਾਰਾਂ, ਸੂਬੇਦਾਰ ਜਗਤਾਰ ਸਿੰਘ ਕੁਲਾਰਾਂ, ਪਰਮਿੰਦਰ ਸਿੰਘ ਭੰਗੂ, ਦਵਿੰਦਰ ਸਿੰਘ ਹਨੀ ਤੇ ਜਸਕਰਨਵੀਰ ਸਿੰਘ ਤੇਜੇ ਆਦਿ ਨੇ ਸ਼ਮੂਲੀਅਤ ਕੀਤੀ।