02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਨਿੱਜੀ ਹਸਪਤਾਲ ’ਚ ਜਣੇਪੇ ਦੌਰਾਨ ਨਵਜਾਤ ਬੱਚੇ ਦੀ ਮੌਤ ਕਾਰਨ ਪਰਿਵਾਰ ਵਲੋਂ ਧਰਨਾ

ਸਮਾਣਾ, 1 ਅਗਸਤ (ਸਾਹਿਬ ਸਿੰਘ)-ਸਮਾਣਾ-ਪਾਤੜਾਂ ਸੜਕ ’ਤੇ ਸਥਿਤ ਨਿੱਜੀ ਹਸਪਤਾਲ ਵਿਚ ਜਣੇਪੇ ਦੌਰਾਨ ਬੱਚੇ ਦੀ ਮੌਤ ਹੋ ਜਾਣ ’ਤੇ ਪਰਿਵਾਰਕ ਮੈਂਬਰਾਂ ਨੇ ਡਾਕਟਰ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਹਸਪਤਾਲ ਦੇ ਬਾਹਰ ਧਰਨਾ ਲਗਾਇਆ ਅਤੇ ਦੋਸ਼ ਲਗਾਇਆ ਕਿ ਡਾਕਟਰ ਦੀ ਕਥਿਤ ਅਣਗਹਿਲੀ ਕਾਰਨ ਨਵਜਾਤ ਬੱਚੇ ਦੀ ਮੌਤ ਹੋਈ ਹੈ। ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿਚ ਧਰਨੇ ’ਤੇ ਬੈਠੇ ਗੁਰਲਾਲ ਸਿੰਘ ਵਾਸੀ ਪਿੰਡ ਕਕਰਾਲਾ ਭਾਈਕਾ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੀ ਪਤਨੀ ਯਾਦਵਿੰਦਰ ਕੌਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਚੌਕ ਦੇ ਨਜ਼ਦੀਕ ਇਕ ਨਿੱਜੀ ਹਸਪਤਾਲ ਵਿਚ ਜਾਂਚ ਕਰਵਾਉਣ ਲਈ ਲੈ ਕੇ ਆਇਆ ਸੀ, ਜਿਸ ਤੋਂ ਬਾਅਦ ਮੌਕੇ ’ਤੇ ਮੌਜੂਦ ਡਾਕਟਰਾਂ ਨੇ ਉਸ ਦੀ ਪਤਨੀ ਨੂੰ ਡਿਲਿਵਰੀ ਕੇਸ ਲਈ ਹਸਪਤਾਲ ਵਿਚ ਦਾਖਲ ਕਰ ਲਿਆ ਸੀ।

ਅਜੀਤ ਡੈਸਕ 02-08-2026
ਸਮਾਣਾ, 1 ਅਗਸਤ (ਸਾਹਿਬ ਸਿੰਘ)-ਸਮਾਣਾ-ਪਾਤੜਾਂ ਸੜਕ ’ਤੇ ਸਥਿਤ ਨਿੱਜੀ ਹਸਪਤਾਲ ਵਿਚ ਜਣੇਪੇ ਦੌਰਾਨ ਬੱਚੇ ਦੀ ਮੌਤ ਹੋ ਜਾਣ ’ਤੇ ਪਰਿਵਾਰਕ ਮੈਂਬਰਾਂ ਨੇ ਡਾਕਟਰ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਹਸਪਤਾਲ ਦੇ ਬਾਹਰ ਧਰਨਾ ਲਗਾਇਆ ਅਤੇ ਦੋਸ਼ ਲਗਾਇਆ ਕਿ ਡਾਕਟਰ ਦੀ ਕਥਿਤ ਅਣਗਹਿਲੀ ਕਾਰਨ ਨਵਜਾਤ ਬੱਚੇ ਦੀ ਮੌਤ ਹੋਈ ਹੈ। ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿਚ ਧਰਨੇ ’ਤੇ ਬੈਠੇ ਗੁਰਲਾਲ ਸਿੰਘ ਵਾਸੀ ਪਿੰਡ ਕਕਰਾਲਾ ਭਾਈਕਾ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੀ ਪਤਨੀ ਯਾਦਵਿੰਦਰ ਕੌਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਚੌਕ ਦੇ ਨਜ਼ਦੀਕ ਇਕ ਨਿੱਜੀ ਹਸਪਤਾਲ ਵਿਚ ਜਾਂਚ ਕਰਵਾਉਣ ਲਈ ਲੈ ਕੇ ਆਇਆ ਸੀ, ਜਿਸ ਤੋਂ ਬਾਅਦ ਮੌਕੇ ’ਤੇ ਮੌਜੂਦ ਡਾਕਟਰਾਂ ਨੇ ਉਸ ਦੀ ਪਤਨੀ ਨੂੰ ਡਿਲਿਵਰੀ ਕੇਸ ਲਈ ਹਸਪਤਾਲ ਵਿਚ ਦਾਖਲ ਕਰ ਲਿਆ ਸੀ। ਇਸ ਦੌਰਾਨ ਲੜਕੀ ਪੈਦਾ ਹੋਈ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਯਾਦਵਿੰਦਰ ਕੌਰ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਈ ਰੈਫ਼ਰ ਕਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਡਾਕਟਰ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਮਾਮਲੇ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਗੁਰਲਾਲ ਸਿੰਘ ਵਾਸੀ ਪਿੰਡ ਕਕਰਾਲਾ ਭਾਈਕਾ ਦੇ ਬਿਆਨਾਂ ’ਤੇ ਹਸਪਤਾਲ ਦੇ ਡਾਕਟਰ ਧਰਮਪਾਲ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ 06.64 ਗ੍ਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਸਰਕਾਰ ਦਾ ਵੱਡਾ ਉਪਰਾਲਾ-ਵਿਧਾਇਕ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।