ਨੌਜਵਾਨਾਂ ਨੂੰ ਨਾਲ ਜੋੜ ਕੇ ਅਕਾਲੀ ਦਲ (ਬ) ਨੂੰ ਦਿੱਤੀ ਜਾਵੇਗੀ ਨਵੀਂ ਤਾਕਤ-ਝਿੰਜਰ, ਲੱਖਾਂ
ਸਨੌਰ, 2 ਅਗਸਤ (ਸੋਖਲ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਯੂਥ ਅਕਾਲੀ ਦਲ ਨੇ ਆਪਣੀਆਂ ਸਰਗਰਮੀਆਂ ’ਚ ਤੇਜ਼ੀ ਲਿਆਉਣੀ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ਤਹਿਤ ਯੂਥ ਅਕਾਲੀ ਦਲ ਬਾਦਲ ਪੰਜਾਬ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਹਲਕਾ ਸਨੌਰ ਦੇ ਪਿੰਡ ਲਲੀਣਾ ਵਿਖੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।
ਚ
ਚੇਅਰਮੈਨ ਜੱਸੀ ਸੋਹੀਆਂ ਵਾਲਾ ਚੌਹਾਨ ਕਾਲੋਨੀ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ। ਤਸਵੀਰ : ਵਰਿੰਦਰ ਵਰਮਾ
03-08-2026
ਸਨੌਰ, 2 ਅਗਸਤ (ਸੋਖਲ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਯੂਥ ਅਕਾਲੀ ਦਲ ਨੇ ਆਪਣੀਆਂ ਸਰਗਰਮੀਆਂ ’ਚ ਤੇਜ਼ੀ ਲਿਆਉਣੀ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ਤਹਿਤ ਯੂਥ ਅਕਾਲੀ ਦਲ ਬਾਦਲ ਪੰਜਾਬ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਹਲਕਾ ਸਨੌਰ ਦੇ ਪਿੰਡ ਲਲੀਣਾ ਵਿਖੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਹਲਕਾ ਸਨੌਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਸੰਗਠਨ ਨੂੰ ਸਰਗਰਮ ਕਰਨ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤਿਆਰ ਕਰਨ ਅਤੇ ਪਾਰਟੀ ਦੇ ਹੱਕ ’ਚ ਵੱਧ ਤੋਂ ਵੱਧ ਲੋਕਾਂ ਨੂੰ ਲਾਮਬੰਦ ਕਰਨ ਬਾਰੇ ਵੀ ਵਿਉਂਤਬੰਦੀ ਕੀਤੀ ਗਈ। ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੀ ਹੋਈ ਪਾਰਟੀ ਹੈ ਤੇ ਨੌਜਵਾਨਾਂ ਦੀ ਭੂਮਿਕਾ ਆਉਣ ਵਾਲੇ ਸਮੇਂ ਵਿਚ ਸਭ ਤੋਂ ਮਹੱਤਵਪੂਰਨ ਰਹੇਗੀ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਨੂੰ ਪਿੰਡ-ਪਿੰਡ ਤੱਕ ਮਜ਼ਬੂਤ ਕਰਕੇ ਪਾਰਟੀ ਨੂੰ ਨਵੀਂ ਤਾਕਤ ਦਿੱਤੀ ਜਾਵੇਗੀ। ਇਸ ਮੌਕੇ ਲਖਵਿੰਦਰ ਸਿੰਘ ਲੱਖਾ ਨੇ ਭਰੋਸਾ ਦਿਵਾਇਆ ਕਿ ਹਲਕਾ ਸਨੌਰ ਵਿਚ ਯੂਥ ਅਕਾਲੀ ਦਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਮੌਕੇ ਗੁਰਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ, ਮਨਿੰਦਰ ਸਿੰਘ ਕੌੜਾ, ਮਨਜੀਤ ਸਿੰਘ ਲਲੀਣਾ, ਅਵਤਾਰ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ ਸਰਪੰਚ, ਗੁਰਤੇਜ ਸਿੰਘ, ਸਨੀ ਸਿੰਘ, ਸੁਖਮਨ ਸਿੰਘ, ਬਹਾਦਰ ਸਿੰਘ, ਗੁਰਮੀਤ ਸਿੰਘ, ਹਰਵਿੰਦਰ ਸਿੰਘ ਹੈਰੀ ਤੇ ਹੋਰ ਮੌਜੂਦ ਸਨ।