ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਦੋ ਹੋਰ ਬੱਸਾਂ ਰਵਾਨਾ
ਪਟਿਆਲਾ, 2 ਅਗਸਤ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਮਥੁਰਾ ਕਾਲੋਨੀ ਤੇ ਡੋਗਰਾ ਮੋਹੱਲਾ ਤੋਂ ਦੋ ਬੱਸਾਂ ਰਵਾਨਾ ਕੀਤੀਆਂ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ, ਸੀਨੀਅਰ ‘ਆਪ’ ਲੀਡਰ ਸਿਮਰਨਪ੍ਰੀਤ ਸਿੰਘ, ਬਲਾਕ ਪ੍ਰਧਾਨ ਅਮਨ ਬਾਂਸਲ, ਕੌਂਸਲਰ ਰਣਜੀਤ ਸਿੰਘ, ਕੌਂਸਲਰ ਪਦਮਜੀਤ ਕੌਰ ਤੇ ਬਬਲੀ ਰਾਣੀ ਵੀ ਮੌਜੂਦ ਸਨ।
ਪਟਿਆਲਾ, 2 ਅਗਸਤ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਮਥੁਰਾ ਕਾਲੋਨੀ ਤੇ ਡੋਗਰਾ ਮੋਹੱਲਾ ਤੋਂ ਦੋ ਬੱਸਾਂ ਰਵਾਨਾ ਕੀਤੀਆਂ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ, ਸੀਨੀਅਰ ‘ਆਪ’ ਲੀਡਰ ਸਿਮਰਨਪ੍ਰੀਤ ਸਿੰਘ, ਬਲਾਕ ਪ੍ਰਧਾਨ ਅਮਨ ਬਾਂਸਲ, ਕੌਂਸਲਰ ਰਣਜੀਤ ਸਿੰਘ, ਕੌਂਸਲਰ ਪਦਮਜੀਤ ਕੌਰ ਤੇ ਬਬਲੀ ਰਾਣੀ ਵੀ ਮੌਜੂਦ ਸਨ। ਇਸ ਮੌਕੇ ਸੰਗਤਾਂ ਯਾਤਰਾ ਦੌਰਾਨ ਬਹੁਤ ਉਤਸ਼ਾਹ ’ਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਧਾਇਕ ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸੰਬੰਧਿਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨ੍ਹਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵਲੋਂ ਸਹਿਯੋਗ ਕਰਨ ਦੇ ਨਾਲ-ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ।