04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਮਾਨ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਚੰਗੀ ਸੋਚ-ਚੇਅਰਮੈਨ ਹਰਪਾਲ ਜੁਨੇਜਾ

ਪਟਿਆਲਾ, 3 ਅਗਸਤ (ਅ. ਸ.

ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਕੰਟਰੈਕਟ ਵਰਕਰਾਂ ਦੀ ਤਨਖਾਹ ’ਚ 20 ਫ਼ੀਸਦੀ ਵਾਧੇ ਕਰਨ ਦੀ ਕਾਪੀ ਦਿਖਾਉਂਦੇ ਹੋਏ। ਅਜੀਤ ਤਸਵੀਰ 04-08-2026
ਪਟਿਆਲਾ, 3 ਅਗਸਤ (ਅ. ਸ. ਆਹਲੂਵਾਲੀਆ)-ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵਲੋਂ ਪੀ. ਆਰ. ਟੀ. ਸੀ. ਵਿਚ ਬਾਹਰੀ ਸੰਸਥਾ ਤੇ ਕੰਟਰੈਕਟ ਰਾਹੀਂ ਕੰਮ ਕਰਦੇ ਵਰਕਰਾਂ ਦੇ ਹਿੱਤਾਂ ਵਿਚ ਇਕ ਹੋਰ ਵੱਡਾ ਅਤੇ ਅਹਿਮ ਫੈਸਲਾ ਲੈਂਦਿਆਂ ‘ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਅਜ਼ਾਦ ਯੂਨੀਅਨ 31/7 ‘ ਨਾਲ ਮੀਟਿੰਗ ਦੌਰਾਨ ਮੁਲਾਜ਼ਮਾਂ ਦੀ ਤਨਖਾਹ ਵਿਚ 20 ਫ਼ੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਯੂਨੀਅਨ ਦੇ ਨੁਮਾਇੰਦਿਆਂ ਵਲੋਂ ਬਾਹਰੀ ਸੰਸਥਾ ਰਾਹੀਂ ਤੇ ਕੰਟਰੈਕਟ ਵਰਕਰਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਤਨਖਾਹ ਵਾਧੇ ਦੀ ਮੰਗ ਸੰਬੰਧੀ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨਾਲ ਮੁਲਾਕਾਤ ਕੀਤੀ ਗਈ ਸੀ। ਮੀਟਿੰਗ ਦੌਰਾਨ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਚੇਅਰਮੈਨ ਜੁਨੇਜਾ ਨੇ ਦੱਸਿਆ ਕਿ 15 ਸਤੰਬਰ 2021 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਮੌਜੂਦਾ ਤਨਖਾਹ ਵਿਚ 20 ਫ਼ੀਸਦੀ ਵਾਧਾ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਮੌਕੇ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਸੋਚ ਬਹੁਤ ਹੀ ਇਮਾਨਦਾਰ ਤੇ ਲੋਕ-ਪੱਖੀ ਹੈ, ਜੋ ਹਰੇਕ ਕੱਚੇ ਤੇ ਕੰਟਰੈਕਟ ਮੁਲਾਜ਼ਮ ਨੂੰ ਬਣਦਾ ਹੱਕ ਦੇਣ ਲਈ ਵਚਨਬੱਧ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਵੀ ਮੁਲਾਜ਼ਮਾਂ ਦੇ ਭਵਿੱਖ ਪ੍ਰਤੀ ਹਮੇਸ਼ਾ ਚੰਗੀ ਸੋਚ ਰਹੀ ਹੈ, ਜਿਨ੍ਹਾਂ ਦੇ ਨਿਰਦੇਸ਼ਾਂ ਤੇ ਸਹਿਯੋਗ ਸਦਕਾ ਹੀ ਵਿਭਾਗ ਦੇ ਕਾਮਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਤਨਖਾਹ ਵਾਧੇ ਸੰਬੰਧੀ ਮਾਮਲਾ ਪੀ. ਆਰ. ਟੀ. ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵਿਚ ਰੱਖਿਆ ਗਿਆ ਅਤੇ ਬੋਰਡ ਵਲੋਂ ਦਿੱਤੀ ਗਈ ਪ੍ਰਵਾਨਗੀ ਅਨੁਸਾਰ ਤਨਖਾਹ ਨੂੰ ਨਿਯਮਾਂ ਅਨੁਸਾਰ ਲਾਗੂ ਕਰਨ ਦੀ ਪ੍ਰਕਿਰਿਆ ਸੰਬੰਧੀ ਪੱਤਰ ਮੀਟਿੰਗ ਦੌਰਾਨ ਸੰਬੰਧਤ ਕਰਮਚਾਰੀਆਂ ਨੂੰ ਸੌਂਪਿਆਂ ਗਿਆ ਹੈ। ਯੂਨੀਅਨ ਦੇ ਨੁਮਾਇੰਦਿਆਂ ਨੇ ਤਨਖਾਹ ਵਿਚ 20 ਫੀਸਦੀ ਵਾਧਾ ਕਰਨ ਲਈ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਅਹਿਮ ਮੀਟਿੰਗ ਦੌਰਾਨ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ, ਜਨਰਲ ਮੈਨੇਜਰ ਪਟਿਆਲਾ ਡਿਪੂ ਜਤਿੰਦਰਪਾਲ ਸਿੰਘ ਗਰੇਵਾਲ ਤੋਂ ਇਲਾਵਾ ਪੀਆਰਟੀਸੀ ਦੇ ਅਧਿਕਾਰੀ ਅਤੇ ਸੰਬੰਧਿਤ ਯੂਨੀਅਨ ਦੇ ਆਗੂ ਗੁਰਧਿਆਨ ਸਿੰਘ, ਜਾਨਪਾਲ ਸਿੰਘ, ਬੱਬੂ ਸ਼ਰਮਾ, ਦਰਸ਼ਨ ਸਿੰਘ, ਰਣਜੀਤ ਸਿੰਘ ਸਮੇਤ ਯੂਨੀਅਨ ਦੇ ਨੁਮਾਇੰਦੇ ਮੌਜੂਦ ਸਨ।
ਪਿਛਲੀ ਖ਼ਬਰ ਪੀ. ਆਰ. ਟੀ. ਸੀ. ਵਿਚਲੇ ਕੱਚੇ ਕਾਮਿਆਂ ਨੇ ਬੱਸਾਂ ਬੰਦ ਕਰ ਕੇ ਕੀਤੀ ਹੜਤਾਲ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਬਲਾਕ ਸਮਾਣਾ ਦਾ ਇਜਲਾਸ ਸਮਾਪਤ, ਸ਼ੇਰ ਸਿੰਘ ਕਾਕੜਾ ਮੁੜ ਬਲਾਕ ਪ੍ਰਧਾਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।