05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬਰਸਾਤ ਦੌਰਾਨ ਮਕਾਨ ਦੀ ਛੱਤ ਡਿੱਗਣ ਨਾਲ ਪ੍ਰਵਾਸੀ ਮਜ਼ਦੂਰ ਦੀ ਬੱਚੀ ਦੀ ਮੌਤ

ਸਨੌਰ, 4 ਅਗਸਤ (ਸੋਖਲ)-ਪਟਿਆਲਾ ਦੇ ਨੇੜਲੇ ਸਨੌਰ ਸ਼ਹਿਰ ਦੇ ਭਾਂਖਰ ਚੌਕ ’ਚ ਲਗਾਤਾਰ ਪੈ ਰਹੀ ਬਰਸਾਤ ਦੌਰਾਨ ਇਕ ਦਰਦਨਾਕ ਹਾਦਸਾ ਵਾਪਰ ਗਿਆ। ਬਰਸਾਤ ਕਾਰਨ ਇਕ ਕੱਚੇ ਮਕਾਨ ਦੀ ਛੱਤ ਅਚਾਨਕ ਢਹਿ ਜਾਣ ਨਾਲ ਪ੍ਰਵਾਸੀ ਮਜ਼ਦੂਰ ਦੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।

ਅਜੀਤ ਡੈਸਕ 05-08-2026
ਸਨੌਰ, 4 ਅਗਸਤ (ਸੋਖਲ)-ਪਟਿਆਲਾ ਦੇ ਨੇੜਲੇ ਸਨੌਰ ਸ਼ਹਿਰ ਦੇ ਭਾਂਖਰ ਚੌਕ ’ਚ ਲਗਾਤਾਰ ਪੈ ਰਹੀ ਬਰਸਾਤ ਦੌਰਾਨ ਇਕ ਦਰਦਨਾਕ ਹਾਦਸਾ ਵਾਪਰ ਗਿਆ। ਬਰਸਾਤ ਕਾਰਨ ਇਕ ਕੱਚੇ ਮਕਾਨ ਦੀ ਛੱਤ ਅਚਾਨਕ ਢਹਿ ਜਾਣ ਨਾਲ ਪ੍ਰਵਾਸੀ ਮਜ਼ਦੂਰ ਦੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਹਾਦਸੇ ਵਿਚ ਇਕ ਛੋਟੀ ਬੱਚੀ ਦੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ। ਗੱਲਬਾਤ ਕਰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵੇਰੇ ਕਰੀਬ 4 ਵਜੇ ਭਾਰੀ ਬਰਸਾਤ ਕਾਰਨ ਘਰ ਦੀ ਛੱਤ ਅਚਾਨਕ ਡਿੱਗ ਪਈ। ਉਸ ਸਮੇਂ ਛੱਤ ਹੇਠਾਂ ਬੱਚੀ ਆਪਣੀ ਮਾਂ ਤੇ ਪਿਤਾ ਨਾਲ ਸੁੱਤੀ ਹੋਈ ਸੀ। ਛੱਤ ਡਿੱਗਣ ਨਾਲ ਪਰਿਵਾਰਕ ਮੈਂਬਰ ਮਲਬੇ ਹੇਠਾਂ ਦੱਬ ਗਏ। ਨੇੜਲੇ ਹੋਰ ਪਰਿਵਾਰਕ ਮੈਂਬਰਾਂ ਨੇ ਮਲਬਾ ਹਟਾ ਕੇ ਦੋਵਾਂ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਬੱਚੀ ਦੀ ਮੌਤ ਹੋ ਚੁੱਕੀ ਸੀ। ਜਦਕਿ ਉਸ ਦੀ ਮਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪ੍ਰਵਾਸੀ ਮਜ਼ਦੂਰ ਹਨ ਤੇ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ।
ਪਿਛਲੀ ਖ਼ਬਰ ਭਾਰੀ ਮੀਂਹ ਕਾਰਨ ਪਟਿਆਲਾ ਦੇ ਕਈ ਇਲਾਕਿਆਂ ’ਚ ਬਰਸਾਤੀ ਪਾਣੀ ਦਾ ਖਤਰਨਾਕ ਜਮਾਵੜਾ ਦੋਸ਼ੀ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ... ਅਗਲੀ ਖ਼ਬਰ ਬਾਰਿਸ਼ ਨੇ ਦਿੱਤੀ ਆਮ ਲੋਕਾਂ ਨੂੰ ਵੱਡੀ ਰਾਹਤ, ਕਿਸਾਨਾਂ ਦੇ ਚਿਹਰਿਆਂ ਖਿੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।