05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬਿਜਲੀ ਨਿਗਮ ਦੇ ਠੇਕਾ ਮੁਲਾਜ਼ਮਾਂ ਵਲੋਂ ਮੁੱਖ ਦਫ਼ਤਰ ਸਾਹਮਣੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨਾ

ਪਟਿਆਲਾ, 4 ਅਗਸਤ (ਧਰਮਿੰਦਰ ਸਿੰਘ ਸਿੱਧੂ)-ਕੋਆਰਡੀਨੇਸ਼ਨ ਕਮੇਟੀ ਆਫ਼ ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ (ਪੰਜਾਬ) ਦੇ ਸੱਦੇ ’ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਨੂੰ ਅੱਜ 11ਵੇਂ ਦਿਨ ਵੀ ਜਾਰੀ ਰੱਖਦਿਆਂ ਸੂਬਾ ਪੱਧਰੀ ਧਰਨਾ ਦਿੱਤਾ। ਇਸ ਮੌਕੇ ‘ਕੋਆਰਡੀਨੇਸ਼ਨ ਕਮੇਟੀ’ ਦੇ ਸੂਬਾਈ ਆਗੂਆਂ ਬਲਿਹਾਰ ਸਿੰਘ, ਜਗਰੂਪ ਸਿੰਘ, ਗੁਰਵਿੰਦਰ ਪੰਨੂੰ, ਸਿਮਰਨਜੀਤ ਸਿੰਘ ਨੀਲੋਂ, ਗੁਰਪ੍ਰੀਤ ਸਿੰਘ ਢਿੱਲੋਂ, ਰਾਜੇਸ਼ ਕੁਮਾਰ, ਜਗਸੀਰ ਭੰਗੂ, ਹਰਜੀਤ ਢਿੱਲੋਂ, ਬਲਵਿੰਦਰ ਸੈਣੀ, ਅਮਰਦੀਪ ਚਹਿਲ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿਚ ਪਿਛਲੇ ਦੋ-ਢਾਈ ਦਹਾਕਿਆਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵਲੋਂ ਵਿਭਾਗ ਵਿਚ ਮਰਜ਼ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 05-08-2026
ਪਟਿਆਲਾ, 4 ਅਗਸਤ (ਧਰਮਿੰਦਰ ਸਿੰਘ ਸਿੱਧੂ)-ਕੋਆਰਡੀਨੇਸ਼ਨ ਕਮੇਟੀ ਆਫ਼ ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ (ਪੰਜਾਬ) ਦੇ ਸੱਦੇ ’ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਨੂੰ ਅੱਜ 11ਵੇਂ ਦਿਨ ਵੀ ਜਾਰੀ ਰੱਖਦਿਆਂ ਸੂਬਾ ਪੱਧਰੀ ਧਰਨਾ ਦਿੱਤਾ। ਇਸ ਮੌਕੇ ‘ਕੋਆਰਡੀਨੇਸ਼ਨ ਕਮੇਟੀ’ ਦੇ ਸੂਬਾਈ ਆਗੂਆਂ ਬਲਿਹਾਰ ਸਿੰਘ, ਜਗਰੂਪ ਸਿੰਘ, ਗੁਰਵਿੰਦਰ ਪੰਨੂੰ, ਸਿਮਰਨਜੀਤ ਸਿੰਘ ਨੀਲੋਂ, ਗੁਰਪ੍ਰੀਤ ਸਿੰਘ ਢਿੱਲੋਂ, ਰਾਜੇਸ਼ ਕੁਮਾਰ, ਜਗਸੀਰ ਭੰਗੂ, ਹਰਜੀਤ ਢਿੱਲੋਂ, ਬਲਵਿੰਦਰ ਸੈਣੀ, ਅਮਰਦੀਪ ਚਹਿਲ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿਚ ਪਿਛਲੇ ਦੋ-ਢਾਈ ਦਹਾਕਿਆਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵਲੋਂ ਵਿਭਾਗ ਵਿਚ ਮਰਜ਼ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵਲੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ ਦੇ ਦਬਾਅ ਸਦਕਾ ਸਬ-ਕਮੇਟੀ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵਲੋਂ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ 30 ਜੂਨ ਨੂੰ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਸੀ ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ 30 ਜੂਨ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਲਿਖਤੀ ਸਮਝੌਤਿਆਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਇਸ ਧੋਖੇ ਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵਲੋਂ ਕੋਆਰਡੀਨੇਸ਼ਨ ਕਮੇਟੀ ਪੰਜਾਬ’ ਦੇ ਬੈਨਰ ਵਿਭਾਗ ਦੇ ਮੁੱਖ ਦਫ਼ਤਰ ਸਾਹਮਣੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ। ਇਕੱਤਰਤਾ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਤੋਂ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਟੀ.ਐੱਸ.ਯੂ. (ਭੰਗਲ ਗਰੁੱਪ) ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਔਲਖ, ਪੈਨਸ਼ਨਰਜ਼ ਐਸੋਸੀਏਸ਼ਨ ਤੋਂ ਰਾਜਿੰਦਰ ਕੁਮਾਰ, ਮੀਟਰ ਰੀਡਰ ਠੇਕਾ ਮੁਲਾਜ਼ਮ ਯੂਨੀਅਨ ਤੋਂ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਵੈਦ, ਆਲ ਡਿਪਲੋਮਾ-ਡਿਗਰੀ ਅਪਰੈਂਟਸ਼ਿਪ ਯੂਨੀਅਨ ਤੋਂ ਪ੍ਰਧਾਨ ਗੁਰਦੀਪ ਸਿੰਘ ਨੇ ਵੀ ਸੰਬੋਧਨ ਕੀਤਾ। ਪਾਵਰ ਕਾਰਪੋਰੇਸ਼ਨ ਦੇ ਮੁੱਖ ਗੇਟ ’ਤੇ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਫੁਆਰਾ ਚੌਕ ਤੱਕ ਰੋਸ ਮਾਰਚ ਕੀਤਾ ਗਿਆ।
ਪਿਛਲੀ ਖ਼ਬਰ ਚਰਨਜੀਤ ਸਿੰਘ ਮਵੀ ਵਲੋਂ ਪਿੰਡ ਦੁੱਧੜ੍ਹ ਦੇ ਸਰਪੰਚ ਤੇ ਸਮੂਹ ਪੰਚਾਇਤ ਨਾਲ ਮੁਲਾਕਾਤ ਅਗਲੀ ਖ਼ਬਰ ਕੀ ਪੰਜਾਬ ਦੇ ਸਰਕਾਰੀ ਹਸਪਤਾਲ ਮਰੀਜ਼ਾਂ ਦੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਗੰਭੀਰ?

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।