06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਏ. ਡੀ. ਸੀ. ਨੇ ਦਿੱਤੇ ਨਿਰਦੇਸ਼

ਪਟਿਆਲਾ , 5 ਅਗਸਤ (ਮਨਦੀਪ ਸਿੰਘ ਖਰੌੜ)-ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਦੇ ਕਮੇਟੀ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਪਟਿਆਲਾ ਅਨੁਪ੍ਰਿਤਾ ਜੌਹਲ, ਪੀ. ਸੀ.

ਅਜੀਤ ਡੈਸਕ 06-08-2026
ਪਟਿਆਲਾ , 5 ਅਗਸਤ (ਮਨਦੀਪ ਸਿੰਘ ਖਰੌੜ)-ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਦੇ ਕਮੇਟੀ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਪਟਿਆਲਾ ਅਨੁਪ੍ਰਿਤਾ ਜੌਹਲ, ਪੀ. ਸੀ. ਐਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਪਟਿਆਲਾ ਦੀ ਤਿਮਾਹੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਪਟਿਆਲਾ ਨੇ ਵਿਭਾਗ ਵਲੋਂ ਸ਼ਹੀਦ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਪੰਜਾਬ ਸਰਕਾਰ ਅਤੇ ਕੇਂਦਰੀ ਸੈਨਿਕ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਦੀ ਪਿਛਲੇ ਛੇ ਮਹੀਨਿਆਂ ਦੀ ਕਾਰਗੁਜ਼ਾਰੀ ਦਾ ਵੀ ਵਿਸਥਾਰ-ਪੂਰਵਕ ਬਿਊਰਾ ਦਿੱਤਾ ਗਿਆ। ਉਨ੍ਹਾਂ ਨੇ ਹਾਲ ਵਿਚ ਕੇਂਦਰ ਸਰਕਾਰ ਵਲੋਂ ਵੱਖ-ਵੱਖ ਭਲਾਈ ਸਕੀਮਾਂ ਵਿੱਚ ਕੀਤੇ ਗਏ ਵਾਧੇ ਦੀ ਵੀ ਜਾਣਕਾਰੀ ਦਿੱਤੀ ਅਤੇ ਵਿਭਾਗ ਵਲੋਂ ਤਹਿਸੀਲ ਪੱਧਰ ਤੇ ਲੱਗਣ ਵਾਲੇ ਕੈਂਪਸ ਦੀ ਵੀ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਉਨ੍ਹਾਂ ਵਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਦਰਪੇਸ਼ ਮੁਸ਼ਕਿਲਾਂ ਸੰਬੰਧੀ ਵੀ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨੂੰ ਜਾਣੂ ਕਰਵਾਇਆ ਗਿਆ। ਇਸ ਉਪਰੰਤ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ (ਜ ) ਜੀ ਵਲੋਂ ਨਿਰਦੇਸ਼ ਦਿੱਤੇ ਗਏ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਰਪੇਸ਼ ਮਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਲਈ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਪਟਿਆਲਾ ਅਧੀਨ ਚੱਲ ਰਹੇ ਟ੍ਰੇਨਿੰਗ ਕੋਰਸਾਂ ਵਿਚ ਸਿਖਲਾਈ ਹਾਸਿਲ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਆਦੇਸ਼ ਦਿੱਤੇ ਕਿ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ। ਮੀਟਿੰਗ ਦੌਰਾਨ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਜੀ ਨੇ ਆਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਮੀਟਿੰਗ ਦੀ ਸਮਾਪਤੀ ਸਮੇਂ ਫਲੈਗ ਡੇ ਫੰਡ ਵਿਚੋਂ 04 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਪ੍ਰਦਾਨ ਕੀਤੇ ਗਏ। ਇਸ ਮੀਟਿੰਗ ਵਿੱਚ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਪਟਿਆਲਾ, ਕਰਨਲ ਜਸਬੀਰ ਸਿੰਘ (ਰਿਟਾ.) ਉੱਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ, ਅਮਰਜੀਤ ਸਿੰਘ ਵੜੈਚ, ਸਾਬਕਾ ਡਾਇਰੈਕਟਰ ਆਲ ਇੰਡੀਆ ਰੇਡੀਓ ਪਟਿਆਲਾ, ਡਾ. ਵਿਕਰਾਂਤ ਕਾਂਸਲ ਅਤੇ ਵੱਖ-ਵੱਖ ਵਿਭਾਗਾਂ ਦੇ ਮੁੱਖੀ ਸਾਹਿਬਾਨ ਅਤੇ ਸਟਾਫ ਮੈਂਬਰ ਹਾਜ਼ਰ ਹੋਏ ਸਨ।
ਪਿਛਲੀ ਖ਼ਬਰ ਏ. ਡੀ. ਸੀ. ਨੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ 15 ਅਗਸਤ ਨੂੰ ਜ਼ਿਲ... ਅਗਲੀ ਖ਼ਬਰ ਅਫ਼ੀਮ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।