06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਏ. ਡੀ. ਸੀ. ਨੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ 15 ਅਗਸਤ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ- ਏ. ਡੀ. ਸੀ.

ਪਟਿਆਲਾ, 5 ਅਗਸਤ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੀ ਮੰਗ ਤੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤਾ ਜੋਹਲ ਅਤੇ ਸਹਾਇਕ ਕਮਿਸ਼ਨਰ ਜਨਰਲ ਹਰਜੋਤ ਕੋਰ ਮਾਵੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।

ਅਜੀਤ ਡੈਸਕ 06-08-2026
ਪਟਿਆਲਾ, 5 ਅਗਸਤ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੀ ਮੰਗ ਤੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤਾ ਜੋਹਲ ਅਤੇ ਸਹਾਇਕ ਕਮਿਸ਼ਨਰ ਜਨਰਲ ਹਰਜੋਤ ਕੋਰ ਮਾਵੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਸੁਤੰਤਰਤਾ ਸੰਗਰਾਮੀ ਪਰਿਵਾਰਾਂ ਵਲੋਂ ਦਿੱਤਿਆਂ ਦਰਖਾਸਤਾਂ ਸਬੰਧੀ ਕਾਰਵਾਈ ਰਿਪੋਰਟ ਨੂੰ ਸਮਾਂਬੱਧ ਹੱਲ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੇ ਮਾਣ ਸਨਮਾਨ ਨੂੰ ਯਕੀਨੀ ਬਣਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ, ਸੂਬਾ ਆਗੂ ਮਨਜੀਤ ਸਿੰਘ ਵਿਰਕ ਨੇ ਮੀਟਿੰਗ ਦੋਰਾਨ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਆਜ਼ਾਦੀ ਘੁਲਾਟੀਆਂ ਦੀ ਚੋਥੀ ਪੀੜ੍ਹੀ ਨੂੰ ਕਾਨੂੰਨੀ ਮਾਨਤਾ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜਲਦ ਮੀਟਿੰਗ ਕਰਵਾਈ ਜਾਵੇ। ਆਗੂਆਂ ਨੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੱਖ ਵੱਖ ਸਰਕਾਰੀ ਸਕੂਲਾਂ, ਸੜਕਾਂ ਦੇ ਨਾਂਮ ਆਜ਼ਾਦੀ ਘੁਲਾਟੀਆਂ ਦੇ ਨਾਂਮ ਤੇ ਰੱਖਣ ਦੀ ਪ੍ਰਕਿਰਿਆ ਨੂੰ ਅਮਲੀ ਜਾਮਾ ਪਹਿਨਾਉਣ ਦੀ ਮੰਗ ਕੀਤੀ। ਜਥੇਬੰਦੀ ਵੱਲੋਂ ਜ਼ਿਲ੍ਹਾ ਪਟਿਆਲਾ ਅਧੀਨ ਆਉਂਦੇ ਸੁਤੰਤਰਤਾ ਸੰਗਰਾਮੀ ਸਕੂਲਾਂ, ਮਾਰਗਾਂ ਦੇ ਸੁੰਦਰੀਕਰਨ ਲਈ ਆਵਾਜ਼ ਬੁਲੰਦ ਕੀਤੀ। ਨਗਰ ਨਿਗਮ ਵਲੋਂ ਪਾਸ ਕੀਤੇ ਮਤੇ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਦਾ ਨਾਮ ਫਰੀਡਮ ਫਾਈਟਰ ਤੇਜ਼ਾ ਸਿੰਘ ਗਿੱਲ ਦੇ ਨਾਂਮ ਤੇ ਰੱਖਣ ਸਬੰਧੀ ਕਾਰਵਾਈ ਨੂੰ ਪੂਰਾ ਕਰਨ ਦੀ ਅਪੀਲ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਵਲੋਂ ਦੇਸ਼ ਦੀ ਅਜ਼ਾਦੀ ਲਈ ਪਾਏ ਯੋਗਦਾਨ ਸਦਕਾ ਹੀ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ 15 ਅਗਸਤ ਮੋਕੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਜਾਵੇਗਾ। ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਹਰ ਮਹੀਨੇ ਮੀਟਿੰਗ ਕਰਵਾਉਣ ਦਾ ਉਪਰਾਲਾ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਸ਼ਾਮਲ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਕੰਮ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣ। ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਜਾਰੀ ਭਲਾਈ ਸਕੀਮਾਂ ਨੂੰ ਹਰ ਵਿਭਾਗ ਵੱਲੋਂ ਲਾਗੂ ਕੀਤਾ ਜਾਵੇ। ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੂੰ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮਾਂ ਦੋਰਾਨ ਪੋਲੋ ਗਰਾਊਂਡ ਸ਼ਾਮਲ ਹੋਣ ਦਾ ਸੱਦਾ ਦਿੱਤਾ। ਅੱਜ ਦੀ ਇਕੱਤਰਤਾ ਦੌਰਾਨ ਐਮ ਏ ਬ੍ਰਾਂਚ ਅਧਿਕਾਰੀ ਰਘੁਬੀਰ ਸਿੰਘ, ਵਿਕਰਮ, ਸਤਪਾਲ ਕੌਰ ਸੋਹੀ, ਪਰਦੁਮਨ ਸਿੰਘ ਢੀਂਡਸਾ, ਹਰਨੇਕ ਸਿੰਘ ਭੁੱਲਰ, ਮਨਜੀਤ ਸਿੰਘ ਵਿਰਕ,ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ, ਹਰਦਿਆਲ ਸਿੰਘ, ਭੁਪਿੰਦਰ ਸਿੰਘ ਡਕੌਂਦਾ, ਦਫ਼ਤਰ ਇੰਚਾਰਜ ਕਮਲਦੀਪ ਸਿੰਘ ਗਿੱਲ, ਇੰਦਰਪਾਲ ਸਿੰਘ ਧਾਲੀਵਾਲ ਸੋਨੀ ਸੂਬਾ ਜਨਰਲ ਸਕੱਤਰ, ਜਤਿੰਦਰ ਸਿੰਘ ਕੋਲੀ, ਸੁਖਵਿੰਦਰ ਕੌਰ,ਗੁਰਚਰਨ ਸਿੰਘ ਮਕਬੂਲਪੂਰ, ਅਜੇ ਖੰਨਾ, ਗੁਰਇਕਬਾਲ ਸਿੰਘ ਸੰਧੂ, ਪ੍ਰੀਤਮ ਸਿੰਘ ਮਾਨ, ਪ੍ਰਭਜੀਤ ਸਿੰਘ, ਧਰਮਿੰਦਰ ਦਾਸ, ਰਾਜਿੰਦਰ ਵਡੇਰਾ, ਹਰਜੀਤ ਸਿੰਘ, ਰਬਿੰਦਰ ਸਿੰਘ , ਵਣ ਸਿੰਘ , ਇੰਦਰਪਾਲ ਵਿਰਕ ਆਦਿ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਸ਼ਾਮਲ ਹੋਏ।
ਪਿਛਲੀ ਖ਼ਬਰ ਪੰਜਾਬ ਸਰਕਾਰ ਸਿਹਤ ਤੇ ਸਿੱਖਿਆ ਸੁਧਾਰ ’ਚ ਹੋਈ ਬੁਰੀ ਤਰ੍ਹਾਂ ਫੇਲ੍ਹ-ਪ੍ਰੋ. ਬਲਬੀਰ ਸਿੰਘ ਬੱਲੀ ਅਗਲੀ ਖ਼ਬਰ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਏ. ਡੀ. ਸੀ. ਨੇ ਦਿੱਤੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।