06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮੇਅਰ ਕੁੰਦਨ ਗੋਗੀਆ ਦੀ ਨਿਵੇਕਲੀ ਪਹਿਲ ਦੀ ਹਰ ਪਾਸੇ ਸ਼ਲਾਘਾ, ਰਿਟਾਇਰਮੈਂਟ ਵਾਲੇ ਦਿਨ ਹੀ ਗ੍ਰੈਚੁਟੀ ਦੀ ਅਦਾਇਗੀ ਸੇਵਾਮੁਕਤ ਕਰਮਚਾਰੀਆਂ ਨੂੰ ਆਪਣੇ ਹੱਕਾਂ ਲਈ ਨਹੀਂ ਕਰਨਾ ਪਵੇਗਾ ਇੰਤਜਾਰ- ਮੇਅਰ

ਪਟਿਆਲਾ, 5 ਅਗਸਤ (ਅ. ਸ.

ਅਜੀਤ ਡੈਸਕ 06-08-2026
ਪਟਿਆਲਾ, 5 ਅਗਸਤ (ਅ. ਸ. ਆਹਲੂਵਾਲੀਆ)- ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਸੇਵਾਮੁਕਤ ਹੋਣ ਵਾਲੇ ਕਰਮਚਾਰੀਆਂ ਦੇ ਸਨਮਾਨ, ਹਿੱਤਾਂ ਅਤੇ ਭਲਾਈ ਨੂੰ ਸਮਰਪਿਤ ਇਕ ਬਹੁਤ ਹੀ ਸ਼ਲਾਘਾਯੋਗ ਤੇ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ। ਆਮ ਤੌਰ ‘ਤੇ ਦੇਖਣ ਵਿੱਚ ਆਉਂਦਾ ਹੈ ਕਿ ਸਰਕਾਰੀ ਜਾਂ ਪ੍ਰਸ਼ਾਸਨਿਕ ਸੇਵਾਵਾਂ ਤੋਂ ਰਿਟਾਇਰ ਹੋਣ ਤੋਂ ਬਾਅਦ ਕਰਮਚਾਰੀਆਂ ਨੂੰ ਆਪਣੀ ਗ੍ਰੈਜੂਟੀ, ਫੰਡ ਅਤੇ ਹੋਰ ਬਕਾਇਆ ਰਕਮ ਪ੍ਰਾਪਤ ਕਰਨ ਲਈ ਮਹੀਨਿਆਂ ਤੱਕ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ। ਪਰ ਮੇਅਰ ਕੁੰਦਨ ਗੋਗੀਆ ਦੇ ਯਤਨਾਂ ਸਦਕਾ ਨਗਰ ਨਿਗਮ ਪਟਿਆਲਾ ਵਿਚ ਇਸ ਪੁਰਾਣੀ ਪ੍ਰਥਾ ਨੂੰ ਬਦਲ ਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਗਈ ਹੈ। ਇਸੇ ਲੜੀ ਤਹਿਤ ਨਗਰ ਨਿਗਮ ਦੀ ਸੇਵਾਮੁਕਤ ਹੋਈ ਸਫ਼ਾਈ ਸੇਵਿਕਾ ਸ਼੍ਰੀਮਤੀ ਬਿਮਲਾ ਨੂੰ ਉਨ੍ਹਾਂ ਦੀ ਰਿਟਾਇਰਮੈਂਟ ਦੇ ਮੌਕੇ ’ਤੇ ਹੀ 19 ਲੱਖ 76 ਹਜਾਰ ਦੀ ਗ੍ਰੈਜੂਟੀ ਰਾਸ਼ੀ ਦਾ ਚੈੱਕ ਮੇਅਰ ਵਲੋਂ ਸੌਂਪਿਆ ਗਿਆ। ਸੇਵਾ ਦੇ ਆਖਰੀ ਦਿਨ ਹੀ ਆਪਣਾ ਬਣਦਾ ਹੱਕ ਪ੍ਰਾਪਤ ਹੋਣ ‘ਤੇ ਕਰਮਚਾਰੀ ਅਤੇ ਉਨ੍ਹਾਂ ਦੇ ਪਰਿਵਾਰ ਨੇ ਅਥਾਹ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਨਗਰ ਨਿਗਮ ਪ੍ਰਸ਼ਾਸਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਜਿਨ੍ਹਾਂ ਕਰਮਚਾਰੀਆਂ ਨੇ ਆਪਣੇ ਜੀਵਨ ਦੇ ਕੀਮਤੀ ਸਾਲ ਨਗਰ ਨਿਗਮ ਅਤੇ ਸ਼ਹਿਰ ਦੀ ਸੇਵਾ ਵਿੱਚ ਲਗਾਏ ਹਨ, ਉਨ੍ਹਾਂ ਨੂੰ ਰਿਟਾਇਰਮੈਂਟ ਮਗਰੋਂ ਆਪਣੇ ਹੀ ਹੱਕਾਂ ਲਈ ਦਫ਼ਤਰਾਂ ਵਿੱਚ ਭਟਕਣਾ ਨਾ ਪਵੇ। ਉਨ੍ਹਾਂ ਦੱਸਿਆ ਕਿ ਨਿਗਮ ਦਾ ਇਹ ਯਤਨ ਹੈ ਕਿ ਸਾਰੇ ਲੋੜੀਂਦੇ ਦਸਤਾਵੇਜ਼ ਰਿਟਾਇਰਮੈਂਟ ਤੋਂ ਪਹਿਲਾਂ ਹੀ ਪੂਰੇ ਕਰਵਾ ਲਏ ਜਾਣ, ਤਾਂ ਜੋ ਸੇਵਾਮੁਕਤੀ ਵਾਲੇ ਦਿਨ ਹੀ ਗ੍ਰੈਜੂਟੀ ਅਤੇ ਹੋਰ ਬਣਦੇ ਵਿੱਤੀ ਲਾਭ ਜਾਰੀ ਕੀਤੇ ਜਾ ਸਕਣ। ਇਸ ਨਾਲ ਸੇਵਾਮੁਕਤ ਕਰਮਚਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਆਰਥਿਕ ਜਾਂ ਪ੍ਰਸ਼ਾਸਕੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਵਿਸ਼ੇਸ਼ ਸਮਾਗਮ ਦੌਰਾਨ ਮੇਅਰ ਕੁੰਦਨ ਗੋਗੀਆ ਦੇ ਨਾਲ ਨਗਰ ਨਿਗਮ ਦੇ ਕੌਂਸਲਰ ਸ਼੍ਰੀ ਗੁਰਕਿਰਪਾਲ ਸਿੰਘ ਅਤੇ ਗਿਆਨ ਚੰਦ ਵੀ ਖ਼ਾਸ ਤੌਰ ‘ਤੇ ਮੌਜੂਦ ਸਨ। ਉਨ੍ਹਾਂ ਨੇ ਸੇਵਾਮੁਕਤ ਹੋਈ ਸਫ਼ਾਈ ਸੇਵਿਕਾ ਨੂੰ ਫੁੱਲ-ਮਾਲਾਵਾਂ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਦੀ ਲੰਬੀ, ਖ਼ੁਸ਼ਹਾਲ ਤੇ ਤੰਦਰੁਸਤ ਜ਼ਿੰਦਗੀ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਨਕਸ਼ੇ ਦੇ ਉਲਟ ਤੇ ਨਾਗਰਿਕਾਂ ਦੀ ਜਾਨ ਨੂੰ ਖ਼ਤਰੇ ’ਚ ਪਾ ਕੇ ਕੀਤੀ ਜਾ ਰਹੀ ਉਸਾਰੀ ਬਣ ਸਕਦੀ ਹੈ ਸਰਕਾਰ ਦੀ ਫਜ਼ੀਹਤ ਦਾ ਕਾਰ... ਅਗਲੀ ਖ਼ਬਰ ਪੰਜਾਬ ਸਰਕਾਰ ਸਿਹਤ ਤੇ ਸਿੱਖਿਆ ਸੁਧਾਰ ’ਚ ਹੋਈ ਬੁਰੀ ਤਰ੍ਹਾਂ ਫੇਲ੍ਹ-ਪ੍ਰੋ. ਬਲਬੀਰ ਸਿੰਘ ਬੱਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।