06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਤੇਜਾ ਤੋਂ ਹਡਾਣਾ ਵਲੋਂ 100ਵੀਂ ਬੱਸ ਰਵਾਨਾ

ਭੁੱਨਰਹੇੜੀ, 5 ਅਗਸਤ (ਧਨਵੰਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਸਨੌਰ ਦੇ ਪਿੰਡ ਤੇਜ਼ਾ ਤੋਂ 100ਵੀਂ ਬੱਸ ਨੂੰ ਪੀ. ਆਰ.

ਹਿੰਮਤ ਸਿੰਘ ਸਿੱਧੂ, ਪਿਤਾ : ਗਗਨਦੀਪ ਸਿੰਘ, ਮਾਤਾ : ਸੁਮਨਦੀਪ ਕੌਰ, ਸਮਾਣਾ 06-08-2026
ਭੁੱਨਰਹੇੜੀ, 5 ਅਗਸਤ (ਧਨਵੰਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਸਨੌਰ ਦੇ ਪਿੰਡ ਤੇਜ਼ਾ ਤੋਂ 100ਵੀਂ ਬੱਸ ਨੂੰ ਪੀ.ਆਰ.ਟੀ.ਸੀ. ਦੇ ਸਾਬਕਾ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਬੱਸ ਨੂੰ ਹਰੀ ਝੰਡੀ ਦਿਖਾਕੇ ਰਵਾਨਾ ਕੀਤਾ। ਇਸ ਤੋ ਪਹਿਲਾਂ ਸੰਗਤਾਂ ਨਾਲ ਮੁਲਾਕਾਤ ਕੀਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਚਲਾਈ ਗਈ,ਇਹ ਯੋਜਨਾ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਸੱਚਮੁੱਚ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਤੋਂ 10 0 ਵੀਂ ਬੱਸ ਭੇਜੀ ਜਾ ਰਹੀ ਹੈ। ਯਾਤਰਾ ਕਰਨ ਜਾ ਰਹੀ ਸੰਗਤ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸਾ ਹੈ ਕਿ ਇਹ ਯਕੀਨੀ ਬਣੇ ,ਕਿ ਹਰ ਜ਼ਰੂਰਤਮੰਦ ਅਤੇ ਇੱਛੁਕ ਸ਼ਰਧਾਲੂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਮੁਫ਼ਤ, ਆਰਾਮਦਾਇਕ ਅਤੇ ਸੁਰੱਖਿਅਤ ਧਾਰਮਿਕ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸੰਗਤ ਨੂੰ ਵੱਖ ਵੱਖ ਧਾਰਮਿਕ ਅਸਥਾਨਾ ਦੇ ਦਰਸ਼ਨ ਦੀਦਾਰ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸੰਗਤ ਰੂਪ ਵਿੱਚ ਯਾਤਰਾ ਕਰਨ ਦਾ ਮਹੱਤਵ ਹੋਰ ਵੀ ਵੱਧ ਜਾਦਾਂ ਹੈ,ਇਸ ਦਾ ਅਨੰਦ ਆਉਦਾ ਹੈ। ਉਹਨਾਂ ਕਿਹਾ ਕਿ ਅਜਿਹੇ ਮਾਨਵਤਾ ਲਈ ਕੰਮ ਕਰਨ ਨਾਲ ਮੰਨ ਨੂੰ ਸਕੂਨ ਵੀ ਮਿਲਦੇ, ਜਦ ਅਸੀਂ ਯਾਤਰਾ ਰਵਾਨਾ ਕਰਦੇ ਹਾਂ। ਇਸ ਮੌਕੇ ਯਾਤਰੂਆਂ ਨੇ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਧੰਨਵਾਦ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪੰਚਾਇਤ ਸੰਮਤੀ ਭੁੱਨਰਹੇੜੀ ਦੇ ਚੇਅਰਮੈਨ ਚਰਨਜੀਤ ਸਿੰਘ ਨੈਣਾਂ, ਗੁਰਵਿੰਦਰ ਸਿੰਘ ਚੇਅਰਮੈਨ ਸਨੌਰ ਸੰਮਤੀ, ਗੁਰਮੀਤ ਸਿੰਘ ਬਿੱਟੂ, ਗੁਰਵਿੰਦਰ ਸਿੰਘ ਸਰਪੰਚ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਕੰਮ ’ਤੇ ਗਈ ਨਾਬਾਲਗ ਲੜਕੀ ਘਰ ਨਹੀਂ ਪਰਤੀ ਅਗਲੀ ਖ਼ਬਰ ਝੁੱਗੀਆਂ ’ਚ ਰਹਿ ਰਹੇ ਮਜ਼ਦੂਰ ਪਰਿਵਾਰਾਂ ਦੀਆਂ ਮੰਗਾਂ ਨੂੰ ਲੈ ਕੇ ਭਾਰਤ ਨੌਜਵਾਨ ਸਭਾ ਵਲੋਂ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।