ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਕਕਰਾਲਾ ਭਾਈਕਾ ਦੇ ਰਵਿਦਾਸ ਗੁਰੂ ਘਰ ਲਈ ਭੇਜੇ ਬਰਤਨ ਪੰਜਰਥ ਤੇ ਕਬੀਰ ਦਾਸ ਵਲੋਂ ਗੁਰਦੁਆਰਾ ਕਮੇਟੀ ਨੂੰ ਸੌਂਪੇ
ਪਾਤੜਾਂ, 5 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਬ ਡਿਵੀਜ਼ਨ ਪਾਤੜਾਂ ਦੇ ਪਿੰਡ ਕਕਰਾਲਾ ਭਾਈਕਾ ਵਿਖੇ ਗੁਰੂ ਰਵਿਦਾਸ ਗੁਰੂ ਘਰ ਵਿਖੇ ਲੰਗਰਾਂ ਵਾਸਤੇ ਭੇਜੇ ਗਏ ਬਰਤਨ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਅਮਰਜੀਤ ਸਿੰਘ ਪੰਜਰਥ ਨੇ ਸਾਂਝੇ ਤੌਰ ਤੇ ਪ੍ਰਬੰਧਕਾਂ ਨੂੰ ਸੌਂਪੇ। ਇਸ ਮੌਕੇ ਬਾਬੂ ਕਬੀਰ ਦਾਸ ਅਤੇ ਅਮਰਜੀਤ ਸਿੰਘ ਪੰਜਰਥ ਨੇ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਲਗਾਤਾਰ ਧਾਰਮਿਕ ਕਾਰਜਾਂ ਵਿੱਚ ਆਪਣਾ ਅਹਿਮ ਰੋਲ ਅਦਾ ਕਰ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੜੇ ਹੀ ਸੂਝਵਾਨ ਅਤੇ ਸਾਦੇ ਪੁਰਸ਼ ਹਨ ਜੋ ਹਮੇਸ਼ਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਯਤਨਸ਼ੀਲ ਹਨ।
ਅਜੀਤ ਡੈਸਕ
06-08-2026