06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸੁਰਜੀਤ ਸਿੰਘ ਰੱਖੜਾ ਨੇ ਅਸਰਪੁਰ ਦੇ ਵਿਕਾਸ ਲਈ 7 ਲੱਖ ਦਾ ਚੈੱਕ ਪੰਚਾਇਤ ਨੂੰ ਸੌਂਪਿਆ

ਪਟਿਆਲਾ, 5 ਅਗਸਤ (ਮਨਦੀਪ ਸਿੰਘ ਖਰੌੜ)-ਸਾਬਕਾ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਕਰਤਾਰ ਵਿਲਾ, ਰੱਖੜਾ ਵਿਖੇ ਹਲਕਾ ਸਮਾਣਾ ਦੇ ਪਿੰਡ ਅਸਰਪੁਰ ਦੀ ਪੰਚਾਇਤ ਨੂੰ ਇੰਟਰਲੌਕ ਟਾਈਲਾਂ ਤੇ ਛੱਪੜ ਦੀ ਪਾਇਪਲਾਈਨ ਦੇ ਵਿਕਾਸ ਕਾਰਜਾਂ ਲਈ 7 ਲੱਖ ਦਾ ਚੈੱਕ ਭੇਟ ਕੀਤਾ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦੇ ਰਹੀ ਹੈ ਅਤੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ, ਲੋਕਾਂ ਦੀਆਂ ਰੋਜ਼ਾਨਾ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜਾਂ ਲਈ ਲਗਾਤਾਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਅਜੀਤ ਡੈਸਕ 06-08-2026
ਪਟਿਆਲਾ, 5 ਅਗਸਤ (ਮਨਦੀਪ ਸਿੰਘ ਖਰੌੜ)-ਸਾਬਕਾ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਕਰਤਾਰ ਵਿਲਾ, ਰੱਖੜਾ ਵਿਖੇ ਹਲਕਾ ਸਮਾਣਾ ਦੇ ਪਿੰਡ ਅਸਰਪੁਰ ਦੀ ਪੰਚਾਇਤ ਨੂੰ ਇੰਟਰਲੌਕ ਟਾਈਲਾਂ ਤੇ ਛੱਪੜ ਦੀ ਪਾਇਪਲਾਈਨ ਦੇ ਵਿਕਾਸ ਕਾਰਜਾਂ ਲਈ 7 ਲੱਖ ਦਾ ਚੈੱਕ ਭੇਟ ਕੀਤਾ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦੇ ਰਹੀ ਹੈ ਅਤੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ, ਲੋਕਾਂ ਦੀਆਂ ਰੋਜ਼ਾਨਾ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜਾਂ ਲਈ ਲਗਾਤਾਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹਰ ਪਿੰਡ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕਾ ਸਮਾਣਾ ਦੇ ਹਰ ਪਿੰਡ ਵਿਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਜਾਰੀ ਰਹਿਣਗੇ ਤੇ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਸਰਪੰਚ ਗੁਰਪ੍ਰੀਤ ਸਿੰਘ ਅਸਰਪੁਰ, ਸਾਬਕਾ ਸਰਪੰਚ ਕਸ਼ਮੀਰ ਸਿੰਘ ਅਸਰਪੁਰ, ਨੰਬਰਦਾਰ ਨਾਜ਼ਮ ਸਿੰਘ ਚੁੱਪਕੀ, ਲਾਡੀ ਮਿਆਲਾਂ ਤੇ ਹੋਰ ਪਾਰਟੀ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਭਾਰੀ ਮੀਂਹ ਕਾਰਨ ਖੜ੍ਹੇ ਪਾਣੀ ਦੀ ਨਿਕਾਸੀ ਲਈ ਪਟਿਆਲਾ ਸ਼ਹਿਰ ’ਚ ਨਗਰ ਨਿਗਮ ਦੀਆਂ ਕਈ ਟੀਮਾਂ ਤਾਇਨਾਤ ਡੀ. ਸੀ. ਤੇ ਕਮਿ... ਅਗਲੀ ਖ਼ਬਰ ਬੀਕੇਯੂ (ਰਾਜੇਵਾਲ) ਨੇ 1 ਸਤੰਬਰ ਤੋਂ ਚੰਡੀਗੜ੍ਹ ’ਚ ਲੱਗਣ ਵਾਲੇ ਪੱਕੇ ਮੋਰਚੇ ਸੰਬੰਧੀ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।