07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਲੋਕ ਮਿਲਣੀ ਦੌਰਾਨ ਆਸਾ ਕਾਲੋਨੀ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਨਾਭਾ, 6 ਅਗਸਤ (ਵਰਿੰਦਰ ਵਰਮਾ)-ਹਲਕੇ ਦੇ ਸੀਨੀਅਰ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਆਸਾ ਕਾਲੋਨੀ ਦੇ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਮੁਹੱਲਾ ਨਿਵਾਸੀਆਂ ਨੇ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਆ ਰਹੀਆਂ ਦਰਪੇਸ਼ ਸਮੱਸਿਆਂਵਾਂ ਤੋਂ ਜਾਣੂ ਕਰਵਾਇਆ।

ਅਜੀਤ ਡੈਸਕ 07-08-2026
ਨਾਭਾ, 6 ਅਗਸਤ (ਵਰਿੰਦਰ ਵਰਮਾ)-ਹਲਕੇ ਦੇ ਸੀਨੀਅਰ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਆਸਾ ਕਾਲੋਨੀ ਦੇ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਮੁਹੱਲਾ ਨਿਵਾਸੀਆਂ ਨੇ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਆ ਰਹੀਆਂ ਦਰਪੇਸ਼ ਸਮੱਸਿਆਂਵਾਂ ਤੋਂ ਜਾਣੂ ਕਰਵਾਇਆ। ਸਾਬਕਾ ਪੰਚ ਹਰਪ੍ਰੀਤ ਸਿੰਘ, ਕਰਨੈਲ ਸਿੰਘ ਤੇ ਮਹਿੰਦਰ ਸਿੰਘ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਉਨ੍ਹਾਂ ਦੀ ਕਾਲੋਨੀ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਸਟਰੀਟ ਲਾਈਟਾਂ ਲਗਾਉਣ ਤੇ ਆਸਾ ਕਾਲੋਨੀ ਤੋਂ ਗੁਰਦੁਆਰਾ ਸਾਹਿਬ ਵਾਲੀ ਗਲੀ ਬਣਾਉਣ ਲਈ 4 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ’ਤੇ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ ਤੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਮਾ. ਰਾਮਜੀ ਦਾਸ, ਸੋਨੀ ਲਛਮਣ ਨਗਰ, ਮਨਦੀਪ ਸਿੰਘ ਬਿਜੋਕੀ, ਹਰਮੇਸ ਸਿੰਘ, ਜਿੰਦਰਪਾਲ ਸਿੰਘ, ਕਸ਼ਮੀਰਾ ਸਿੰਘ, ਤੇਜਿੰਦਰ ਸਿੰਘ ਫੌਜੀ, ਸੰਦੀਪ ਸਿੰਘ, ਹਰਕੀਰਤ ਸਿੰਘ, ਰਾਮਦਾਸ ਸਿੰਘ, ਤੇਜਾ ਸਿੰਘ ਫੌਜੀ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਪਾਰਕ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ ਪੁੱਟੀ ਗਈ ਬੇਸਮੈਂਟ ਦੇ ਨਾਲ ਦਾ ਸ਼ੋਅਰੂਮ ਨੁਕਸਾਨਿਆ ਅਗਲੀ ਖ਼ਬਰ ਡੀ. ਟੀ. ਓ. ਕਰਨ ਸਿੰਘ ਨੇ ਸਰਪੰਚਾਂ ਦੀਆਂ ਮੁਸ਼ਕਿਲਾਂ ਦਾ ਕਰਵਾਇਆ ਹੱਲ ਮੁੱਖ ਮੰਤਰੀ ਤੋਂ ਆਰਡਰ ਕਰਵਾਕੇ ਫਾਇਰ ਬ੍ਰਿਗੇਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।