06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਹਡਾਣਾ ਵਲੋਂ ਭੱਟੀਆਂ, ਬਹਿਲ, ਮਹਿਮੂਦਪੁਰ ਜੱਟਾਂ ਤੇ ਬਾਜ਼ੀਗਰ ਬਸਤੀ ’ਚ ਲੋਕ ਮਿਲਣੀਆਂ

ਭੁੱਨਰਹੇੜੀ, 6 ਅਗਸਤ (ਧਨਵੰਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪਿੰਡ ਵਿਕਾਸ ਮੁਹਿੰਮ ਨੂੰ ਹਲਕਾ ਸਨੌਰ ਵਿਚ ਨਵੀਂ ਰਫ਼ਤਾਰ ਮਿਲ ਰਹੀ ਹੈ। ਇਸ ਤਹਿਤ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਪਿੰਡਾਂ ਵਿਚ ‘ਸੱਥ’ ਲਗਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾ ਰਿਹਾ ਹੈ।

ਅਜੀਤ ਡੈਸਕ 07-08-2026
ਭੁੱਨਰਹੇੜੀ, 6 ਅਗਸਤ (ਧਨਵੰਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪਿੰਡ ਵਿਕਾਸ ਮੁਹਿੰਮ ਨੂੰ ਹਲਕਾ ਸਨੌਰ ਵਿਚ ਨਵੀਂ ਰਫ਼ਤਾਰ ਮਿਲ ਰਹੀ ਹੈ। ਇਸ ਤਹਿਤ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਪਿੰਡਾਂ ਵਿਚ ‘ਸੱਥ’ ਲਗਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾ ਰਿਹਾ ਹੈ। ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੌਰਾਨ ਰਣਜੋਧ ਹਡਾਣਾ ਨੇ ਪਿੰਡ ਭੱਟੀਆਂ, ਬਹਿਲ, ਮਹਿਮੂਦਪੁਰ ਜੱਟਾਂ ਤੇ ਬਾਜ਼ੀਗਰ ਬਸਤੀ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮਾਂ ਵਿਚ ਸ਼ਿਰਕਤ ਕੀਤੀ। ਉਨ੍ਹਾਂ ਪਿੰਡ ਵਾਸੀਆਂ ਨਾਲ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਤੁਰੰਤ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ। ਲੋਕਾਂ ਵਲੋਂ ਵੀ ਵੱਡੀ ਗਿਣਤੀ ਵਿਚ ਹਾਜ਼ਰੀ ਲਗਾ ਕੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਇਸ ਮੌਕੇ ਇੰਚਾਰਜ ਹਡਾਣਾ ਨੇ ਕਿਹਾ ਕਿ ਬਿਨਾਂ ਕਿਸੇ ਪੱਖਪਾਤ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਚਰਨਜੀਤ ਸਿੰਘ ਨੈਣਾਂ, ਬਲਾਕ ਪ੍ਰਧਾਨ ਰਾਜਾ ਧੰਜੂ, ‘ਆਪ’ ਆਗੂ ਗੁਰਮੇਲ ਸਿੰਘ, ਤਿਲਕ ਰਾਜ ਸਮੇਤ ਪੰਚ-ਸਰਪੰਚ, ਪਾਰਟੀ ਅਹੁਦੇਦਾਰ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਵਿਖੇ 70ਵੀਆਂ ਭੁਨਰਹੇੜੀ ਜ਼ੋਨ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਨਗਰ ਨਿਗਮ ਦੇ ਵਿਕਾਸ ਕਾਰਜਾਂ ’ਚ ਕੋਈ ਲਾਪ੍ਰਵਾਹੀ ਬਰਦਾਸ਼ਤ ਨਹੀਂ ਹੋਵੇਗੀ-ਮੇਅਰ ਕੁੰਦਨ ਗੋਗੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।