06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਇਸਰਹੇੜੀ ਦੇ ਲੋਕ ਪੀਣ ਵਾਲੇ ਪਾਣੀ ਨੂੰ ਤਰਸੇ, ਟੈਂਕੀ ਦਾ ਬੋਰ ਖਰਾਬ ਹੋਣ ਕਾਰਨ ਪਿੰਡ ’ਚ ਮੱਚੀ ਹਾਹਾਕਾਰ

ਦੇਵੀਗੜ੍ਹ, 6 ਅਗਸਤ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੇ ਪਿੰਡ ਇਸਰਹੇੜੀ ਦੇ ਵਸਨੀਕ ਪਿਛਲੇ ਲੰਮੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਖਾਸ ਕਰਕੇ ਪੀਣ ਵਾਲੇ ਸਾਫ਼ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ। ਪਿੰਡ ਵਾਸੀਆਂ ਨੇ ਦੁੱਖ ਪ੍ਰਗਟ ਕਰਦਿਆਂ ਦੱਸਿਆ ਕਿ ਉਹ ਪਿਛਲੇ ਇਕ ਸਾਲ ਤੋਂ ਪਾਣੀ ਵਾਲੀ ਟੈਂਕੀ ਰਾਹੀਂ ਗੰਦਾ ਪਾਣੀ ਪੀਣ ਲਈ ਮਜਬੂਰ ਸਨ।

ਅਜੀਤ ਡੈਸਕ 07-08-2026
ਦੇਵੀਗੜ੍ਹ, 6 ਅਗਸਤ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੇ ਪਿੰਡ ਇਸਰਹੇੜੀ ਦੇ ਵਸਨੀਕ ਪਿਛਲੇ ਲੰਮੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਖਾਸ ਕਰਕੇ ਪੀਣ ਵਾਲੇ ਸਾਫ਼ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ। ਪਿੰਡ ਵਾਸੀਆਂ ਨੇ ਦੁੱਖ ਪ੍ਰਗਟ ਕਰਦਿਆਂ ਦੱਸਿਆ ਕਿ ਉਹ ਪਿਛਲੇ ਇਕ ਸਾਲ ਤੋਂ ਪਾਣੀ ਵਾਲੀ ਟੈਂਕੀ ਰਾਹੀਂ ਗੰਦਾ ਪਾਣੀ ਪੀਣ ਲਈ ਮਜਬੂਰ ਸਨ। ਇਸ ਸਮੱਸਿਆ ਦੇ ਹੱਲ ਲਈ ਪਿੰਡ ਵਿਚ ਦੋ ਤੋਂ ਤਿੰਨ ਵਾਰ ਵਾਟਰ ਟੈਂਕੀ ਦੀ ਨਵੀਂ ਮੋਟਰ ਵੀ ਬਦਲੀ ਗਈ ਪਰ ਪਾਣੀ ਦੀ ਗੁਣਵੱਤਾ ਵਿਚ ਕੋਈ ਸੁਧਾਰ ਨਹੀਂ ਹੋਇਆ। ਹੁਣ ਹਾਲਾਤ ਇਹ ਬਣ ਗਏ ਹਨ ਕਿ ਟੈਂਕੀ ਦਾ ਮੁੱਖ ਬੋਰ ਹੀ ਪੂਰੀ ਤਰ੍ਹਾਂ ਖਰਾਬ ਹੋ ਚੁੱਕਾ ਹੈ। ਲੋਕਾਂ ਨੂੰ ਆਪਣੇ ਘਰਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਦੂਰ-ਦੁਰਾਡੇ ਮੋਟਰਾਂ ਤੋਂ ਪਾਣੀ ਢੋਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੇ ਵਾਰ-ਵਾਰ ਸੰਬੰਧਿਤ ਮਹਿਕਮੇ ਤੇ ਅਧਿਕਾਰੀਆਂ ਅੱਗੇ ਆਪਣੀ ਫਰਿਆਦ ਰੱਖੀ ਪਰ ਕਿਸੇ ਨੇ ਵੀ ਉਨ੍ਹਾਂ ਦੀ ਪੁਕਾਰ ਨਹੀਂ ਸੁਣੀ। ਕੋਈ ਠੋਸ ਹੱਲ ਨਾ ਨਿਕਲਦਾ ਦੇਖ ਪਿੰਡ ਵਾਸੀਆਂ ਨੇ ਆਪਸ ਵਿਚ ਸਹਿਮਤੀ ਬਣਾ ਕੇ ਨਵਾਂ ਬੋਰ ਕਰਵਾਉਣ ਲਈ ਪ੍ਰਤੀ ਘਰ ਪੈਸੇ ਇਕੱਠੇ ਕਰਨ ਦਾ ਫੈਸਲਾ ਕੀਤਾ। ਇਸ ਦੌਰਾਨ ਜਦੋਂ ਬੀ. ਡੀ. ਓ. ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਸਰਪੰਚ ਸ਼ੁਭਮ ਨੂੰ ਹੁਕਮ ਦਿੱਤੇ ਕਿ ਲੋਕਾਂ ਕੋਲੋਂ ਇਕੱਠੇ ਕੀਤੇ ਗਏ ਪੈਸੇ ਵਾਪਸ ਕੀਤੇ ਜਾਣ। ਇਸ ਨਾਲ ਪਿੰਡ ਵਾਸੀਆਂ ਦੀ ਮੁਸੀਬਤ ਹੋਰ ਵਧ ਗਈ ਹੈ ਕਿਉਂਕਿ ਨਾ ਤਾਂ ਮਹਿਕਮਾ ਖੁਦ ਬੋਰ ਕਰਵਾ ਰਿਹਾ ਹੈ ਅਤੇ ਨਾ ਹੀ ਲੋਕਾਂ ਨੂੰ ਆਪਣੇ ਪੱਧਰ ’ਤੇ ਕੰਮ ਕਰਨ ਦਿੱਤਾ ਜਾ ਰਿਹਾ ਹੈ। ਸਰਪੰਚ ਤੇ ਪਿੰਡ ਵਾਸੀਆਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਜਾਣਬੁੱਝ ਕੇ ਰੋਕਿਆ ਜਾ ਰਿਹਾ ਹੈ। ਪੰਚਾਇਤ ਦੇ ਬੈਂਕ ਖਾਤੇ ਵੀ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਪਿੰਡ ਨੂੰ ਛੇ ਲੱਖ ਰੁਪਏ ਗ੍ਰਾਂਟ ਆਈ ਸੀ, ਜਿਸ ਨੂੰ ਸਰਕਾਰ ਨੇ ਵਾਪਸ ਲੈ ਲਿਆ। ਇਸ ਮੌਕੇ ਸਮੁੱਚੇ ਪਿੰਡ ਵਾਸੀਆਂ ਨੇ ਸਰਕਾਰ ਅਤੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਪਿੰਡ ਦੀ ਪਾਣੀ ਵਾਲੀ ਟੈਂਕੀ ਦਾ ਨਵਾਂ ਬੋਰ ਜਲਦੀ ਕਰਵਾਇਆ ਜਾਵੇ। ਇਸ ਸੰਬੰਧੀ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨਾਲ ਵਾਰ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਇਸ ਮੌਕੇ ਨੰਬਰਦਾਰ ਧਰਮਿੰਦਰ ਸਿੰਘ, ਪ੍ਰਧਾਨ ਜਸਵੀਰ ਸਿੰਘ, ਵਿਨੋਦ ਕੁਮਾਰ ਪੰਚ, ਕੁਲਦੀਪ ਸਿੰਘ ਪੰਚ, ਜਗਤਾਰ ਸਿੰਘ ਪੰਚ, ਨਿਰਮਲ ਸਿੰਘ ਪੰਚ, ਮਨਦੀਪ ਸਿੰਘ,ਜੰਗ ਸਿੰਘ ਫੌਜੀ, ਅਪਰੇਟਰ ਮਾਇਆ ਰਾਮ, ਨਿਰਮਲ ਸਿੰਘ ਅਤੇ ਰੌਕੀ ਹਾਜ਼ਰ ਸਨ।
ਪਿਛਲੀ ਖ਼ਬਰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰ ਰਹੀ ਪੰਜਾਬ ਸਰਕਾਰ-ਅਵਿਨਾਸ਼ ਰਾਏ ਖੰਨਾ ਅਗਲੀ ਖ਼ਬਰ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆ ਦੇ ਜਨਮ ਦਿਹਾੜੇ ਮੌਕੇ ਦਿ ਪਟਿਆਲਾ ਵੈਲਫੇਅਰ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਤੇ ਮੈਡੀਕਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।