08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮਾਤਾ ਗੁਜਰੀ ਸਕੂਲ ਦੇਵੀਗੜ੍ਹ ਦੀਆਂ ਵਿਦਿਆਰਥਣਾਂ ਨੇ ਕਰਾਟੇ ਟੂਰਨਾਮੈਂਟ ’ਚ ਮਾਰੀਆਂ ਮੱਲਾਂ ਡੀ. ਏ. ਦੇ ਮਾਮਲੇ ’ਚ ਪੰਜਾਬ ਸਰਕਾਰ ਦੇ ਸਾਰੇ ਬਹਾਨੇ ਹਾਈ ਕੋਰਟ ਨੇ ਕੀਤੇ ਰੱਦ-ਜਸਪਾਲ ਸਿੰਘ ਗੰਗਰੋਲੀ

ਘਨੌਰ, 7 ਅਗਸਤ (ਸਰਦਾਰਾ ਸਿੰਘ ਲਾਛੜੂ)-ਭਾਜਪਾ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਕ ਅਤੇ ਸਰਕਾਰੀ ਮੁਲਾਜ਼ਮ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਅਦਾਲਤ ਨੇ ਮਹਿੰਗਾਈ ਭੱਤੇ (ਡੀ.

ਜਸਪਾਲ ਸਿੰਘ ਗੰਗਰੋਲੀ 08-08-2026
ਘਨੌਰ, 7 ਅਗਸਤ (ਸਰਦਾਰਾ ਸਿੰਘ ਲਾਛੜੂ)-ਭਾਜਪਾ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਕ ਅਤੇ ਸਰਕਾਰੀ ਮੁਲਾਜ਼ਮ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਅਦਾਲਤ ਨੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਏ ਰੋਕਣ ਲਈ ਸਰਕਾਰ ਵਲੋਂ ਦਿੱਤੀ ਹਰ ਦਲੀਲ ਨੂੰ ਰੱਦ ਕਰ ਦਿੱਤਾ। ਭੰਗੂ ਨੇ ਕਿਹਾ ਕਿ ਅਦਾਲਤ ਵਿਚ ਹਾਰ ਤੋਂ ਬਾਅਦ ਵੀ ਪੰਜਾਬ ਸਰਕਾਰ ਉਹੀ ਪੁਰਾਣੀਆਂ ਦਲੀਲਾਂ ਦੁਹਰਾ ਕੇ ਮੁਲਾਜ਼ਮਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਨ੍ਹਾਂ ਨੂੰ ਹਾਈ ਕੋਰਟ ਆਪਣੇ ਵਿਸਤ੍ਰਿਤ ਫ਼ੈਸਲੇ ਵਿਚ ਪਹਿਲਾਂ ਹੀ ਖਾਰਜ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਦਾਲਤ ਦੇ ਫ਼ੈਸਲੇ ਦਾ ਸਨਮਾਨ ਕਰਨਾ ਚਾਹੀਦਾ ਹੈ, ਨਾ ਕਿ ਮੁਲਾਜ਼ਮਾਂ ਨੂੰ ਭਰਮਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, “ਇਹ ਸਿਰਫ਼ ਡੀ. ਏ. ਦੇ ਬਕਾਏ ਦਾ ਮਾਮਲਾ ਨਹੀਂ, ਸਗੋਂ ਉਸ ਸਰਕਾਰ ਦੀ ਭਰੋਸੇਯੋਗਤਾ ਦਾ ਸਵਾਲ ਹੈ, ਜਿਸ ਨੇ ਮੁਲਾਜ਼ਮਾਂ ਨੂੰ ਸਨਮਾਨ ਦੇਣ ਦਾ ਵਾਅਦਾ ਕੀਤਾ ਸੀ, ਪਰ ਬਦਲੇ ਵਿਚ ਉਨ੍ਹਾਂ ਨੂੰ ਸਿਰਫ਼ ਵਾਅਦਾਖ਼ਿਲਾਫ਼ੀ, ਅਦਾਲਤੀ ਲੜਾਈਆਂ ਤੇ ਆਰਥਿਕ ਅਸੁਰੱਖਿਆ ਦਿੱਤੀ।”
ਪਿਛਲੀ ਖ਼ਬਰ ਜਸਦੇਵ ਪਬਲਿਕ ਸਕੂਲ ਕੌਲੀ ਵਿਖੇ ਫਿਜ਼ਿਓਥੈਰਾਪਿਸਟ ਡਾ. ਸਿਮਰਜੀਤ ਸ਼ਰਮਾ ਦਾ ਵਿਸ਼ੇਸ਼ ਭਾਸ਼ਨ ਕਰਵਾਇਆ ਅਗਲੀ ਖ਼ਬਰ ਖ਼ਾਲੀ ਦਿੱਤੇ ਸਕਿਉਰਿਟੀ ਚੈੱਕ ਰਾਹੀਂ ਕਢਵਾਏ 15 ਲੱਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।