ਪਟਿਆਲਾ, 8 ਅਗਸਤ (ਅ. ਸ. ਆਹਲੂਵਾਲੀਆ)-ਪਟਿਆਲਾ ਦੇ ਰਾਜਪੁਰਾ ਰੋਡ ’ਤੇ ਇਕ ਸਕਾਰਪੀਓ ਕਾਰ ਨੂੰ ਚਲਦੇ ਹੋਏ ਅੱਗ ਲੱਗ ਗਈ। ਪ੍ਰਤੱਖ ਦਰਸ਼ੀਆਂ ਮੁਤਾਬਕ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਫਾਇਰ ਬ੍ਰਿਗੇਡ ਦੀ ਗੱਡੀ ਆਉਣ ਤੱਕ ਕਾਰ ਵਿਚ ਲੋਹੇ ਦੀ ਕਾਰ ਬਾਡੀ ਹੀ ਬਚੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਨਹੀਂ ਪੱਤਾ ਲੱਗਾ, ਜਿਸ ਸਮੇਂ ਕਾਰ ਨੂੰ ਅੱਗ ਲੱਗੀ ਉਸ ਸਮੇਂ ਜ਼ਰੂਰ ਦਹਿਸ਼ਤ ਦਾ ਮਾਹੌਲ ਬਣ ਗਿਆ। ਇਥੇ ਜਾਨੀ ਨੁਕਸਾਨ ਤੋਂ ਵੀ ਬਚਾਅ ਰਿਹਾ।