ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਚ ਗੈਸਟ ਫੈਕਲਟੀ ਦਾ ਧਰਨਾ ਜਾਰੀ ਕਾਲਜ ਗੇਟ ਅੱਗੇ ਕਾਲੇ ਝੰਡੇ ਲਗਾ ਕੇ ਨਾਅਰੇਬਾਜ਼ੀ
ਪਟਿਆਲਾ, 8 ਅਗਸਤ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦਾ ਧਰਨਾ ਪੰਜਵੇਂ ਦਿਨ ਵੀ ਜਾਰੀ ਰਿਹਾ। ਪ੍ਰਦਰਸ਼ਨਕਾਰੀਆਂ ਨੇ ਕਾਲਜ ਦੀ ਪ੍ਰਿੰਸੀਪਲ ‘ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਅਣਦੇਖੀ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਕਾਲਜ ਦੇ ਮੁੱਖ ਗੇਟ ਅੱਗੇ ਕਾਲੇ ਝੰਡੇ ਲਗਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਰੋਸ ਧਰਨੇ ’ਤੇ ਬੈਠੇ ਹੋਏ। ਅਜੀਤ ਤਸਵੀਰ
09-08-2026