ਬਸੀ ਪਠਾਣਾਂ-ਫ਼ਤਹਿਗੜ੍ਹ ਸਾਹਿਬ ਮੇਨ ਰੋਡ ’ਤੇ ਥਾਂ-ਥਾਂ ਪਏ ਡੂੰਘੇ ਟੋਏ ਹਾਦਸਿਆਂ ਨੂੰ ਦੇ ਰਹੇ ਹਨ ਸੱਦਾ
ਬਸੀ ਪਠਾਣਾਂ, 9 ਅਗਸਤ (ਰਜਿੰਦਰ ਸ਼ਰਮਾ)-ਬਸੀ ਪਠਾਣਾਂ ਤੋਂ ਫ਼ਤਹਿਗੜ੍ਹ ਸਾਹਿਬ ਨੂੰ ਜੋੜਨ ਵਾਲੀ ਮੁੱਖ ਸੜਕ ’ਤੇ ਥਾਂ-ਥਾਂ ਪਏ ਡੂੰਘੇ ਟੋਏ ਰਾਹਗੀਰਾਂ ਲਈ ਵੱਡਾ ਖ਼ਤਰਾ ਬਣੇ ਹੋਏ ਹਨ। ਸੜਕ ਦੀ ਖਸਤਾ ਹਾਲਤ ਕਾਰਨ ਰੋਜ਼ਾਨਾ ਇਸ ਰਸਤੇ ਤੋਂ ਲੰਘਣ ਵਾਲੇ ਹਜ਼ਾਰਾਂ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਰੋਜ਼ਾਨਾ ਵਾਹਨ ਚਾਲਕ ਇਨ੍ਹਾਂ ਟੋਇਆ ਕਰਕੇ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ।
ਅਜੀਤ ਡੈਸਕ
10-08-2026