10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਔਰਤ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਝਪਟੀਆਂ

ਰਾਜਪੁਰਾ, 9 ਅਗਸਤ (ਜੀ. ਪੀ.

ਕਾਲਕਾ ਰੋਡ ਉੱਤੇ ਔਰਤ ਦੇ ਕੰਨਾਂ ’ਚੋਂ ਵਾਲੀਆਂ ਝਪਟਦੇ ਕੈਦ ਹੋਏ ਮੋਟਰਸਾਈਕਲ ਸਵਾਰ ਨੌਜਵਾਨ ਦੀ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ। 10-08-2026
ਰਾਜਪੁਰਾ, 9 ਅਗਸਤ (ਜੀ.ਪੀ. ਸਿੰਘ)-ਰਾਜਪੁਰਾ ਦੇ ਕਾਲਕਾ ਰੋਡ ’ਤੇ ਓਵਰਬਿ੍ਰਜ ਦੇ ਨੇੜੇ ਅੱਜ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਐਕਟਿਵਾ ਸਵਾਰ ਔਰਤ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਸੰਬੰਧੀ ਪੀੜਤ ਔਰਤ ਵਲੋਂ ਪੁਲਿਸ ਚੌਕੀ ਬਸ ਅੱਡਾ ਨੂੰ ਸੂਚਿਤ ਕਰ ਦਿੱਤਾ ਹੈ। ਜਾਣਕਾਰੀ ਦੇ ਅਨੁਸਾਰ ਅੱਜ ਬਲਜੀਤ ਕੌਰ ਵਾਸੀ ਪੁਰਾਣਾ ਰਾਜਪੁਰਾ ਨਾਮਕ ਔਰਤ ਜਦੋਂ ਪੁਰਾਣੇ ਬੰਦ ਫਾਟਕਾਂ ਤੋਂ ਓਵਰਬਿ੍ਰਜ ਦੇ ਨਾਲ-ਨਾਲ ਐਕਟਿਵਾ ’ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਹੀ ਸੀ ਤਾਂ ਉਸ ਦਾ ਪਿੱਛਾ ਕਰ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਐਕਟਿਵਾ ਸਵਾਰ ਔਰਤ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਔਰਤ ਐਕਟਿਵਾ ਸਣੇ ਬੇਕਾਬੂ ਹੋ ਕੇ ਥੱਲੇ ਡਿੱਗ ਪਈ ਅਤੇ ਉਸ ਦੇ ਕਾਫੀ ਸੱਟਾਂ ਲੱਗੀਆਂ। ਇਸ ਤੋਂ ਇਲਾਵਾ ਉਸ ਦੇ ਕੰਨਾਂ ’ਚੋਂ ਵੀ ਖ਼ੂਨ ਨਿਕਲ ਆਇਆ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਮੌਕੇ ’ਤੇ ਪੁੱਜੀ ਪੁਲਿਸ ਨੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਹਲਕਾ ਰਾਜਪੁਰਾ ਦੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋਂ ਵੀ ਔਰਤਾਂ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਝਪਟੇ ਜਾਣ ਦਾ ਮੁੱਦਾ ਚੁੱਕਦਿਆਂ ਹੋਇਆ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ।
ਪਿਛਲੀ ਖ਼ਬਰ ਜੰਗਲਾਤ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ, ਹਰਿਆਵਲ ਨੂੰ ਲੱਗਿਆ ਗ੍ਰਹਿਣ ਦਰੱਖ਼ਤਾਂ ਲਈ ਰਾਖਵੀਂ ਥਾਂ ਵਿਚ ਨਿੱਜੀ ਫ਼ਾਇਦੇ... ਅਗਲੀ ਖ਼ਬਰ ਮਨੁੱਖਤਾ ਦੇ ਭਲੇ ਲਈ ਮਿਸ਼ਨ ਲਾਲੀ ਤੇ ਹਰਿਆਲੀ ਗਰੁੱਪ ਨੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।