ਦੇਵੀਗੜ੍ਹ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਲਖਵੀਰ ਸਿੰਘ ਲੱਖੀ
ਦੇਵੀਗੜ੍ਹ, 10 ਅਗਸਤ (ਰਾਜਿੰਦਰ ਸਿੰਘ ਮੌਜੀ)-ਨਗਰ ਪੰਚਾਇਤ ਦੇਵੀਗੜ੍ਹ ਦੇ ਵਿਕਾਸ ਕਾਰਜਾਂ ਤੇ ਲੋਕਾਂ ਦੀ ਭਲਾਈ ਵੱਲ ਇਕ ਅਹਿਮ ਕਦਮ ਪੁੱਟਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ਐਲਾਨ ਕੀਤਾ ਹੈ ਕਿ ਹੁਣ ਹਰ ਹਫ਼ਤੇ ਸੋਮਵਾਰ ਦੇ ਦਿਨ ਵਿਸ਼ੇਸ਼ ਤੌਰ ’ਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਤੇ ਉਨ੍ਹਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਇਸੇ ਐਲਾਨ ਤਹਿਤ ਉਨ੍ਹਾਂ ਨੇ ਨਗਰ ਪੰਚਾਇਤ ਦੇ ਦਫ਼ਤਰ ਵਿਖੇ ਪਹੁੰਚ ਕੇ ਖੁਦ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸੰਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਦੇਵੀਗੜ੍ਹ, 10 ਅਗਸਤ (ਰਾਜਿੰਦਰ ਸਿੰਘ ਮੌਜੀ)-ਨਗਰ ਪੰਚਾਇਤ ਦੇਵੀਗੜ੍ਹ ਦੇ ਵਿਕਾਸ ਕਾਰਜਾਂ ਤੇ ਲੋਕਾਂ ਦੀ ਭਲਾਈ ਵੱਲ ਇਕ ਅਹਿਮ ਕਦਮ ਪੁੱਟਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ਐਲਾਨ ਕੀਤਾ ਹੈ ਕਿ ਹੁਣ ਹਰ ਹਫ਼ਤੇ ਸੋਮਵਾਰ ਦੇ ਦਿਨ ਵਿਸ਼ੇਸ਼ ਤੌਰ ’ਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਤੇ ਉਨ੍ਹਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਇਸੇ ਐਲਾਨ ਤਹਿਤ ਉਨ੍ਹਾਂ ਨੇ ਨਗਰ ਪੰਚਾਇਤ ਦੇ ਦਫ਼ਤਰ ਵਿਖੇ ਪਹੁੰਚ ਕੇ ਖੁਦ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸੰਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਉਹ ਹਰ ਸੋਮਵਾਰ ਨੂੰ ਸਵੇਰੇ 11 ਵਜੇ ਤੋਂ 1 ਵਜੇ ਤੱਕ ਨਗਰ ਪੰਚਾਇਤ ਦੇਵੀਗੜ੍ਹ ਦੇ ਦਫ਼ਤਰ ਵਿਖੇ ਨਿਯਮਿਤ ਤੌਰ ‘ਤੇ ਮੌਜੂਦ ਰਹਿਣਗੇ। ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਨਗਰ ਪੰਚਾਇਤ ਪ੍ਰਸ਼ਾਸਨ ਲੋਕਾਂ ਦੀ ਸੇਵਾ ਲਈ ਦਿਨ-ਰਾਤ ਤਤਪਰ ਹੈ। ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਵਲੋਂ ਸ਼ੁਰੂ ਕੀਤੀ ਗਈ ਇਸ ਨਿਵੇਕਲੀ ਪਹਿਲਕਦਮੀ ਦੀ ਇਲਾਕੇ ਵਿਚ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਅੱਜ ਪਹਿਲੇ ਦਿਨ ਹੀ ਦਫ਼ਤਰ ਪਹੁੰਚੇ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਖੁੱਲ੍ਹ ਕੇ ਉਨ੍ਹਾਂ ਅੱਗੇ ਰੱਖੀਆਂ। ਇਸ ਮੌਕੇ ਚੇਅਰਮੈਨ ਦਾਨੂੰ ਲਾਂਬਾ, ਕੌਂਸਲਰ ਗੁਰਮੀਤ ਸਿੰਘ, ਪ੍ਰਧਾਨ ਰਣਜੀਤ ਸਿੰਘ ਸੰਧੂ, ਗੁਰਦੀਪ ਸਿੰਘ ਬੰਟੀ, ਗੁਰਪ੍ਰੀਤ ਸਿੰਘ ਬੰਟੀ ਅਤੇ ਸੰਦੀਪ ਕੌਰ ਆਦਿ ਹਾਜ਼ਰ ਸਨ।