12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਬਹਾਦਰਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਹੋਈ

ਬਹਾਦਰਗੜ੍ਹ, 11 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (ਦਲਵੀਰ ਸਿੰਘ ਸਿੱਧੂਪੁਰ) ਦੀ ਬਲਾਕ ਪਟਿਆਲਾ ਦੀ ਮੀਟਿੰਗ ਅੱਜ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਬਲਾਕ ਪ੍ਰਧਾਨ ਸਤਵੰਤ ਸਿੰਘ ਦੀ ਅਗਵਾਈ ਹੇਠ ਹੋਈ। ਅੱਜ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਲੈਂਡ ਪਾਲਿਸੀ ’ਤੇ ਵਿਚਾਰ ਚਰਚਾ ਕੀਤੀ।

ਅਜੀਤ ਡੈਸਕ 12-08-2026
ਬਹਾਦਰਗੜ੍ਹ, 11 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (ਦਲਵੀਰ ਸਿੰਘ ਸਿੱਧੂਪੁਰ) ਦੀ ਬਲਾਕ ਪਟਿਆਲਾ ਦੀ ਮੀਟਿੰਗ ਅੱਜ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਬਲਾਕ ਪ੍ਰਧਾਨ ਸਤਵੰਤ ਸਿੰਘ ਦੀ ਅਗਵਾਈ ਹੇਠ ਹੋਈ। ਅੱਜ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਲੈਂਡ ਪਾਲਿਸੀ ’ਤੇ ਵਿਚਾਰ ਚਰਚਾ ਕੀਤੀ। ਸਤਵੰਤ ਸਿੰਘ ਨੇ ਕਿਹਾ ਕਿ ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਪਾਲਿਸੀ ਦਾ ਡਟ ਕੇ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਵਿਚਕਾਰ ਫਰੀ ਟਰੇਡ ਸਮਝੌਤੇ ਦਾ ਵੀ ਪੂਰਨ ਤੌਰ ’ਤੇ ਬਾਈਕਾਟ ਕਰਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਇਹ ਸਮਝੌਤਾ ਵਾਪਿਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਆਗੂਆਂ ਵਲੋਂ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਹਰ ਵਾਰ ਆਉਂਦੀ ਪ੍ਰੇਸ਼ਾਨੀ ਨੂੰ ਵੀ ਸਰਕਾਰ ਦੇ ਧਿਆਨ ’ਚ ਲਿਆ ਕੇ ਸਰਕਾਰ ਅੱਗੇ ਮੰਗ ਰੱਖੀ ਗਈ ਕਿ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਮੁਸ਼ਕਲ ਨੂੰ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਪੈਟਰੋਲ ਵਿਚ ਐਥਨੋਲ ਦੀ ਵਰਤੋਂ ਕਰ ਰਹੀ ਹੈ ਇਸਦਾ ਆਮ ਲੋਕਾਂ ਨੂੰ ਬਹੁਤ ਨੁਕਸਾਨ ਹੋ ਰਿਹਾ ਹੈ ਲੋਕਾਂ ਦੀਆਂ ਮੋਟਰ ਗੱਡੀਾਂ ਦੇ ਇੰਜਨ ਖਰਾਬ ਹੋ ਰਹੇ ਹਨ ਇਸ ਦਾ ਵਿਰੋਧ ਕਰਦੇ ਹੋਏ ਸਰਕਾਰ ਨੂੰ ਇਸ ਦਾ ਹੱਲ ਕਰਨ ਲਈ ਸਖ਼ਤ ਸ਼ਬਦਾਂ ਵਿਚ ਕਿਹਾ ਗਿਆ। ਅੱਜ ਦੀ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਗਿਆਨ ਸਿੰਘ ਰਾਏਪੁਰ, ਹਰਭਿੰਦਰ ਸਿੰਘ ਸੀਲ, ਦਿਆਲ ਸਿੰਘ ਰਾਏਪੁਰ, ਜੋਗਿੰਦਰ ਸਿੰਘ ਰਾਏਪੁਰ, ਤਰਲੋਚਨ ਸਿੰਘ ਭੱਠਲਾ, ਮਹਿੰਦਰ ਸਿੰਘ ਜਲਾਲਪੁਰ, ਬਲਵਿੰਦਰ ਸਿੰਘ ਪੰਡਤਾਂ, ਦਰਸ਼ਨ ਸਿੰਘ ਰਾਏਪੁਰ, ਲਾਭ ਸਿੰਘ ਪੰਡਤਾਂ, ਸੁਰਜੀਤ ਸਿੰਘ ਪੰਡਤਾਂ, ਸੇਵਾ ਸਿੰਘ, ਸੁਖਦੇਵ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਨਾਲ ਨਿਭਾਵਾਂਗਾ-ਦਿਲਾਵਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।