13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਨੰਬਰਦਾਰ ਪਰਮਿੰਦਰ ਸਿੰਘ ਨੀਟਾ ਸੰਧੂ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਜਥੇਬੰਦਕ ਸਕੱਤਰ

ਅਮਲੋਹ, 12 ਅਗਸਤ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਪ੍ਰਤੀ ਨਿਭਾਈਆਂ ਸੇਵਾਵਾਂ ਅਤੇ ਪਾਰਟੀ ਲਈ ਕੀਤੇ ਕੰਮਾਂ ਨੂੰ ਦੇਖਦੇ ਹੋਏ ਹਲਕਾ ਅਮਲੋਹ ਤੋਂ ਨੰਬਰਦਾਰ ਪਰਮਿੰਦਰ ਸਿੰਘ ਨੀਟਾ ਸੰਧੂ ਨੂੰ ਪਾਰਟੀ ਵਲੋਂ ਸੂਬਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਹਲਕਾ ਅਮਲੋਹ ਦੇ ਅਕਾਲੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਅਜੀਤ ਡੈਸਕ 13-08-2026
ਅਮਲੋਹ, 12 ਅਗਸਤ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਪ੍ਰਤੀ ਨਿਭਾਈਆਂ ਸੇਵਾਵਾਂ ਅਤੇ ਪਾਰਟੀ ਲਈ ਕੀਤੇ ਕੰਮਾਂ ਨੂੰ ਦੇਖਦੇ ਹੋਏ ਹਲਕਾ ਅਮਲੋਹ ਤੋਂ ਨੰਬਰਦਾਰ ਪਰਮਿੰਦਰ ਸਿੰਘ ਨੀਟਾ ਸੰਧੂ ਨੂੰ ਪਾਰਟੀ ਵਲੋਂ ਸੂਬਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਹਲਕਾ ਅਮਲੋਹ ਦੇ ਅਕਾਲੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਨੀਟਾ ਸੰਧੂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ ਅਤੇ ਨਿਯੁਕਤੀ ਦਾ ਸਵਾਗਤ ਕੀਤਾ ਗਿਆ। ਨੰਬਰਦਾਰ ਪਰਮਿੰਦਰ ਸਿੰਘ ਨੀਟਾ ਸੰਧੂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ’ਤੇ ਖਰਾ ਉੱਤਰਨ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕੀਤੀ ਜਾਵੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਦਾ ਹਰ ਸੁਨੇਹਾ ਘਰ-ਘਰ ਪਹੁੰਚਾਇਆ ਜਾਵੇਗਾ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।
ਪਿਛਲੀ ਖ਼ਬਰ ਛੰਨਾ ਨੱਥੂ ਵਾਲੀਆ ਤੇ ਝੰਬਾਲੀ ’ਚ ਚੋਰਾਂ ਨੇ ਟ੍ਰਾਂਸਫਾਰਮਰ ਅਤੇ ਕੇਬਲਾਂ ਚੋਰੀ ਕੀਤੀਆਂ ਅਗਲੀ ਖ਼ਬਰ ਰੈਲੀ ਦੀ ਲਾਮਬੰਦੀ ਲਈ ਕਮਿਊਨਿਸਟ ਪਾਰਟੀ ਨੇ ਮੋਟਰਸਾਈਕਲ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।