13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਭਾਂਖਰ ’ਚ ਚਿੱਪ ਵਾਲੇ ਮੀਟਰ ਪੁੱਟ ਕੇ ਬਿਜਲੀ ਬੋਰਡ ਨੂੰ ਕੀਤੇ ਵਾਪਸ

ਸਨੌਰ, 12 ਅਗਸਤ (ਸੋਖਲ)- ਸਨੌਰ ਅਧੀਨ ਪਿੰਡ ਭਾਂਖਰ ’ਚ ਬਿਜਲੀ ਦੇ ਚਿੱਪ ਵਾਲੇ ਮੀਟਰਾਂ ਨੂੰ ਲੈ ਕੇ ਕਿਸਾਨਾਂ ਵਿਚ ਰੋਸ ਪੈਦਾ ਹੋ ਗਿਆ ਹੈ। ਪਿੰਡ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਘਰਾਂ ਵਿਚ ਚਿੱਪ ਵਾਲੇ ਮੀਟਰ ਲੱਗੇ ਹੋਏ ਹਨ, ਜਿਨ੍ਹਾਂ ਦੀ ਲਾਗਤ ਪਹਿਲਾਂ ਦੇ ਮੁਕਾਬਲੇ ਘੱਟ ਦੱਸੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਬਿਜਲੀ ਦੇ ਬਿੱਲ ਕਾਫ਼ੀ ਜ਼ਿਆਦਾ ਆ ਰਹੇ ਹਨ।

ਅਜੀਤ ਡੈਸਕ 13-08-2026
ਸਨੌਰ, 12 ਅਗਸਤ (ਸੋਖਲ)- ਸਨੌਰ ਅਧੀਨ ਪਿੰਡ ਭਾਂਖਰ ’ਚ ਬਿਜਲੀ ਦੇ ਚਿੱਪ ਵਾਲੇ ਮੀਟਰਾਂ ਨੂੰ ਲੈ ਕੇ ਕਿਸਾਨਾਂ ਵਿਚ ਰੋਸ ਪੈਦਾ ਹੋ ਗਿਆ ਹੈ। ਪਿੰਡ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਘਰਾਂ ਵਿਚ ਚਿੱਪ ਵਾਲੇ ਮੀਟਰ ਲੱਗੇ ਹੋਏ ਹਨ, ਜਿਨ੍ਹਾਂ ਦੀ ਲਾਗਤ ਪਹਿਲਾਂ ਦੇ ਮੁਕਾਬਲੇ ਘੱਟ ਦੱਸੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਬਿਜਲੀ ਦੇ ਬਿੱਲ ਕਾਫ਼ੀ ਜ਼ਿਆਦਾ ਆ ਰਹੇ ਹਨ। ਇਸ ਸੰਬੰਧੀ ਪ੍ਰਮੁੱਖ ਕਿਸਾਨ ਆਗੂ ਪੰਜਾਬ ਜਸਵਿੰਦਰ ਸਿੰਘ ਮੋਂਣੀ ਤੇ ਇੰਡੀਅਨ ਫਾਰਮਰਜ਼ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਨੇ ਕਿਹਾ ਕਿ ਰੋਜ਼ਾਨਾ ਮਜ਼ਦੂਰੀ ਕਰਨ ਵਾਲੇ ਵਿਅਕਤੀ ਦਾ ਬਿੱਲ ਕਰੀਬ 4 ਹਜ਼ਾਰ ਰੁਪਏ ਤੱਕ ਪਹੁੰਚਣ ’ਤੇ ਮੋਂਣੀ ਨੇ ਦੱਸਿਆ ਕਿ ਕਈ ਪਰਿਵਾਰਾਂ ਦੇ 15 ਹਜ਼ਾਰ ਤੋਂ 20 ਹਜ਼ਾਰ ਤੱਕ ਪਹੁੰਚ ਰਹੀ ਹੈ, ਇਨ੍ਹਾਂ ਕਾਰਨ ਲੋਕਾਂ ਵਿਚ ਨਾਰਾਜ਼ਗੀ ਵਧ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਪਿੰਡ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਅੱਜ ਚਿੱਪ ਵਾਲਾ ਮੀਟਰ ਪਟ ਕੇ ਬਿਜਲੀ ਬੋਰਡ ਦੇ ਸਨੌਰ ਦਫ਼ਤਰ ਵਿਚ ਜਮ੍ਹਾਂ ਕਰਵਾਇਆ ਗਿਆ। ਮੋਂਣੀ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਚਿੱਪ ਵਾਲੇ ਮੀਟਰਾਂ ਦੇ ਬਿੱਲਾਂ ਨੂੰ ਲੈ ਕੇ ਲਗਾਤਾਰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਵਾਰ ਮੀਟਰਾਂ ਦੀ ਰੀਡਿੰਗ ਸਹੀ ਢੰਗ ਨਾਲ ਲੈਣ ਦੀ ਬਜਾਏ ਅੰਦਾਜ਼ੇ ਦੇ ਆਧਾਰ ’ਤੇ ਹੀ ਬਿੱਲ ਭੇਜੇ ਜਾ ਰਹੇ ਹਨ, ਜਿਸ ਕਾਰਨ ਖਪਤਕਾਰਾਂ ’ਤੇ ਵਾਧੂ ਬਿੱਲਾਂ ਦਾ ਬੋਝ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਮੰਗ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਉਹ ਮਜਬੂਰਨ ਸੰਘਰਸ਼ ਦਾ ਰਾਹ ਅਪਣਾਉਣਗੇ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਮਾਮਲੇ ਦੀ ਜਾਂਚ ਕਰਕੇ ਲੋਕਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ ਹੈ। ਇਸ ਮੌਕੇ ਦਰਸ਼ਨ ਸਿੰਘ ਬੋਸਰ, ਤੇਜਿੰਦਰ ਸਿੰਘ ਲਾਡਾ, ਰਣਬੀਰ ਸਿੰਘ, ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ, ਜੰਗ ਸਿੰਘ, ਦਲਜਿੰਦਰ ਸਿੰਘ, ਸੰਪੂਰਨ ਸਿੰਘ, ਬਹਾਦਰ ਸਿੰਘ, ਸੋਹਣ ਸਿੰਘ ਤੇ ਹੋਰ ਮੌਜੂਦ ਸਨ।
ਪਿਛਲੀ ਖ਼ਬਰ ਅਕਾਲੀ ਦਲ (ਬ) ਛੱਡ ਸਾਬਕਾ ਕੌਂਸਲਰ ਨੇ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ਫੜ੍ਹਿਆ ‘ਆਪ’ ਦਾ ਪੱਲਾ ਅਗਲੀ ਖ਼ਬਰ ਰਾਜਪੁਰਾ ਦੇ ਸਕਾਲਰਜ਼ ਸਕੂਲ ਦੇ ਵਿਦਿਆਰਥੀਆਂ ਨੇ ਤਾਇਕਵਾਂਡੋ ’ਚ ਅੰਤਰਰਾਸ਼ਟਰੀ ਪੱਧਰ ’ਤੇ ਜਿੱਤੇ ਦੋ ਤਗਮੇ ਸਕੂਲ ਪਹੁੰਚਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।