14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਤੇਜਬੀਰ ਸਿੰਘ ਖਾਂਗ ਯੂਥ ਅਕਾਲੀ ਦਲ ਦੇ ਕੌਮੀ ਜਰਨਲ ਸਕੱਤਰ ਨਿਯੁਕਤ

ਪਾਤੜਾਂ, 13 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਡੀ. ਐਸ.

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਦੇ ਹੋਏ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇਜਬੀਰ ਸਿੰਘ ਖਾਂਗ। ਅਜੀਤ ਤਸਵੀਰ 14-08-2026
ਪਾਤੜਾਂ, 13 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਡੀ. ਐਸ. ਯੂ. ਦੇ ਸਾਬਕਾ ਚੇਅਰਮੈਨ ਤੇ ਯੂਥ ਅਕਾਲੀ ਆਗੂ ਤੇਜਬੀਰ ਸਿੰਘ ਖਾਂਗ ਨੂੰ ਯੂਥ ਅਕਾਲੀ ਦਲ ਦਾ ਕੌਮੀ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਸੰਬੰਧੀ ਨਵ ਨਿਯੁਕਤ ਜਨਰਲ ਸਕੱਤਰ ਤੇਜਬੀਰ ਸਿੰਘ ਖਾਂਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਐਨ. ਕੇ. ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ, ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈ ਕਮਾਨ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਯੂਥ ਅਕਾਲੀ ਆਗੂ ਮਨਜੀਤ ਸਿੰਘ ਬਾਵਾ, ਜਤਿੰਦਰ ਸਿੰਘ ਹਣੀ ਸਿੱਧੂ, ਸਿਕੰਦਰ ਸਿੰਘ ਦੁਗਾਲ, ਹਣੀ ਸੰਧੂ, ਹਰਪਾਲ ਸਿੰਘ ਸਮੇਤ ਵੱਖ-ਵੱਖ ਯੂਥ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਚਮਾਰਹੇੜੀ, ਮਿੱਠੂਮਾਜਰਾ ਤੇ ਭੱਠਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ ਅਗਲੀ ਖ਼ਬਰ ਜੀ. ਐਸ. ਬਿੱਲੂ ਤੇ ਅਸ਼ੋਕ ਬਾਂਸਲ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੀ. ਏ. ਸੀ. ਮੈਂਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।