14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜੱਜ ਮਾਡਰਨ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ

ਦੇਵੀਗੜ੍ਹ, 13 ਅਗਸਤ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਬਹਾਦਰਪੁਰ ਫਕੀਰਾਂ ਉਰਫ਼ ਛੰਨਾ ਵਿਚ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ। ਇਸ ਮੌਕੇ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ।

ਅਜੀਤ ਡੈਸਕ 14-08-2026
ਦੇਵੀਗੜ੍ਹ, 13 ਅਗਸਤ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਬਹਾਦਰਪੁਰ ਫਕੀਰਾਂ ਉਰਫ਼ ਛੰਨਾ ਵਿਚ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ। ਇਸ ਮੌਕੇ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਪੇਸ਼ ਕੀਤਾ ਗਿੱਧਾ ਤੇ ਬੋਲੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਪੰਜਾਬੀ ਪਹਿਰਾਵੇ, ਲੋਕ ਗੀਤਾਂ, ਟੱਪੇ ਤੇ ਰਵਾਇਤੀ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਅਤੇ ਯਾਦਗਾਰ ਬਣਾ ਦਿੱਤਾ। ਵਿਦਿਆਰਥਣਾਂ ਨੇ ਆਪਣੀ ਕਲਾ ਰਾਹੀਂ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਸੇ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਸਮਾਗਮ ਦੇ ਅੰਤ ਵਿਚ ਸਕੂਲ ਦੇ ਨਿਰਦੇਸ਼ਕ ਸੰਤੋਖ ਸਿੰਘ ਅਤੇ ਪ੍ਰਿੰਸੀਪਲ ਨਵਤੇਜ ਸਿੰਘ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਤੀਆਂ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥਣਾਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਕੂਲਾਂ ਵਿਚ ਇਸ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਲਗਾਤਾਰ ਕਰਵਾਉਂਦੇ ਰਹਿਣਾ ਚਾਹੀਦਾ ਹੈ। ਅਜਿਹੇ ਸਮਾਗਮਾਂ ਰਾਹੀਂ ਬੱਚਿਆਂ ਨੂੰ ਆਪਣੀ ਸੰਸਕ੍ਰਿਤੀ, ਸੱਭਿਆਚਾਰ, ਵਿਰਸੇ ਤੇ ਪਰੰਪਰਾਵਾਂ ਬਾਰੇ ਜਾਣਕਾਰੀ ਮਿਲਦੀ ਹੈ ਅਤੇ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿੰਦੇ ਹਨ।
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਡੀ. ਸੀ. ਨੇ ਲਿਆ ਜਾਇਜ਼ਾ ਅਗਲੀ ਖ਼ਬਰ ਸੁਖਬੀਰ ’ਤੇ ਹੋਏ ਹਮਲੇ ਦੀ ਕੇਂਦਰੀ ਏਜੰਸੀਆਂ ਜਾਂਚ ਕਰਨ-ਕ੍ਰਿਸ਼ਨ ਸਿੰਘ ਸਨੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।