ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਪੂਰੀ ਮਿਹਨਤ ਨਾਲ ਨਿਭਾਵਾਂਗਾ-ਮਲਕੀਤ ਸਿੰਘ ਚੀਮਾ
ਸਮਾਣਾ, 13 ਅਗਸਤ (ਹਰਵਿੰਦਰ ਸਿੰਘ ਟੋਨੀ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਪਹੁੰਚਣ ’ਤੇ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਮਲਕੀਤ ਸਿੰਘ ਚੀਮਾ ਦਾ ਹਲਕਾ ਇੰਚਾਰਜ ਜਥੇਦਾਰ ਜਗਮੀਤ ਸਿੰਘ ਹਰਿਆਊ ਵਲੋਂ ਸਨਮਾਨ ਕੀਤਾ। ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਵੀ ਮਲਕੀਤ ਸਿੰਘ ਚੀਮਾ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਅਜੀਤ ਡੈਸਕ
14-08-2026