ਪੰਥ ਵਿਰੋਧੀ ਤਾਕਤਾਂ ਸੁਖਬੀਰ ’ਤੇ ਹਮਲਾ ਕਰਕੇ ਪੰਥ ਨੂੰ ਕਰਨਾ ਚਾਹੁੰਦੀਆਂ ਹਨ ਕਮਜ਼ੋਰ-ਲਾਲਵਾ
ਪਾਤੜਾਂ, 13 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਮਹਾਰਾਸ਼ਟਰ ਦੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਦੇ ਬਾਹਰ ਹੋਏ ਜਾਨਲੇਵਾ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੀ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸ਼੍ਰੋਮਣੀ ਅਕਾਲੀ ਦਲ ਤੇ ਸੁਖਬੀਰ ਸਿੰਘ ਬਾਦਲ ਦੀ ਵੱਧ ਰਹੀ ਲੋਕ ਪ੍ਰਿਅਤਾ ਤੋਂ ਬੁਖਲਾਹਟ ਵਿਚ ਆ ਕੇ ਅਜਿਹੇ ਅਤ ਨਿੰਦਨਯੋਗ ਕੰਮ ਕਰ ਰਹੇ ਹਨ ਜਿਸ ਦਾ ਸਮੁੱਚੀ ਸਿੱਖ ਕੌਮ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਜਥੇਦਾਰ ਲਾਲਵਾ ਨੇ ਕਿਹਾ ਕਿ ਅਜਿਹੀਆਂ ਪ੍ਰੰਥ ਵਿਰੋਧੀ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣ ਲਈ ਸਮੁੱਚਾ ਪੰਥ ਇਕਜੁੱਟ ਹੈ ਤੇ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੂੰ ਕਿਸੇ ਵੀ ਕੀਮਤ ’ਤੇ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ।