14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਦੇ ਸ਼ਤਾਬਦੀ ਸਮਾਗਮਾਂ ਸੰਬੰਧੀ ਸੰਗਤਾਂ ’ਚ ਭਾਰੀ ਉਤਸ਼ਾਹ- ਚੰਦੂਮਾਜਰਾ

ਦੇਵੀਗੜ੍ਹ 13 ਅਗਸਤ (ਰਾਜਿੰਦਰ ਸਿੰਘ ਮੌਜੀ)- ਗੁਰੂ ਰਵਿਦਾਸ ਦੇ 30 ਅਗਸਤ ਨੂੰ ਭੁਨਰਹੇੜੀ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਸੰਬੰਧੀ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 14-08-2026
ਦੇਵੀਗੜ੍ਹ 13 ਅਗਸਤ (ਰਾਜਿੰਦਰ ਸਿੰਘ ਮੌਜੀ)- ਗੁਰੂ ਰਵਿਦਾਸ ਦੇ 30 ਅਗਸਤ ਨੂੰ ਭੁਨਰਹੇੜੀ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਸੰਬੰਧੀ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਅੱਜ ਪਿੰਡ ਬਹਿਰੂ ਅਤੇ ਪਿੰਡ ਕੋਹਲੇ ਮਾਜਰਾ ਵਿਖੇ ਬੈਠਕ ਕਰਨ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਕਿ ਸਾਡੀ ਜਿੰਦਗੀ ਦੇ ਵਿੱਚ ਗੁਰੂ ਸਾਹਿਬਾਨ ਦੀਆਂ ਸ਼ਤਾਬਦੀਆਂ ਮਨਾਈਆਂ ਜਾ ਰਹੀਆਂ ਹਨ, ਉਸੇ ਲੜੀ ਤਹਿਤ ਗੁਰੂ ਰਵਿਦਾਸ ਦੀ ਜਨਮ ਸ਼ਤਾਬਦੀ ਮਨਾਉਣ ਦਾ ਵੀ ਸਾਨੂੰ ਸੁਭਾਗ ਪ੍ਰਾਪਤ ਹੋਇਆ ਹੈ ਜਿਸ ਨੂੰ ਮੁੱਖ ਰੱਖਦਿਆਂ 30 ਅਗਸਤ ਨੂੰ ਗੁਰਦੁਆਰਾ ਸਾਹਿਬ ਭੁਨਰਹੇੜੀ ਵਿਖੇ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ । ਉਨ੍ਹਾਂ ਹਲਕਾ ਸਨੌਰ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਹਨਾਂ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸਮੂਲੀਅਤ ਕਰਨ ਤੇ ਆਪਣੀ ਸੇਵਾ ’ਚ ਵੀ ਯੋਗਦਾਨ ਪਾਉਣ । ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਵਲੋਂ ਹਲਕੇ ਦੇ ਕਰੀਬ ਦਰਜਨਾਂ ਪਿੰਡਾਂ ’ਚ ਇਨ੍ਹਾਂ ਸਮਾਗਮਾਂ ਸੰਬੰਧੀ ਬੈਠਕਾਂ ਕੀਤੀਆਂ ਗਈਆਂ ਤੇ ਸੰਗਤਾਂ ਦਾ ਬਹੁਤ ਭਰਵਾਂ ਹੁੰਗਾਰਾ ਮਿਲਿਆ ਹੈ ਤੇ ਸੰਗਤਾਂ ’ਚ ਬਹੁਤ ਹੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਸਾਨਵੀਰ ਸਿੰਘ ਬ੍ਰਹਮਪੁਰ, ਬਿਕਰਮ ਸਿੰਘ ਫਰੀਦਪੁਰ, ਨੰਬਰਦਾਰ ਮਿੰਟੂ ਬੈਹਿਰੂ, ਇੰਦਰਜੀਤ ਸਿੰਘ ਬੈਹਿਰੂ, ਸੁਖਵਿੰਦਰ ਸਿੰਘ ਬਹਿਰੂ, ਅਮਰਨਾਥ ਸਿੰਘ ਕੋਹਲੇ ਮਾਜਰਾ, ਸੁਖਵਿੰਦਰ ਸਿੰਘ ਕੋਹਲੇ ਮਾਜਰਾ, ਅਮਨ ਕੋਹਲੇ ਮਾਜਰਾ, ਪੀ.ਏ. ਗੁਰਮੁਖ ਸਿੰਘ ਸੁਹਾਗਹੇੜੀ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ’ਚ ਸ਼੍ਰੀ ਜੇ. ਕੇ. ਕਾਟੇ ਮੈਮੋਰੀਅਲ ਆਲ ਇੰਡੀਆ ਇੰਟਰ-ਸਕੂਲ ਗਿਆਨ ਸੰਮੇਲਨ ਦਾ ਹੋਇਆ ਆਗਾਜ਼ ਅਗਲੀ ਖ਼ਬਰ ਸੁਖਬੀਰ ’ਤੇ ਹਮਲਾ ਮੰਦਭਾਗਾ ਤੇ ਚਿੰਤਾਜਨਕ-ਬੀਬੀ ਮੁਖਮੈਲਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।