14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਸ਼ਮਸਪੁਰ, ਮਾਜਰੀ ਤੇ ਸ਼ੇਖਪੁਰਾ ਕੰਬੋਆ ਪਿੰਡਾਂ ’ਚ ‘ਲੋਕ ਮਿਲਣੀ’ ਕੀਤੀ ਕਾਂਗਰਸ ਪਾਰਟੀ ਨੂੰ ਛੱਡ ਨੌਜਵਾਨ ਹੋਏ ‘ਆਪ’ ’ਚ ਸ਼ਾਮਿਲ

ਬਹਾਦਰਗੜ੍ਹ, 13 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਪਿੰਡ ਸ਼ਮਸਪੁਰ, ਮਾਜਰੀ ਅਤੇ ਸ਼ੇਖਪੁਰਾ ਕੰਬੋਆ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਵਿਚ ਪਿੰਡ ਵਾਸੀਆਂ ਨਾਲ ਲੋਕ ਮਸਲਿਆਂ ’ਤੇ ਖੁੱਲ੍ਹ ਕੇ ਗੱਲਬਾਤ ਕੀਤੀ ਗਈ, ਜਿਸ ਵਿਚ ਹਰਪ੍ਰੀਤ ਸਿੰਘ ਘੁੰਮਣ, ਗੁਰਪ੍ਰੀਤ ਸਿੰਘ ਤੇ ਹੋਰ ‘ਆਪ’ ਆਗੂਆਂ ਦੀ ਅਗਵਾਈ ਵਿਚ ਰੱਖੇ ਲੋਕ ਮਿਲਣੀ ਪ੍ਰੋਗਰਾਮਾਂ ਵਿਚ ਦੇਰ ਰਾਤ ਤੱਕ ਇਲਾਕਾ ਵਾਸੀਆਂ ਦਾ ਵਿਸ਼ਾਲ ਇਕੱਠ ਦੇਖਣ ਨੂੰ ਮਿਲਿਆ। ਇਸ ਸੈਂਕੜਿਆਂ ਦੇ ਭਾਰੀ ਇਕੱਠ ਨੇ ਜਿੱਥੇ ਸਾਲ 2027 ਦੀ ਜਿੱਤ ਦੀ ਗਵਾਹੀ ਭਰੀ ਉੱਥੇ ਹੀ ਪਿੰਡਾਂ ਦੇ ਵਿਕਾਸ ਵਿਚ ਤੇਜੀ ਲਿਆਉਣ ਲਈ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।

ਲੋਕ ਮਿਲਣੀ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਵਿਚ ਜੁਅਨਿੰਗ ਦੌਰਾਨ ਰਣਜੋਧ ਸਿੰਘ ਹਡਾਣਾ, ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ ਨਾਲ ਆਗੂ। ਅਜੀਤ ਤਸਵੀਰ 14-08-2026
ਬਹਾਦਰਗੜ੍ਹ, 13 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਪਿੰਡ ਸ਼ਮਸਪੁਰ, ਮਾਜਰੀ ਅਤੇ ਸ਼ੇਖਪੁਰਾ ਕੰਬੋਆ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਵਿਚ ਪਿੰਡ ਵਾਸੀਆਂ ਨਾਲ ਲੋਕ ਮਸਲਿਆਂ ’ਤੇ ਖੁੱਲ੍ਹ ਕੇ ਗੱਲਬਾਤ ਕੀਤੀ ਗਈ, ਜਿਸ ਵਿਚ ਹਰਪ੍ਰੀਤ ਸਿੰਘ ਘੁੰਮਣ, ਗੁਰਪ੍ਰੀਤ ਸਿੰਘ ਤੇ ਹੋਰ ‘ਆਪ’ ਆਗੂਆਂ ਦੀ ਅਗਵਾਈ ਵਿਚ ਰੱਖੇ ਲੋਕ ਮਿਲਣੀ ਪ੍ਰੋਗਰਾਮਾਂ ਵਿਚ ਦੇਰ ਰਾਤ ਤੱਕ ਇਲਾਕਾ ਵਾਸੀਆਂ ਦਾ ਵਿਸ਼ਾਲ ਇਕੱਠ ਦੇਖਣ ਨੂੰ ਮਿਲਿਆ। ਇਸ ਸੈਂਕੜਿਆਂ ਦੇ ਭਾਰੀ ਇਕੱਠ ਨੇ ਜਿੱਥੇ ਸਾਲ 2027 ਦੀ ਜਿੱਤ ਦੀ ਗਵਾਹੀ ਭਰੀ ਉੱਥੇ ਹੀ ਪਿੰਡਾਂ ਦੇ ਵਿਕਾਸ ਵਿਚ ਤੇਜੀ ਲਿਆਉਣ ਲਈ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਇਸ ਦੌਰਾਨ ਹਡਾਣਾ ਨੇ ਪਿੰਡ ਵਾਸੀਆਂ ਨਾਲ ਬੈਠ ਕੇ ਵਿਚਾਰ ਸਾਂਝੇ ਕੀਤੇ ਅਤੇ ਇਲਾਕੇ ਦੀਆਂ ਸਮੱਸਿਆਵਾਂ ਤੇ ਸੁਝਾਅ ਬਹੁਤ ਧਿਆਨਪੂਰਵਕ ਸੁਣੇ। ਇਸ ਮੌਕੇ ਕਿਰਨਜੀਤ ਕੌਰ ਘੁੰਮਣ ਵਾਈਸ ਚੇਅਰਮੈਨ, ਬਲਵਿੰਦਰ ਕੌਰ ਸਰਪੰਚ ਵਿਦਿਆ ਨਗਰ, ਮਨਜੀਤ ਕੌਰ, ਗੁਰਜੀਤ ਸਿੰਘ ਭੱਠਲ ਬਲਾਕ ਪ੍ਰਧਾਨ ਤੇ ਸਰਪੰਚ, ਦਿਨੇਸ਼ ਕੁਮਾਰ ਸਰਪੰਚ ਤੇ ਬਲਾਕ ਪ੍ਰਧਾਨ ਯੂਥ ਵਿੰਗ, ਲਖ਼ਵਿੰਦਰ ਸਿੰਘ ਪੰਚਾਇਤ ਮੈਂਬਰ, ਗੁਰਜੀਤ ਸਿੰਘ ਪੰਚਾਇਤ ਮੈਂਬਰ ਗੁਰਦੇਵ ਵਿਰਕ, ਸਰਪੰਚ ਇਕਬਾਲ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਪੰਚਾਇਤ ਮੈਂਬਰ ਮਹਿਮੂਦਪੁਰ ਤੋਂ ਇਲਾਵਾ ‘ਆਪ’ ਦੇ ਸੀਨੀਅਰ ਆਗੂ, ਸਥਾਨਕ ਸਰਪੰਚ-ਪੰਚ, ਪਾਰਟੀ ਵਰਕਰ ਅਤੇ ਭਾਰੀ ਗਿਣਤੀ ’ਚ ਪਿੰਡ ਵਾਸੀ ਮੌਜੂਦ ਸਨ। ਇਸ ਮੌਕੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ’ਚ ਪਿੰਡ ਮਹਿਮੂਦਪੁਰ ਅਰਾਈਆਂ ਤੋਂ ਹਰਦੀਪ ਸਿੰਘ ਨੰਬਰਦਾਰ, ਅਮਰਦੀਪ ਸਿੰਘ, ਦਵਿੰਦਰ ਸਿੰਘ, ਜਸਵੀਰ ਸਿੰਘ ਅਤੇ ਹੋਰ ਨੌਜਵਾਨ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਦੇਰ ਰਾਤ ਤੱਕ ਜੁੜਿਆ ਲੋਕਾਂ ਦਾ ਇਹ ਵਿਸ਼ਾਲ ਇਕੱਠ, ਭਰੋਸਾ ਅਤੇ ਅਥਾਹ ਪਿਆਰ ਪ੍ਰਤੱਖ ਸੰਕੇਤ ਹੈ ਕਿ ਸਾਲ 2027 ਵਿਚ ਪੰਜਾਬ ਦੇ ਲੋਕ ਮੁੜ ਇਕ ਵਾਰ ਪੂਰੇ ਬਹੁਮਤ ਨਾਲ ‘ਆਪ’ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਟੀਚਾ ਹਲਕੇ ਦੇ ਹਰੇਕ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ ਅਤੇ ਆਮ ਲੋਕਾਂ ਦੇ ਮਸਲੇ ਉਨ੍ਹਾਂ ਦੀਆਂ ਦਹਿਲੀਜ਼ਾਂ ’ਤੇ ਹੱਲ ਕਰਨਾ ਹੈ।
ਪਿਛਲੀ ਖ਼ਬਰ ਹਰਚੰਦ ਸਿੰਘ ਬਰਸਟ ਵਲੋਂ ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੇ ਨਾਂਅ ’ਤੇ ਨਵੀਂ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾ ਰਹੀ ਦਸਤਾਵੇਜ਼ੀ ਫਿਲਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।