ਹਰਚੰਦ ਸਿੰਘ ਬਰਸਟ ਵਲੋਂ ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੇ ਨਾਂਅ ’ਤੇ ਨਵੀਂ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
ਸਮਾਣਾ, 13 ਅਗਸਤ (ਹਰਵਿੰਦਰ ਸਿੰਘ ਟੋਨੀ)- ਹਲਕਾ ਸਮਾਣਾ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਪਿੰਡ ਦੋਦੜਾ ਵਿਖੇ 1. 24 ਕਰੋੜ ਰੁਪਏ ਦੀ ਲਾਗਤ ਵਾਲੇ ਸੜਕੀ ਵਿਕਾਸ ਪ੍ਰੋਜੈਕਟ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ।
ਚ
ਚੇਅਰਮੈਨ ਹਰਚੰਦ ਸਿੰਘ ਬਰਸਟ ਪਿੰਡ ਦੋਦੜਾ ਵਿਖੇ ਸੜਕੀ ਵਿਕਾਸ ਪ੍ਰੋਜੈਕਟ ਦਾ ਉਦਘਾਟਨ ਕਰਦੇ ਹੋਏ ਅਤੇ ਨਾਲ ਹਨ ਪਿੰਡ ਵਾਸੀ। ਅਜੀਤ ਤਸਵੀਰ
14-08-2026
ਸਮਾਣਾ, 13 ਅਗਸਤ (ਹਰਵਿੰਦਰ ਸਿੰਘ ਟੋਨੀ)- ਹਲਕਾ ਸਮਾਣਾ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਪਿੰਡ ਦੋਦੜਾ ਵਿਖੇ 1.24 ਕਰੋੜ ਰੁਪਏ ਦੀ ਲਾਗਤ ਵਾਲੇ ਸੜਕੀ ਵਿਕਾਸ ਪ੍ਰੋਜੈਕਟ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ਤਹਿਤ ਬਣਾਈ ਜਾ ਰਹੀ ਸੜਕ ਦਾ ਨਾਂਅ ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੇ ਨਾਮ ਰੱਖਿਆ ਗਿਆ ਹੈ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ’ਚ ਖੁਸ਼ੀ ਦਾ ਮਾਹੌਲ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪਿੰਡ ਦੋਦੜਾ ਤੋਂ ਸਮਾਣਾ ਰੋਡ ਵਾਇਆ ਤਾਜ਼ ਪੈਲੇਸ ਤੱਕ ਬਣਾਈ ਜਾਣ ਵਾਲੀ ਇਸ ਸੜਕ ਦੀ ਕੁੱਲ ਲੰਬਾਈ 2.70 ਕਿਲੋਮੀਟਰ ਹੈ ਅਤੇ ਇਸ ਦੀ ਉਸਾਰੀ ’ਤੇ ਕਰੀਬ 1.24 ਕਰੋੜ ਰੁਪਏ ਖਰਚ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ 24 ਰੈਜੀਮੈਂਟ ਦੇ ਨਾਇਕ ਰਾਜਵਿੰਦਰ ਸਿੰਘ ਸਾਲ 2020 ਵਿਚ ਜੰਮੂ (ਸ੍ਰੀਨਗਰ, ਪੁਲਵਾਮਾ) ਵਿਖੇ ਆਪਣੀ ਡਿਉਟੀ ਨਿਭਾਉਂਦੇ ਹੋਏ ਅੱਤਵਾਦੀਆਂ ਨਾਲ ਲੜਦੇ ਹੋਏ ਸ਼ਹੀਦ ਹੋ ਗਏ ਸਨ। ਸ. ਬਰਸਟ ਨੇ ਕਿਹਾ ਕਿ ਸ਼ਹੀਦ ਦੇ ਨਾਮ ’ਤੇ ਸੜਕ ਦਾ ਨਾਮ ਰੱਖਣਾ ਉਹਨਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਸਦਾ ਯਾਦ ਰੱਖਣ ਤੇ ਨਵੀਂ ਪੀੜ੍ਹੀ ਨੂੰ ਦੇਸ਼ ਭਗਤੀ ਦੀ ਪ੍ਰੇਰਣਾ ਦੇਣ ਵੱਲ ਇਕ ਸਨਮਾਨਜਨਕ ਕਦਮ ਹੈ। ਅਜਿਹੇ ਮਹਾਨ ਸਪੂਤਾਂ ਦੀ ਯਾਦ ਨੂੰ ਸਾਂਭ ਕੇ ਰੱਖਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪੇਂਡੂ ਖੇਤਰਾਂ ਵਿਚ ਵਧੀਆ ਸੜਕੀ ਸੰਪਰਕ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਸੁਖਾਲਾ ਬਣਾਉਣ ਦੇ ਨਾਲ-ਨਾਲ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਹੋਰ ਵਰਗਾਂ ਲਈ ਵੀ ਬੇਹੱਦ ਲਾਭਦਾਇਕ ਹੈ। ਇਸ ਮੌਕੇ ਪਿੰਡ ਦੋਦੜਾ ਦੇ ਵਸਨੀਕਾਂ ਅਤੇ ਇਲਾਕਾ ਵਾਸੀਆਂ ਨੇ ਸੜਕ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੜਕ ਬਣਨ ਨਾਲ ਆਵਾਜਾਈ ਹੋਰ ਸੁਖਾਲੀ ਹੋਵੇਗੀ ਅਤੇ ਇਲਾਕੇ ਦੇ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਪਿੰਡ ਵਾਸੀਆਂ ਨੇ ਵਿਸ਼ੇਸ਼ ਤੌਰ ’ਤੇ ਸੜਕ ਦਾ ਨਾਮ ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੇ ਨਾਮ ’ਤੇ ਰੱਖਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਸ਼ਹੀਦ ਦੀ ਕੁਰਬਾਨੀ ਦਾ ਸਨਮਾਨ ਦੱਸਿਆ। ਇਸ ਮੌਕੇ ਅਵਤਾਰ ਸਿੰਘ ਪਿਤਾ ਸ਼ਹੀਦ ਨਾਇਕ ਰਾਜਵਿੰਦਰ ਸਿੰਘ, ਸੋਨੂੰ ਸਰਪੰਚ ਗੁਰੂ ਨਾਨਕ ਨਗਰ, ਜਗਸੀਰ ਸਿੰਘ ਸਰਪੰਚ, ਗੁਰਦੀਪ ਸਿੰਘ ਸਰਪੰਚ ਦੋਦੜਾ, ਪਰਮਜੀਤ ਸਿੰਘ ਸਰਪੰਚ ਭੇਡਪੁਰੀ, ਗੁਰਮੀਤ ਸਿੰਘ ਦੋਦੜਾ, ਐਡਵੋਕੇਟ ਹਰਤੇਜ ਸੰਧੂ, ਸ਼ਾਮ ਲਾਲ ਦੱਤ, ਜਰਨੈਲ ਸਿੰਘ ਕੋਟਲੀ, ਸੁਮਿਤ ਗਰਗ ਟੀਨੂੰ, ਅੰਮ੍ਰਿਤਪਾਲ ਸਿੰਘ, ਪੰਕਜ ਮਹਿਰਾ, ਸੁਸ਼ੀਲ ਕੁਮਾਰ ਕਾਕਾ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਰਹੇ।