15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸਾਬਕਾ ਚੇਅਰਮੈਨ ਜੀ. ਐਸ. ਘਮਰੌਦਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਲਾਹਕਾਰ ਨਿਯੁਕਤ

ਨਾਭਾ,14 ਅਗਸਤ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਪਟਿਆਲਾ ਦਿਹਾਤੀ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਵਲੋਂ ਸ਼੍ਰੋਮਣੀ ਅਕਾਲੀ ਦਲ ‘ਚ ਲੰਬੇ ਸਮੇਂ ਤੋਂ ਪਾਰਟੀ ਪ੍ਰਤੀ ਸੇਵਾਵਾਂ ਨਿਭਾਉਂਦੇ ਆ ਰਹੇ ਬਲਾਕ ਸੰਮਤੀ ਨਾਭਾ ਦੇ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਘਮਰੌਦਾ ਨੂੰ ਪਾਰਟੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦਾ ਸਲਾਹਕਾਰ ਬਣਨ ਉਪਰੰਤ ਸਾਬਕਾ ਚੇਅਰਮੈਨ ਜੀ.

ਅਜੀਤ ਡੈਸਕ 15-08-2026
ਨਾਭਾ,14 ਅਗਸਤ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਪਟਿਆਲਾ ਦਿਹਾਤੀ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਵਲੋਂ ਸ਼੍ਰੋਮਣੀ ਅਕਾਲੀ ਦਲ ‘ਚ ਲੰਬੇ ਸਮੇਂ ਤੋਂ ਪਾਰਟੀ ਪ੍ਰਤੀ ਸੇਵਾਵਾਂ ਨਿਭਾਉਂਦੇ ਆ ਰਹੇ ਬਲਾਕ ਸੰਮਤੀ ਨਾਭਾ ਦੇ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਘਮਰੌਦਾ ਨੂੰ ਪਾਰਟੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦਾ ਸਲਾਹਕਾਰ ਬਣਨ ਉਪਰੰਤ ਸਾਬਕਾ ਚੇਅਰਮੈਨ ਜੀ. ਐਸ. ਘਮਰੌਦਾ ਨੇ ਕਿਹਾ ਕਿ ਹਲਕਾ ਪਟਿਆਲਾ ਦਿਹਾਤੀ ਦੇ ਹਰ ਪਿੰਡਾਂ ‘ਚ ਪਾਰਟੀ ਦੀਆਂ ਮੀਟਿੰਗਾਂ ਤੇ ਲੋਕ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਹਾਈਕਮਾਨ ਤੇ ਹਲਕਾ ਇੰਚਾਰਜ ਬਿੱਟੂ ਚੱਠਾ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਇਕਜੁੱਟ ਕਰਕੇ ਪਾਰਟੀ ਲਈ ਦਿਨ ਰਾਤ ਕੰਮ ਕਰਨਗੇ। ਘਮਰੌਦਾ ਨੇ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਸਾਬਕਾ ਚੇਅਰਮੈਨ ਗੁਰਦਿਆਲ ਇੰਦਰ ਸਿੰਘ ਬਿੱਲੂ ਤੇ ਯੂਥ ਅਕਾਲੀ ਆਗੂ ਗੁਰਤੇਜ ਸਿੰਘ ਕੌਲ ਵਲੋਂ ਸਾਬਕਾ ਚੇਅਰਮੈਨ ਜੀ. ਐਸ. ਘਮਰੌਦਾ ਦੀ ਹੋਈ ਇਸ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਪਟਿਆਲਾ ਵਿਖੇ ਮਨਾਇਆ ਆਜ਼ਾਦੀ ਦਿਵਸ ਅਗਲੀ ਖ਼ਬਰ ਮਾਤਾ ਗੁਜਰੀ ਸਕੂਲ ਵਿਚ ਨਿਵੇਸ਼ ਸਮਾਰੋਹ, ਵਿਦਿਆਰਥੀ ਆਗੂਆਂ ਨੇ ਸੰਭਾਲੀਆਂ ਜ਼ਿੰਮੇਵਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।