17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਪੀ. ਐੱਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਨੌਰ ਵਿਖੇ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਤਿਰੰਗਾ

ਸਨੌਰ, 16 ਅਗਸਤ (ਮੋਹਣ ਸਿੰਘ ਭੱਟੀ)-ਪੀ. ਐੱਮ.

ਅਜੀਤ ਡੈਸਕ 17-08-2026
ਸਨੌਰ, 16 ਅਗਸਤ (ਮੋਹਣ ਸਿੰਘ ਭੱਟੀ)-ਪੀ. ਐੱਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਨੌਰ ਵਿਖੇ 79ਵੇਂ ਸੁਤੰਤਰਤਾ ਦਿਵਸ ਦੇ ਸ਼ੁੱਭ ਅਵਸਰ ’ਤੇ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ। ਇਸ ਦੌਰਾਨ ਲੈਕਚਰਾਰ ਹਰਸਿਮਰਤ ਕੌਰ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਵਲੋਂ ਦੇਸ਼ ਦੀ ਸ਼ਾਨ ਦਾ ਪ੍ਰਤੀਕ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਪੂਰੇ ਸਤਿਕਾਰ ਤੇ ਉਤਸ਼ਾਹ ਨਾਲ ਅਦਾ ਕੀਤੀ ਗਈ। ਝੰਡਾ ਲਹਿਰਾਉਣ ਉਪਰੰਤ ਸਮੂਹ ਸਟਾਫ਼ ਵਲੋਂ ਕੌਮੀ ਗੀਤ ਗਾਇਆ ਤੇ ਆਜ਼ਾਦੀ ਦੇ ਮਹਾਨ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥਣਾਂ ਨੂੰ ਦੇਸ਼ ਦੇ ਸੰਵਿਧਾਨ ਪ੍ਰਤੀ ਵਫ਼ਾਦਾਰ ਰਹਿਣ, ਆਜ਼ਾਦੀ ਘੁਲਾਟੀਆਂ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਚੰਗੀ ਸਿੱਖਿਆ ਹਾਸਿਲ ਕਰਕੇ ਸਮਾਜ ਤੇ ਦੇਸ਼ ਦੇ ਵਿਕਾਸ ਵਿਚ ਆਪਣਾ ਉਸਾਰੂ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਸਕੂਲ ਦਾ ਸਮੁੱਚਾ ਵਾਤਾਵਰਨ ਦੇਸ਼ ਭਗਤੀ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਇਸ ਮੌਕੇ ਅਧਿਆਪਕ ਪਰਮਜੀਤ ਕੌਰ, ਅਮਨਦੀਪ ਵਾਲੀਆ, ਨਿਧੀ ਕੰਬੋਜ, ਸੁਖਵਿੰਦਰ ਕੌਰ, ਸੀਮਾ ਬਾਂਸਲ, ਯੋਗਿਤਾ, ਹਰਸਿਮਰਨ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਸੰਦੀਪ ਕੌਰ, ਇੰਦਰਪ੍ਰੀਤ ਕੌਰ, ਦੀਪਕ ਕੁਮਾਰ, ਰਜਿੰਦਰ ਸਿੰਘ, ਦਿਨੇਸ਼ ਗੁਪਤਾ, ਗੁਰਜੀਤ ਸਿੰਘ, ਸੁਰਿੰਦਰ ਸਿੰਘ, ਕੈਂਪ ਮੈਨੇਜਰ ਹਰਦੀਪ ਸਿੰਘ ਤੇ ਮੇਵਾ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਵਿਸ਼ੇਸ਼ ਤੌਰ ’ਤੇ ਮੌਜੂਦ ਰਿਹਾ।
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਮਨਾਇਆ 80ਵਾਂ ਸੁਤੰਤਰਤਾ ਦਿਵਸ ਅਗਲੀ ਖ਼ਬਰ ਦੇਸ਼ ਦੀ ਆਨਬਾਨ ਅਤੇ ਸ਼ਾਨ ਦਾ ਪ੍ਰਤੀਕ ਹੈ ਤਿਰੰਗਾ-ਹਰਜੋਤ ਸਿੰਘ ਭਾਊ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।