ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਇਆ ਹਮਲਾ ਬੇ-ਹੱਦ ਮੰਦਭਾਗਾ - ਵਰੂਣ ਜ਼ੈਨ
ਨਾਭਾ, 18 ਅਗਸਤ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ’ਤੇ ਹੋਏ ਹਮਲੇ ਦੀ ਵਪਾਰੀ ਆਗੂ ਆਗੂ ਵਰੂਣ ਜ਼ੈਨ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਕਿਹਾ ਗਿਆ ਹੈ ਕਿ ਇਹ ਹਮਲਾ ਬਹੁਤ ਹੀ ਮੰਦਭਾਗਾ ਤੇ ਨਿੰਦਣਯੋਗ ਹੈ। ਵਪਾਰੀ ਆਗੂ ਜ਼ੈਨ ਨੇ ਇਹ ਵੀ ਕਿਹਾ ਕਿ ਸਿਆਸੀ ਮਤਭੇਦ ਲੋਕਤੰਤਰ ਦਾ ਹਿੱਸਾ ਹਨ ਪਰ ਮਤਭੇਦਾਂ ਨੂੰ ਹਿੰਸਾ ਦਾ ਰੂਪ ਦੇਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ।
ਅਜੀਤ ਡੈਸਕ
19-08-2026