20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਟੈਂਪੂ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ

ਸਮਾਣਾ, 18 ਅਗਸਤ (ਸਾਹਿਬ ਸਿੰਘ)-ਸੋਮਵਾਰ ਦੁਪਹਿਰ ਸਮੇਂ ਸਮਾਣਾ-ਭਵਾਨੀਗੜ੍ਹ ਸੜਕ ’ਤੇ ਛੋਟੇ ਹਾਥੀ ਤੇ ਸਾਈਕਲ ਦੀ ਟੱਕਰ ਵਿਚ ਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਸਿਵਲ ਹਸਪਤਾਲ ਵਿਚ ਮ੍ਰਿਤਕ ਜੋਗਿੰਦਰ ਰਾਮ (60) ਦਾ ਪੋਸਟਮਾਰਟਮ ਕਰਵਾਉਣ ਆਏ ਮਾਮਲੇ ਦੇ ਜਾਂਚ ਅਧਿਕਾਰੀ ਥਾਣਾ ਸ਼ਹਿਰੀ ਸਮਾਣਾ ਦੇ ਸਹਾਇਕ ਥਾਣੇਦਾਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਜੋਗਿੰਦਰ ਰਾਮ ਦੇ ਪੁੱਤਰ ਦਰਸ਼ਨ ਕੁਮਾਰ ਵਾਸੀ ਦੁਸਹਿਰਾ ਮੈਦਾਨ ਸਮਾਣਾ ਵਲੋਂ ਦਰਜ ਕਰਵਾਏ ਬਿਆਨਾ ਅਨੁਸਾਰ ਉਸ ਦਾ ਪਿਤਾ ਫੇਰੀ ਦਾ ਕੰਮ ਕਰਦਾ ਸੀ।

ਅਜੀਤ ਡੈਸਕ 19-08-2026
ਸਮਾਣਾ, 18 ਅਗਸਤ (ਸਾਹਿਬ ਸਿੰਘ)-ਸੋਮਵਾਰ ਦੁਪਹਿਰ ਸਮੇਂ ਸਮਾਣਾ-ਭਵਾਨੀਗੜ੍ਹ ਸੜਕ ’ਤੇ ਛੋਟੇ ਹਾਥੀ ਤੇ ਸਾਈਕਲ ਦੀ ਟੱਕਰ ਵਿਚ ਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਸਿਵਲ ਹਸਪਤਾਲ ਵਿਚ ਮ੍ਰਿਤਕ ਜੋਗਿੰਦਰ ਰਾਮ (60) ਦਾ ਪੋਸਟਮਾਰਟਮ ਕਰਵਾਉਣ ਆਏ ਮਾਮਲੇ ਦੇ ਜਾਂਚ ਅਧਿਕਾਰੀ ਥਾਣਾ ਸ਼ਹਿਰੀ ਸਮਾਣਾ ਦੇ ਸਹਾਇਕ ਥਾਣੇਦਾਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਜੋਗਿੰਦਰ ਰਾਮ ਦੇ ਪੁੱਤਰ ਦਰਸ਼ਨ ਕੁਮਾਰ ਵਾਸੀ ਦੁਸਹਿਰਾ ਮੈਦਾਨ ਸਮਾਣਾ ਵਲੋਂ ਦਰਜ ਕਰਵਾਏ ਬਿਆਨਾ ਅਨੁਸਾਰ ਉਸ ਦਾ ਪਿਤਾ ਫੇਰੀ ਦਾ ਕੰਮ ਕਰਦਾ ਸੀ। ਉਹ ਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਭਵਾਨੀਗੜ੍ਹ ਸੜਕ ’ਤੇ ਸਥਿਤ ਗੰਦੇ ਨਾਲੇ ਦੇ ਨਜ਼ਦੀਕ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਟੈਂਪੂ ਨੇ ਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦਾ ਪਿਤਾ ਸੜਕ ’ਤੇ ਡਿਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਟੈਂਪੂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਤੇ ਉਸ ਦੇ ਚਾਲਕ ਜੁਗਲ ਕਿਸ਼ੋਰ ਵਾਸੀ ਪਿੰਡ ਬਿਸ਼ਨਪੁਰਾ ਸਮਾਣਾ ਨੂੰ ਕਾਬੂ ਕਰਨ ਤੋਂ ਬਾਅਦ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ। ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਕਿਸਾਨ ਯੂਨੀਅਨ ਰਾਜੇਵਾਲ ਦੀ ਬੈਠਕ ਅਗਲੀ ਖ਼ਬਰ ਜੇਲ੍ਹਾਂ ’ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਸਮੇਤ ਹਵਾਰਾ ਨੂੰ ਦਿੱਤੀ ਜਾਵੇ ਪੈਰੋਲ-ਪ੍ਰੋ. ਬਡੂੰਗਰ ਬੰਦੀ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।