20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਅਕਾਲੀ ਦਲ ਆਪਣੇ ਸਿਆਸੀ ਹਿਤਾਂ ਲਈ ਭਾਜਪਾ ਨਾਲ ਗਠਜੋੜ ਲਈ ਹੋ ਰਿਹਾ ਤਰਲੋ ਮੱਛੀ - ਮਨਜੀਤ ਮੋਟੇ ਮਾਜਰਾ

ਬਨੂੜ, 19 ਅਗਸਤ (ਭੁਪਿੰਦਰ ਸਿੰਘ)-ਕਿਸਾਨ ਹਮਾਇਤੀ ਅਖਵਾਉਣ ਵਾਲਾ ਅਕਾਲੀ ਦਲ ਬਾਦਲ ਹੁਣ ਆਪਣੀ ਸਿਆਸੀ ਕੁਰਸੀ ਬਚਾਉਣ ਖਾਤਰ 750 ਕਿਸਾਨਾਂ ਦੀ ਸ਼ਹਾਦਤ ਲਈ ਜਿੰਮੇਵਾਰ ਭਾਜਪਾ ਨਾਲ ਗੱਠਜੋੜ ਕਰਨ ਲਈ ਤਰਲੋ ਮੱਛੀ ਹੋ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਮੋਹਾਲੀ ਕਾਂਗਰਸ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮੋਟੇ ਮਾਜਰਾ ਨੇ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 20-08-2026
ਬਨੂੜ, 19 ਅਗਸਤ (ਭੁਪਿੰਦਰ ਸਿੰਘ)-ਕਿਸਾਨ ਹਮਾਇਤੀ ਅਖਵਾਉਣ ਵਾਲਾ ਅਕਾਲੀ ਦਲ ਬਾਦਲ ਹੁਣ ਆਪਣੀ ਸਿਆਸੀ ਕੁਰਸੀ ਬਚਾਉਣ ਖਾਤਰ 750 ਕਿਸਾਨਾਂ ਦੀ ਸ਼ਹਾਦਤ ਲਈ ਜਿੰਮੇਵਾਰ ਭਾਜਪਾ ਨਾਲ ਗੱਠਜੋੜ ਕਰਨ ਲਈ ਤਰਲੋ ਮੱਛੀ ਹੋ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਮੋਹਾਲੀ ਕਾਂਗਰਸ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮੋਟੇ ਮਾਜਰਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲਗਾਤਾਰ ਪੰਜਾਬ ਦੇ ਸੰਵਿਧਾਨਿਕ ਅਤੇ ਰਾਜਸੀ ਅਧਿਕਾਰਾਂ ਤੇ ਡਾਕੇ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹੱਕੀ ਰਾਜਧਾਨੀ ਸ਼ਹਿਰ ਚੰਡੀਗੜ੍ਹ ਬਾਰੇ ਸਾਡੇ ਤੋਂ ਖੋਹਣ ਦੀਆਂ ਸਾਜਿਸ਼ਾਂ ਰਚਿਆ ਜਾ ਰਹੀਆਂ ਹਨ ਤੇ ਪੰਜਾਬ ਦੀਆਂ ਯੂਨੀਵਰਸਿਟੀਆਂ ਵਿਚੋਂ ਸੂਬੇ ਦੀ ਨੁਮਾਇੰਦਗੀ ਖਤਮ ਕਰਕੇ ਕੇਂਦਰੀ ਮੁਲਾਜ਼ਮਾਂ ਨੂੰ ਠੋਸਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਰਕਾਰ ਨੇ ਪਹਿਲਾ ਕਿਸਾਨ ਵਿਰੋਧੀ ਤਿੰਨ ਕਾਲੇ ਖੇਤੀ ਕਾਨੂੰਨ ਬਣਾਏ, ਜਿਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੂੰ ਲੰਮਾ ਸਮਾਂ ਦਿੱਲੀ ਦੀਆਂ ਬਰੂਹਾਂ ਤੇ ਸੰਘਰਸ਼ ਕਰਨਾ ਪਿਆ ਸੀ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਵਿਚ 750 ਦੇ ਕਰੀਬ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਦਾ ਰਾਖਾ ਅਖਵਾਉਣ ਵਾਲਾ ਅਕਾਲੀ ਦਲ ਅੱਜ ਆਪਣੇ ਸਿਆਸੀ ਹਿੱਤਾਂ ਲਈ ਉਸੇ ਭਾਜਪਾ ਦੀ ਸਰਨ ਵਿਚ ਜਾਣ ਲਈ ਉਤਾਵਲਾ ਹੈ। ਜਿਸ ਦੀ ਤਾਜਾ ਮਿਸਾਲ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਹਾਲੀਆ ਮੁਲਾਕਾਤ ਤੋਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਵੋਟਰ ਅਕਾਲੀ ਦਲ ਭਾਜਪਾ ਦੇ ਇਸ ਮੌਕਾਪ੍ਰਸਤ ਗਠਜੋੜ ਨੂੰ ਚੰਗੀ ਤਰਾਂ ਸਮਝ ਚੁੱਕੇ ਹਨ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਗੱਠਜੋੜ ਨੂੰ ਪੂਰੀ ਤਰ੍ਹਾਂ ਨਕਾਰ ਕੇ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ ਤਾਂ ਜੋ ਸੂਬੇ ਵਿਚ ਬੰਦ ਪਏ ਵਿਕਾਸ ਕਾਰਜਾਂ ਨੂੰ ਲੀਹਾਂ ਤੇ ਤੋਰਿਆ ਜਾ ਸਕੇ।
ਪਿਛਲੀ ਖ਼ਬਰ ਜ਼ੋਨਲ ਖੋ-ਖੋ ਟੂਰਨਾਮੈਂਟ ਵਿੱਚ ਮੈਣ ਤੇ ਧਬਲਾਨ ਸਕੂਲ ਛਾਏ ਅਗਲੀ ਖ਼ਬਰ 70 ਵੀਆਂ ਜ਼ੋਨਲ ਸਕੂਲ ਗੇਮਜ਼ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਦੇ ਕ੍ਰਿਕਟ ਖਿਡਾਰੀਆਂ ਨੇ ਹਾਸਲ ਕੀਤਾ ਦੂਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।