20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਵਿਦਿਆਰਥੀ ਨੇ ਰੈੱਡ ਰਨ ਮੈਰਾਥਨ ਵਿੱਚ ਬਾਜ਼ੀ ਮਾਰੀ

ਦੇਵੀਗੜ੍ਹ, 19 ਅਗਸਤ (ਰਾਜਿੰਦਰ ਸਿੰਘ ਮੌਜੀ)-ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਜਿਲ੍ਹਾ ਪੱਧਰੀ ਯੁਵਾ ਸ਼ਮੂਲੀਅਤ ਪ੍ਰੋਗਰਾਮ ਤਹਿਤ ਰੈੱਡ ਰਿਬਨ ਕਲੱਬਾਂ ਦੀ ਜਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ ਦਾ ਆਯੋਜਨ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਬਾਰੇ ਪੱਤਰਕਾਰ ਨੂੰ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਅਤੇ ਅਸਿਸਟੈਂਟ ਪ੍ਰੋਫੈਸਰ ਡਾ.

ਅਜੀਤ ਡੈਸਕ 20-08-2026
ਦੇਵੀਗੜ੍ਹ, 19 ਅਗਸਤ (ਰਾਜਿੰਦਰ ਸਿੰਘ ਮੌਜੀ)-ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਜਿਲ੍ਹਾ ਪੱਧਰੀ ਯੁਵਾ ਸ਼ਮੂਲੀਅਤ ਪ੍ਰੋਗਰਾਮ ਤਹਿਤ ਰੈੱਡ ਰਿਬਨ ਕਲੱਬਾਂ ਦੀ ਜਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ ਦਾ ਆਯੋਜਨ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਬਾਰੇ ਪੱਤਰਕਾਰ ਨੂੰ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਅਤੇ ਅਸਿਸਟੈਂਟ ਪ੍ਰੋਫੈਸਰ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ, ਪਟਿਆਲਾ ਦੇ ਡਾਇਰੈਕਟਰ ਡਾ. ਮਲਕੀਤ ਸਿੰਘ ਮਾਨ ਦੀ ਅਗਵਾਈ ਹੇਠ ਜਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਰੈੱਡ ਰਿਬਨ ਕਲੱਬਾਂ ਦੇ ਵਿਦਿਆਰਥੀਆਂ ਦੀ ਰੈਡ ਰਨ ਮੈਰਾਥਨ ਬੜ੍ਹੇ ਉਤਸ਼ਾਹ ਨਾਲ ਕਰਵਾਈ ਗਈ I ਇਸ ਮੌਕੇ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ 4 ਵਿਦਿਆਰਥੀਆਂ ਨੇ ਕਾਲਜ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਨੋਡਲ ਅਫਸਰ ਡਾ. ਤੇਜਿੰਦਰ ਪਾਲ ਸਿੰਘ ਦੀ ਯੋਗ ਅਗਵਾਈ ਹੇਠ ਹਿੱਸਾ ਲਿਆ I ਇਸ ਮੈਰਾਥਨ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਉਨ੍ਹਾਂ ਵਿਚ ਨੇਤ੍ਰਿਤਵ ਸਮਰੱਥਾ, ਆਤਮ-ਵਿਸ਼ਵਾਸ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ। ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਅਜਿਹੇ ਪ੍ਰੋਗਰਾਮ ਨੌਜਵਾਨਾਂ ਨੂੰ ਉਤਸ਼ਾਹਿਤ ਕਰਦੇ ਹਨ। ਇਸ ਨਾਲ ਵਿਦਿਆਰਥੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਤਿਆਰ ਹੁੰਦੇ ਹਨ I ਇਸ ਮੈਰਾਥਨ ਵਿੱਚ ਵਖ ਵਖ ਕਾਲਜਾਂ ਦੇ ਲਗਭਗ 60 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚੋਂ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਵਿਦਿਆਰਥੀ ਬਿਕਰਮ ਸਿੰਘ ਨੇ ਮੈਰਾਥਨ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ I ਇਸ ਮੌਕੇ ਕਾਲਜ ਇੰਚਾਰਜ ਡਾ. ਮਨਪ੍ਰੀਤ ਕੌਰ ਨੇ ਜੇਤੂ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਵਿਦਿਆਰਥੀਆਂ ਵਿੱਚ ਟੀਮ ਵਰਕ, ਅਨੁਸ਼ਾਸਨ, ਸਹਿਨਸ਼ੀਲਤਾ ਅਤੇ ਲੀਡਰਸ਼ਿਪ ਆਦਿ ਗੁਣਾਂ ਦਾ ਵਿਕਾਸ ਹੁੰਦਾ ਹੈ। ਇਸ ਰੇਸ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਦੇ ਜੇਤੂਆਂ ਨੂੰ ਵਿਭਾਗ ਵੱਲੋਂ 4000,3000,2000 ਦੀ ਇਨਾਮ ਰਾਸ਼ੀ ਮੌਕੇ ਵੀ ਦਿੱਤੀ ਗਈ।
ਪਿਛਲੀ ਖ਼ਬਰ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਆਮ ਲੋਕਾਂ ’ਤੇ ਚੱਲਿਆ ਮਹਿੰਗਾਈ ਦਾ ਘੁਲਾੜਾ-ਅਰਨੋਂ ਅਗਲੀ ਖ਼ਬਰ ਜਨਗਣਨਾ-2027 ਦੇ ਫੇਜ਼-2 ਲਈ ਅਗਾਊਂ ਤਿਆਰੀਆਂ ਯਕੀਨੀ ਬਣਾਈਆਂ ਜਾਣ-ਡਾ. ਨਵਜੋਤ ਖੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।