ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਆਮ ਲੋਕਾਂ ’ਤੇ ਚੱਲਿਆ ਮਹਿੰਗਾਈ ਦਾ ਘੁਲਾੜਾ-ਅਰਨੋਂ
ਪਾਤੜਾਂ, 19 ਅਗਸਤ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਕੁਲਵਿੰਦਰ ਸਿੰਘ ਅਰਨੋਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਨਿਆਂ ਨੂੰ ਖ਼ੁਸ਼ ਕਰਨ ਲਈ ਰਸੋਈ ਵਿਚ ਵਰਤੋਂ ਆਉਣ ਵਾਲੇ ਰਾਸ਼ਨ ਨੂੰ ਮਹਿੰਗਾ ਕਰਕੇ ਆਮ ਲੋਕਾਂ ਦੇ ਮਹਿੰਗਾਈ ਦਾ ਜੋ ਘੁਲਾੜਾ ਚਲਾਇਆ ਹੈ ਉਸ ਦੀ ਮਾਰ ਉਨ੍ਹਾਂ ਲਈ ਸਹਿਣੀ ਬਹੁਤ ਔਖੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਨੇ ਆਮ ਅਤੇ ਗ਼ਰੀਬ ਪਰਿਵਾਰਾਂ ਦੀ ਰਸੋਈ ਦਾ ਬਜਟ ਬੁਰੀ ਤਰ੍ਹਾਂ ਵਿਗਾੜ ਦਿੱਤਾ ਹੈ।
ਅਜੀਤ ਡੈਸਕ
20-08-2026