21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਡੀ. ਏ. ਵੀ. ਪਬਲਿਕ ਸਕੂਲ ’ਚ ਚਾਰਟਰਡ ਅਕਾਊਂਟੈਂਸੀ ਕੋਰਸ ਸੰਬੰਧੀ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ

ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਡੀ. ਏ.

ਅਜੀਤ ਡੈਸਕ 21-08-2026
ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਵਿਖੇ ਜਮਾਤ 11ਵੀਂ ਤੇ 12ਵੀਂ (ਕਾਮਰਸ) ਦੇ ਵਿਦਿਆਰਥੀਆਂ ਲਈ ਚਾਰਟਰਡ ਅਕਾਊਂਟੈਂਸੀ ( CA ) ਕੋਰਸ ਸੰਬੰਧੀ ਇਕ ਗਿਆਨਵਰਧਕ ਤੇ ਪ੍ਰੇਰਣਾਦਾਇਕ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ। ਇਸ ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸੀ. ਏ. ਕੋਰਸ, ਇਸ ਦੀ ਪ੍ਰਕਿਰਿਆ, ਯੋਗਤਾ, ਕਰੀਅਰ ਦੇ ਮੌਕਿਆਂ ਤੇ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕਰਨਾ ਸੀ। ਇਸ ਮੌਕੇ ਸੀ. ਏ. ਅੰਕੁਸ਼ ਗੁਪਤਾ ਨੇ ਰਿਸੋਰਸ ਪਰਸਨ ਵਜੋਂ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ। ਉਹ ਪਟਿਆਲਾ ਵਿਖੇ ਪ੍ਰੈਕਟਿਸਿੰਗ ਚਾਰਟਰਡ ਅਕਾਊਂਟੈਂਟ ਹੋਣ ਦੇ ਨਾਲ-ਨਾਲ ਲੇਖਕ ਤੇ ਕਰੀਅਰ ਕਾਊਂਸਲਰ ਵੀ ਹਨ। ਇਸ ਤੋਂ ਇਲਾਵਾ ਉਹ ਚਿਤਕਾਰਾ ਯੂਨੀਵਰਸਿਟੀ, ਮੋਦੀ ਕਾਲਜ, ਬਿਕਰਮ ਕਾਲਜ ਸਮੇਤ ਕਈ ਪ੍ਰਸਿੱਧ ਸਿੱਖਿਆ ਸੰਸਥਾਵਾਂ ਵਿਚ ਗੈਸਟ ਫੈਕਲਟੀ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਸੈਸ਼ਨ ਦੌਰਾਨ ਸੀ. ਏ. ਅੰਕੁਸ਼ ਗੁਪਤਾ ਨੇ ਵਿਦਿਆਰਥੀਆਂ ਨੂੰ ਸੀ. ਏ. ਕੋਰਸ ਲਈ ਯੋਗਤਾ, ਰਜਿਸਟ੍ਰੇਸ਼ਨ ਤੇ ਦਾਖਲਾ ਪ੍ਰਕਿਰਿਆ, ਕੋਰਸ ਦੇ ਵੱਖ-ਵੱਖ ਪੜਾਅ, ਪ੍ਰੀਖਿਆਵਾਂ, ਪ੍ਰੈਕਟੀਕਲ ਟ੍ਰੇਨਿੰਗ ਤੇ ਚਾਰਟਰਡ ਅਕਾਊਂਟੈਂਟ ਬਣਨ ਦੀ ਪੂਰੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਰਜਿਸਟ੍ਰੇਸ਼ਨ ਤੋਂ ਲੈ ਕੇ ਸੀਏ ਬਣਨ ਤੱਕ ਦੇ ਪੂਰੇ ਸਫ਼ਰ ਨੂੰ ਬਹੁਤ ਹੀ ਸਰਲ ਤੇ ਪ੍ਰਭਾਵਸ਼ਾਲੀ ਢੰਗ ਨਾਲ ਸਮਝਾਇਆ। ਉਨ੍ਹਾਂ ਨੇ ਚਾਰਟਰਡ ਅਕਾਊਂਟੈਂਸੀ ਦੇ ਖੇਤਰ ਵਿਚ ਉਪਲਬਧ ਵੱਖ-ਵੱਖ ਕਰੀਅਰ ਮੌਕਿਆਂ ਬਾਰੇ ਵੀ ਚਾਨਣਾ ਪਾਇਆ। ਸੈਸ਼ਨ ਬਹੁਤ ਹੀ ਰੁਚਿਕਰ, ਸੰਵਾਦਾਤਮਕ ਅਤੇ ਪ੍ਰਭਾਵਸ਼ਾਲੀ ਰਿਹਾ। ਇਸ ਰਾਹੀਂ ਵਿਦਿਆਰਥੀਆਂ ਨੂੰ ਚਾਰਟਰਡ ਅਕਾਊਂਟੈਂਸੀ ਕੋਰਸ ਦੀ ਬਣਤਰ, ਪ੍ਰਕਿਰਿਆ, ਪੇਸ਼ੇਵਰ ਯਾਤਰਾ ਅਤੇ ਭਵਿੱਖ ਵਿੱਚ ਉਪਲਬਧ ਵਿਆਪਕ ਕਰੀਅਰ ਮੌਕਿਆਂ ਬਾਰੇ ਸਪਸ਼ਟ ਜਾਣਕਾਰੀ ਮਿਲੀ। ਅਜਿਹੇ ਉਪਰਾਲੇ ਡੀ. ਏ. ਵੀ. ਪਬਲਿਕ ਸਕੂਲ, ਪਟਿਆਲਾ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਕਰੀਅਰ ਜਾਗਰੂਕਤਾ ਅਤੇ ਸਸ਼ਕਤੀਕਰਨ ਪ੍ਰਤੀ ਸਕੂਲ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਮਾਹਿਰਾਂ ਨਾਲ ਸਿੱਧਾ ਸੰਵਾਦ ਵਿਦਿਆਰਥੀਆਂ ਨੂੰ ਵੱਖ-ਵੱਖ ਕਰੀਅਰ ਵਿਕਲਪਾਂ ਨੂੰ ਸਮਝਣ, ਆਪਣੀਆਂ ਯੋਗਤਾਵਾਂ ਦਾ ਮੁਲਾਂਕਣ ਕਰਨ ਅਤੇ ਆਪਣੇ ਸੁਨਹਿਰੇ ਭਵਿੱਖ ਲਈ ਆਤਮ-ਵਿਸ਼ਵਾਸ ਨਾਲ ਸਹੀ ਅਤੇ ਸੋਚ-ਸਮਝ ਕੇ ਫ਼ੈਸਲੇ ਲੈਣ ਦਾ ਮੌਕਾ ਪ੍ਰਦਾਨ ਕਰਦਾ ਹੈ।
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਪ੍ਰੋ. ਨਾਹਰ ਸਿੰਘ ਦਾ ਵਿਸ਼ੇਸ਼ ਭਾਸ਼ਨ ਕਰਵਾਇਆ ਅਗਲੀ ਖ਼ਬਰ ਅਮਰਜੀਤ ਸਿੰਘ ਸੁਧੇਵਾਲ ਬਣੇ ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।