21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੁਰਜੀਤ ਸਿੰਘ ਰੱਖੜਾ ਵਲੋਂ ਲੋਕ ਮਿਲਣੀ ਰਾਹੀਂ ਲੋਕਾਂ ਨਾਲ ਜੁੜ ਕੇ ਵਿਕਾਸ ਦੀਆਂ ਤਰਜੀਹਾਂ ’ਤੇ ਚਰਚਾ

ਸਮਾਣਾ, 20 ਅਗਸਤ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਸਮਾਣਾ ਦੇ ਪਿੰਡ ਮੱਲੋਮਾਜਰਾ ਅਤੇ ਜਾਹਲ੍ਹਾਂ ਵਿਖੇ ਪਹੁੰਚ ਕੇ ਸਥਾਨਕ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਦਰਪੇਸ਼ ਸਮੱਸਿਆਵਾਂ, ਮੰਗਾਂ ਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਵਿਕਾਸ ਕਾਰਜਾਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 21-08-2026
ਸਮਾਣਾ, 20 ਅਗਸਤ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਸਮਾਣਾ ਦੇ ਪਿੰਡ ਮੱਲੋਮਾਜਰਾ ਅਤੇ ਜਾਹਲ੍ਹਾਂ ਵਿਖੇ ਪਹੁੰਚ ਕੇ ਸਥਾਨਕ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਦਰਪੇਸ਼ ਸਮੱਸਿਆਵਾਂ, ਮੰਗਾਂ ਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਵਿਕਾਸ ਕਾਰਜਾਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਸ. ਰੱਖੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਲੋਕ ਮਿਲਣੀ’ ਦਾ ਮਕਸਦ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਣਾ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਯਤਨ ਕਰਨਾ ਹੈ। ਇਸ ਮੌਕੇ ਸ. ਰੱਖੜਾ ਨੇ ਮਾਨ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਪੱਖੀ ਯੋਜਨਾਵਾਂ ਤੇ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਹਲਕੇ ਦੇ ਹਰ ਘਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਰਘਬੀਰ ਸਿੰਘ ਕਲਿਆਣ, ਪਿੰਡ ਮਲੋਮਾਜਰਾ ਸਰਪੰਚ ਤਰਸੇਮ ਚੰਦ, ਪੰਚ ਬਲਵਿੰਦਰ ਸਿੰਘ, ਸਤਨਾਮ ਸਿੰਘ, ਜੋਗਿੰਦਰ ਸਿੰਘ, ਰਾਜ ਮਸੀਹ, ਜਸਕਰਨ ਸਿੰਘ, ਕਰਮਜੀਤ ਸਿੰਘ, ਆਲਮਗੀਰ ਖ਼ਾਨ, ਗੁਰਦੇਵ ਸਿੰਘ, ਪਿੰਡ ਜਾਹਲ੍ਹਾਂ ਤੋਂ ਦਲੇਰ ਸਿੰਘ ਬੁੱਟਰ, ਗੁਰਬਾਜ ਸਿੰਘ ਵਿਰਕ, ਹਰਿੰਦਰਜੀਤ ਸਿੰਘ, ਮੇਜਰ ਜਨਰਲ ਐੱਮ.ਜੇ.ਐੱਸ. ਟਿਵਾਣਾ, ਜਸਪਾਲ ਸਿੰਘ, ਪਰਮਜੀਤ ਸਿੰਘ, ਨੱਥਾ ਸਿੰਘ, ਬਲਦੇਵ ਸਿੰਘ ਵਿਰਕ, ਅਵਤਾਰ ਸਿੰਘ ਚੀਮਾ, ਬਲਦੇਵ ਸਿੰਘ, ਸਿਕੰਦਰ ਸਿੰਘ, ਦਲੇਰ ਸਿੰਘ, ਕਿਰਪਾਲ ਸਿੰਘ, ਗੁਰਪ੍ਰੀਤ ਸਿੰਘ, ਪੰਚ ਸਪਿੰਦਰ ਸਿੰਘ, ਕੁਲਵਿੰਦਰ ਸਿੰਘ, ਜਸਵੰਤ ਸਿੰਘ ਅਤੇ ‘ਆਪ’ ਪਾਰਟੀ ਵਰਕਰ ਤੇ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਬੰਦ ਦੇ ਸੱਦੇ ਦਾ ਕੀਤਾ ਜਾਵੇਗਾ ਪੂਰਨ ਸਮਰਥਨ-ਬਰਜਿੰਦਰ ਸਿੰਘ ਪਰਵਾਨਾ ਅਗਲੀ ਖ਼ਬਰ ਖੋ-ਖੋ ਦੇ ਮੈਦਾਨ ’ਚ ਵੀ ਛਾਇਆ ਸਰਕਾਰੀ ਹਾਈ ਸਮਾਰਟ ਸਕੂਲ ਫਤਿਹਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।