ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ’ਚ ਨੌਜਵਾਨ ’ਤੇ ਮਾਮਲਾ ਦਰਜ
ਸਨੌਰ, 22 ਅਗਸਤ (ਮੋਹਣ ਸਿੰਘ ਭੱਟੀ)-ਥਾਣਾ ਸਦਰ ਪਟਿਆਲਾ ਅਧੀਨ ਪੈਂਦੇ ਹਲਕਾ ਸਨੌਰ ਦੇ ਪਿੰਡ ਨੂਰਖੇੜੀਆਂ ਵਿਖੇ ਇਕ ਲੜਕੀ ਨੂੰ ਰਸਤੇ ਵਿਚ ਘੇਰ ਕੇ ਉਸ ਨਾਲ ਅਸ਼ਲੀਲ ਹਰਕਤਾਂ ਤੇ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਪਿੰਡ ਦੇ ਹੀ ਇਕ ਨੌਜਵਾਨ ਵਿਰੁੱਧ ਭਾਰਤੀ ਨਿਆਇ ਸੰਹਿਤਾ ਦੀ ਧਾਰਾ 74 ਤਹਿਤ ਮੁਕੱਦਮਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਜੀਤ ਡੈਸਕ
23-08-2026