23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਨੌਰ ’ਚ ਸ਼ਿਆਮ ਪਰਿਵਾਰ ਦੀ ਵੱਡੀ ਪਹਿਲ, ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂ ਲਈ ਸੱਦਾ

ਸਨੌਰ, 22 ਅਗਸਤ (ਸੋਖਲ)-ਸ੍ਰੀ ਖਾਟੂ ਸ਼ਿਆਮ ਮੰਦਰ ਸਨੌਰ ਵਿਖੇ ਸ੍ਰੀ ਸ਼ਿਆਮ ਪਰਿਵਾਰ ਵਲੋਂ ਨਾਰੀਅਲ ਦੀ ਰਸਮ ਸੰਬੰਧੀ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ। ਇਸ ਮੌਕੇ ਸ੍ਰੀ ਸ਼ਿਆਮ ਸੰਕੀਰਤਨ ਵੀ ਕਰਵਾਇਆ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕਰਕੇ ਸ੍ਰੀ ਸ਼ਿਆਮ ਜੀ ਦੇ ਭਜਨਾਂ ਦਾ ਆਨੰਦ ਮਾਣਿਆ।

ਅਜੀਤ ਡੈਸਕ 23-08-2026
ਸਨੌਰ, 22 ਅਗਸਤ (ਸੋਖਲ)-ਸ੍ਰੀ ਖਾਟੂ ਸ਼ਿਆਮ ਮੰਦਰ ਸਨੌਰ ਵਿਖੇ ਸ੍ਰੀ ਸ਼ਿਆਮ ਪਰਿਵਾਰ ਵਲੋਂ ਨਾਰੀਅਲ ਦੀ ਰਸਮ ਸੰਬੰਧੀ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ। ਇਸ ਮੌਕੇ ਸ੍ਰੀ ਸ਼ਿਆਮ ਸੰਕੀਰਤਨ ਵੀ ਕਰਵਾਇਆ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕਰਕੇ ਸ੍ਰੀ ਸ਼ਿਆਮ ਜੀ ਦੇ ਭਜਨਾਂ ਦਾ ਆਨੰਦ ਮਾਣਿਆ। ਸਮਾਗਮ ਵਿਚ ਗੁਰਵਿੰਦਰ ਸਿੰਘ ਗੌਰਵ ਸੰਧੂ, ਸੂਬਾ ਉਪ ਪ੍ਰਧਾਨ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਤੇ ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਤੇ ਸਮਾਜ ਸੇਵਾ ਨਾਲ ਜੁੜੇ ਅਜਿਹੇ ਸਮਾਗਮ ਸਮਾਜ ਵਿਚ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਸੰਗਤ ਨਾਲ ਮਿਲ ਕੇ ਸ੍ਰੀ ਸ਼ਿਆਮ ਸੰਕੀਰਤਨ ਦਾ ਆਨੰਦ ਵੀ ਮਾਣਿਆ। ਇਸ ਮੌਕੇ ਸ੍ਰੀ ਸ਼ਿਆਮ ਪਰਿਵਾਰ ਦੇ ਪ੍ਰਬੰਧਕ ਸ਼ਿਵ ਗਰਗ, ਹਰੀਸ਼ ਗਰਗ, ਰੋਹਿਤ ਬਾਂਸਲ, ਸਾਚੀਨ, ਪ੍ਰਦੀਪ ਗਰਗ, ਰਾਜੂ ਮਨਚੰਦਾ ਨੇ ਦੱਸਿਆ ਕਿ ਸਮਾਜ ਸੇਵਾ ਦੀ ਭਾਵਨਾ ਤਹਿਤ 11 ਤੇ 12 ਸਤੰਬਰ ਨੂੰ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵਿਆਹ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ ਅਤੇ ਸੰਗਤ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕੋਈ ਵੀ ਲੋੜਵੰਦ ਪਰਿਵਾਰ ਆਪਣੀ ਧੀ ਦੇ ਵਿਆਹ ਲਈ ਸਹਾਇਤਾ ਦਾ ਇੱਛੁਕ ਹੋਵੇ ਤਾਂ ਉਹ ਸ੍ਰੀ ਸ਼ਿਆਮ ਪਰਿਵਾਰ ਦੇ ਦਫ਼ਤਰ ਵਿਖੇ ਆ ਸਕਦਾ ਹੈ। ਸ੍ਰੀ ਸ਼ਿਆਮ ਪਰਿਵਾਰ ਵਲੋਂ ਸਮਾਜ ਸੇਵਾ ਦੀ ਭਾਵਨਾ ਤਹਿਤ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਹਾਜ਼ਰੀ ਭਰ ਕੇ ਸ੍ਰੀ ਸ਼ਿਆਮ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਘਨੌਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਦਸਮੀ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।