24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਹਲਕਾ ਸਨੌਰ ’ਚ ਕਾਂਗਰਸ ਦੀਆਂ ਸਰਗਰਮੀਆਂ ਤੇਜ਼, ਭੱਟੀਆਂ ਨੇ ਆਗੂਆਂ ਨਾਲ ਕੀਤੀ ਚਰਚਾ

ਸਨੌਰ, 23 ਅਗਸਤ (ਸੋਖਲ)-ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਉਵੇਂ ਹੀ ਹਲਕਾ ਸਨੌਰ ਵਿਚ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਤਹਿਤ ਕਾਂਗਰਸ ਪਾਰਟੀ ਵਲੋਂ ਵੀ ਹਲਕੇ ਅੰਦਰ ਆਪਣੀਆਂ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 24-08-2026
ਸਨੌਰ, 23 ਅਗਸਤ (ਸੋਖਲ)-ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਉਵੇਂ ਹੀ ਹਲਕਾ ਸਨੌਰ ਵਿਚ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਤਹਿਤ ਕਾਂਗਰਸ ਪਾਰਟੀ ਵਲੋਂ ਵੀ ਹਲਕੇ ਅੰਦਰ ਆਪਣੀਆਂ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਸਾਬਕਾ ਚੇਅਰਮੈਨ ਬੈਂਕਫਿੰਕੋ ਪੰਜਾਬ ਨਿਰਮਲ ਸਿੰਘ ਭੱਟੀਆਂ ਵਲੋਂ ਵੱਖ-ਵੱਖ ਆਗੂਆਂ ਤੇ ਪਾਰਟੀ ਨਾਲ ਜੁੜੇ ਆਗੂਆਂ ਨਾਲ ਮੁਲਾਕਾਤ ਕਰਕੇ ਸਿਆਸੀ ਹਾਲਾਤ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਆੜ੍ਹਤੀ ਰਘਬੀਰ ਚੰਦ ਵਾਲੀਆ ਸਨੌਰ, ਸਾਬਕਾ ਪ੍ਰਧਾਨ ਨਗਰ ਕੌਂਸਲ ਸਨੌਰ ਕੁਲਦੀਪ ਸਿੰਘ ਕਾਲਾ ਤੇ ਕਾਹਨ ਸਿੰਘ ਮੰਜਾਲ ਸਮੇਤ ਹੋਰਨਾਂ ਨਾਲ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਗਤੀਵਿਧੀਆਂ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਦੌਰਾਨ ਆਗੂਆਂ ਨੇ ਹਲਕਾ ਸਨੌਰ ਵਿਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ’ਤੇ ਜ਼ੋਰ ਦਿੱਤਾ। ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਹਲਕੇ ਵਿਚ ਕਾਂਗਰਸ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਨਿਰੰਕਾਰੀ ਮਿਸ਼ਨ ਨੇ ਲਗਾਇਆ ਬੂਟਿਆਂ ਦਾ ਲੰਗਰ ਅਗਲੀ ਖ਼ਬਰ ਸਾਹਿਤ ਸਭਾ ਦੀ ਕਾਰਜਕਾਰਨੀ ਕਮੇਟੀ ਭੰਗ ਕਰਕੇ 5 ਮੈਂਬਰੀ ਕਮੇਟੀ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।